ਚੀਨ ਨੇ ਹਾਂਗਕਾਂਗ ਤੋਂ ਆਉਣ ਵਾਲੇ ਲੋਕਾਂ ’ਤੇ ਲਗਾਈਆਂ ਨਵੀਆਂ ਪਾਬੰਦੀਆਂ
Published : Jul 18, 2020, 11:51 am IST
Updated : Jul 18, 2020, 11:51 am IST
SHARE ARTICLE
 China imposes new restrictions on people coming from Hong Kong
China imposes new restrictions on people coming from Hong Kong

ਹਾਂਗਕਾਂਗ ਤੋਂ ਚੀਨ ਆਉਣ ਤੋਂ ਪਹਿਲਾਂ ਹੁਣ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਨਾ ਹੋਣ ਦਾ ਸਰਟੀਫ਼ਿਕੇਟ ਦੇਣਾ ਹੋਵੇਗਾ।

ਬੀਜਿੰਗ 17 ਜੁਲਾਈ : ਹਾਂਗਕਾਂਗ ਤੋਂ ਚੀਨ ਆਉਣ ਤੋਂ ਪਹਿਲਾਂ ਹੁਣ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਨਾ ਹੋਣ ਦਾ ਸਰਟੀਫ਼ਿਕੇਟ ਦੇਣਾ ਹੋਵੇਗਾ। ਇਸ ਦੇ ਨਾਲ ਹੀ 14 ਦਿਨ ਤਕ ਇਕਾਂਤਵਾਸ ਵੀ ਹੋਣਾ ਪਏਗਾ। ਚੀਨ ਨੇ ਅਰਧ-ਖੁਦਮੁਖ਼ਤਿਆਰ ਖ਼ੇਤਰ ਵਿਚ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ।

ਅਧਿਕਾਰਤ ਨੋਟਿਸ ਦੇ ਮੁਤਾਬਕ ਕੋਵਿਡ-19 ਦੀ ਜਾਂਚ ਦੇਸ਼ ਵਿਚ ਆਉਣ ਤੋਂ 3 ਦਿਨ ਪਹਿਲਾਂ ਕਰਾਈ ਜਾਣੀ ਚਾਹੀਦੀ ਹੈ। ਇਸ ਵਿਚ ਵਿਦਿਆਰਥੀਆਂ, ਰੋਜ਼ਾਨਾ ਸਰਹੱਦ ਪਾਰ ਕਰਨ ਵਾਲੇ ਟਰੱਕ ਡਰਾਈਵਰਾਂ ਸਮੇਤ ਵਿਸ਼ੇਸ਼ ਉਦਯੋਗਪਤੀਆਂ ਅਤੇ ਦੋ-ਪੱਖੀ ਨੀਤੀਆਂ ਦੇ ਤਹਿਤ ਮਾਨਤਾ ਪ੍ਰਾਪਤ ਲੋਕਾਂ ਨੂੰ ਵੱਖਰੇ ਰਹਿਣ ਦੇ ਨਿਯਮ ਤੋਂ ਛੋਟ ਦਿਤੀ ਗਈ ਹੈ। ਇਹ ਨਵੀਆਂ ਪਾਬੰਦੀਆਂ ਸ਼ੁਕਰਵਾਰ ਸਵੇਰੇ 10 ਵਜੇ ਤੋਂ ਲਾਗੂ ਹੋਣਗੀਆਂ। ਹਾਂਗਕਾਂਗ ਵਿਚ ਵੀਰਵਾਰ ਨੂੰ ਕੋਵਿਡ-19 ਦੇ ਸਭ ਤੋਂ ਵੱਧ 67 ਨਵੇਂ ਮਾਮਲੇ ਸਾਹਮਣੇ ਆਏ ਸਨ।    (ਪੀਟੀਆਈ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement