
ਵ੍ਹਾਈਟ ਹਾਊਸ ਨੇ ਸਪੱਸ਼ਟ ਕਰ ਦਿੱਤਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਫਿਲਹਾਲ ਭਾਰਤ-ਚੀਨ ਵਿਵਾਦ ਵਿਚ ਵਿਚੋਲੇ ਦੀ ਭੂਮਿਕਾ ਨਿਭਾਉਣ ਦਾ ਕੋਈ ਇਰਾਦਾ ਨਹੀਂ ਹੈ।
ਵਾਸ਼ਿੰਗਟਨ: ਭਾਰਤ ਅਤੇ ਚੀਨ ਵਿਚ ਜਾਰੀ ਸੀਮਾ ਵਿਵਾਦ ਅਤੇ ਗਲਵਾਨ ਘਾਟੀ ਵਿਚ ਫੌਜੀਆਂ ਵਿਚਕਾਰ ਹੋਈ ਝੜਪ ਤੋਂ ਬਾਅਦ ਬੁੱਧਵਾਰ ਨੂੰ ਅਮਰੀਕਾ ਨੇ ਕਿਹਾ ਸੀ ਕਿ ਉਹ ਪੂਰੀ ਸਥਿਤੀ ਉੱਤੇ ਗੰਭੀਰਤਾ ਨਾਲ ਨਜ਼ਰ ਰੱਖ ਰਿਹਾ ਹੈ।
China-India
ਹਾਲਾਂਕਿ ਵ੍ਹਾਈਟ ਹਾਊਸ ਨੇ ਬੁੱਧਵਾਰ ਦੇਰ ਸ਼ਾਮ ਸਪੱਸ਼ਟ ਕਰ ਦਿੱਤਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਫਿਲਹਾਲ ਭਾਰਤ-ਚੀਨ ਵਿਵਾਦ ਵਿਚ ਵਿਚੋਲੇ ਦੀ ਭੂਮਿਕਾ ਨਿਭਾਉਣ ਦਾ ਕੋਈ ਇਰਾਦਾ ਨਹੀਂ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਹਾਲੇ ਵੀ ਅਜਿਹੀ ਕੋਈ ਯੋਜਨਾ ਨਹੀਂ ਹੈ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਬਾਰੇ ਕੋਈ ਗੱਲਬਾਤ ਨਹੀਂ ਕੀਤੀ ਹੈ।
PM Modi with Donald Trump
ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਲ ਮੇਕਨੈਨੀ ਨੇ ਇਕ ਪੱਤਰਕਾਰ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਫਿਲਹਾਲ ਭਾਰਤ-ਚੀਨ ਵਿਚਕਾਰ ਵਿਚੋਲਗੀ ਕਰਨ ਬਾਰੇ ਨਹੀਂ ਸੋਚ ਰਹੇ ਹਨ। ਹਾਲਾਂਕਿ ਟਰੰਪ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਸ ਸਬੰਧੀ ਗੱਲਬਾਤ ਕੀਤੀ ਹੈ।
India and China
ਦੱਸ ਦਈਏ ਕਿ ਬੀਤੇ ਮਹੀਨੇ ਹੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਜੇਕਰ ਭਾਰਤ ਅਤੇ ਚੀਨ ਚਾਹੇ ਤਾਂ ਉਹ ਖੁਦ ਸੀਮਾ ਵਿਵਾਦ ਨੂੰ ਸੁਲਝਾਉਣ ਲਈ ਵਿਗੋਲਗੀ ਕਰਨ ਲਈ ਤਿਆਰ ਹਨ। ਹਾਲਾਂਕਿ ਭਾਰਤ ਅਤੇ ਚੀਨ ਦੋਵਾਂ ਨੇ ਹੀ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ।
Donald Trump
ਭਾਰਤ ਨੇ ਕਿਹਾ ਸੀ ਕਿ ਚੀਨ ਨਾਲ ਪਹਿਲਾਂ ਹੀ ਉਸ ਦੀ ਗੱਲਬਾਤ ਜਾਰੀ ਹੈ ਜਦਕਿ ਚੀਨ ਨੇ ਅਮਰੀਕਾ ਨੂੰ ਉਸ ਦੇ ਮਾਮਲਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਸੀ। ਚੀਨ ਨੇ ਕਿਹਾ ਸੀ ਕਿ ਭਾਰਤ ਉਸ ਦਾ ਗੁਆਂਢੀ ਮੁਲਕ ਹੈ ਅਤੇ ਦੁਵੱਲੇ ਮੁੱਦਿਆਂ ‘ਤੇ ਕਿਸੇ ਤੀਜੇ ਵਿਅਕਤੀ ਦੀ ਦਖਲ ਦੀ ਕੋਈ ਲੋੜ ਨਹੀਂ ਹੈ।