
ਦੋ ਲੋਕਾਂ ਦੀ ਹਾਲਤ ਨਾਜ਼ੁਕ
ਕੈਲੀਫੋਰਨੀਆ: ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਤੋਂ ਸਾਹਮਣੇ ਆਇਆ ਹੈ। ਇਥੇ ਇੱਕ ਪਾਰਟੀ ਦੌਰਾਨ ਗੋਲੀਬਾਰੀ ਹੋਈ, ਜਿਸ ਵਿਚ ਘੱਟੋ-ਘੱਟ 8 ਲੋਕ ਜ਼ਖ਼਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਹ ਘਟਨਾ ਸ਼ਨੀਵਾਰ ਦੀ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦੀ ਉਮਰ 16 ਤੋਂ 29 ਸਾਲ ਦਰਮਿਆਨ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਪੁਲਿਸ ਨੇ ਬੰਬੀਹਾ ਗੈਂਗ ਦੇ 4 ਮੈਂਬਰ ਨੂੰ ਕੀਤਾ ਗ੍ਰਿਫਤਾਰ
ਮੀਡੀਆ ਰਿਪੋਰਟਾਂ ਦੇ ਅਨੁਸਾਰ, ਲਾਸ ਏਂਜਲਸ ਕਾਉਂਟੀ ਸ਼ੈਰਿਫ ਵਿਭਾਗ ਦੇ ਪ੍ਰਤੀਨਿਧੀਆਂ ਨੂੰ ਲਾਸ ਏਂਜਲਸ ਤੋਂ 20 ਕਿਲੋਮੀਟਰ ਦੱਖਣ ਵਿਚ ਕਾਰਸਨ ਸ਼ਹਿਰ ਵਿਚ ਸਥਾਨਕ ਸਮੇਂ ਅਨੁਸਾਰ ਲਗਭਗ 12:05 ਵਜੇ ਗੋਲੀਬਾਰੀ ਦੀ ਰਿਪੋਰਟ ਮਿਲੀ।
ਇਹ ਵੀ ਪੜ੍ਹੋ: ਪਟਿਆਲਾ: ਫੌਜੀ ਦੀ ਦਲੇਰੀ ਨੂੰ ਸਲਾਮ, ਨਹਿਰ 'ਚ ਡੁੱਬ ਰਹੀ ਬੱਚੀ ਨੂੰ ਸੁਰੱਖਿਅਤ ਕੱਢਿਆ ਬਾਹਰ
ਰਿਪੋਰਟ 'ਚ ਕਿਹਾ ਗਿਆ ਹੈ ਕਿ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ 6 ਲੋਕ ਜ਼ਖ਼ਮੀ ਪਾਏ। ਇਸ ਦੇ ਨਾਲ ਹੀ ਦੋ ਹੋਰ ਜ਼ਖ਼ਮੀਆਂ ਨੂੰ ਸਥਾਨਕ ਲੋਕਾਂ ਨੇ ਹਸਪਤਾਲ ਪਹੁੰਚਾਇਆ। ਸਥਾਨਕ ਲੋਕਾਂ ਨੇ ਦਸਿਆ ਕਿ ਗੋਲੀਬਾਰੀ ਦੇ ਸਮੇਂ ਘੱਟੋ-ਘੱਟ 50 ਨੌਜਵਾਨ ਪੂਲ ਪਾਰਟੀ ਵਿਚ ਸ਼ਾਮਲ ਸਨ।