Instagram Divorce: ਤਲਾਕ... ਤਲਾਕ... ਤਲਾਕ... ਦੁਬਈ ਦੀ ਰਾਜਕੁਮਾਰੀ ਨੇ ਆਪਣੇ ਪਤੀ ਨੂੰ ਇੰਸਟਾਗ੍ਰਾਮ 'ਤੇ ਦਿੱਤਾ ਤਲਾਕ
Published : Jul 18, 2024, 10:15 am IST
Updated : Jul 18, 2024, 10:15 am IST
SHARE ARTICLE
Dubai princess Shaikha Mahra announces separation Instagram Divorce
Dubai princess Shaikha Mahra announces separation Instagram Divorce

Instagram Divorce: ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇਕ ਦੂਜੇ ਨੂੰ ਕੀਤਾ ਅਨਫੋਲੋ

Dubai princess Shaikha Mahra announces separation Instagram Divorce : ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) 'ਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦੁਬਈ ਦੀ ਰਾਜਕੁਮਾਰੀ ਸ਼ੇਖਾ ਮਾਹਰਾ ਬਿੰਤ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ, ਜਿਸ ਨੂੰ ਸ਼ੇਖਾ ਮਾਹਰਾ ਵੀ ਕਿਹਾ ਜਾਂਦਾ ਹੈ, ਨੇ ਹੈਰਾਨੀਜਨਕ ਐਲਾਨ ਕੀਤਾ ਹੈ ਕਿ ਉਸ ਨੇ ਆਪਣੇ ਪਤੀ ਤੋਂ ਤਲਾਕ ਲੈ ਲਿਆ ਹੈ। ਇਹ ਸ਼ਾਇਦ ਪਹਿਲੀ ਵਾਰ ਹੈ ਜਦੋਂ ਯੂਏਈ ਦੇ ਸ਼ਾਹੀ ਪਰਿਵਾਰ ਦੇ ਕਿਸੇ ਮੈਂਬਰ ਨੇ ਇਸ ਤਰੀਕੇ ਨਾਲ ਤਲਾਕ ਦਾ ਐਲਾਨ ਕੀਤਾ ਹੈ। ਸ਼ੇਖਾ ਮਾਹਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕਰਦੇ ਹੋਏ ਲਿਖਿਆ, "ਪਿਆਰੇ ਪਤੀ, ਤੁਸੀਂ ਕਿਸੇ ਹੋਰ ਨਾਲ ਰੁੱਝੇ ਹੋਏ ਹੋ, ਇਸ ਲਈ ਮੈਂ ਤੁਹਾਨੂੰ ਤਲਾਕ ਦਿੰਦੀ ਹਾਂ।"

ਇਹ ਵੀ ਪੜ੍ਹੋ: Punjab News: ਸਰੀ ਵਿਚ ਵਾਪਰੇ ਸੜਕ ਹਾਦਸੇ ਵਿਚ ਪੰਜਾਬਣ ਦੀ ਹੋਈ ਮੌਤ 

ਸ਼ੇਖਾ ਮਾਹਰਾ ਦੀ ਇਸ ਪੋਸਟ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਪਹਿਲਾਂ ਤਾਂ ਲੋਕਾਂ ਨੇ ਸੋਚਿਆ ਕਿ ਕਿਸੇ ਨੇ ਉਸ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਕਰ ਲਿਆ ਹੈ ਪਰ ਬਾਅਦ 'ਚ ਇਸ ਗੱਲ ਦੀ ਪੁਸ਼ਟੀ ਹੋਈ ਕਿ ਉਸ ਨੇ ਸੱਚਮੁੱਚ ਆਪਣੇ ਪਤੀ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ। ਇਸ ਪੋਸਟ ਵਿੱਚ ਉਸਨੇ ਤਿੰਨ ਵਾਰ ਕਿਹਾ, "ਮੈਂ ਤੁਹਾਨੂੰ ਤਲਾਕ ਦਿੰਦੀ ਹਾਂ।"

ਇਹ ਵੀ ਪੜ੍ਹੋ: Rajasthan Girl Gang Rape: ਚੱਲਦੀ ਕਾਰ ਵਿੱਚ ਚਾਰ ਵਿਅਕਤੀਆਂ ਨੇ ਲੜਕੀ ਨਾਲ ਕੀਤਾ ਸਮੂਹਿਕ ਬਲਾਤਕਾਰ, ਫਿਰ ਖੇਤ ਵਿਚ ਸੁੱਟਿਆ

ਇਸ ਪੋਸਟ ਤੋਂ ਸਾਫ਼ ਹੈ ਕਿ ਸ਼ੇਖਾ ਮਾਹਰਾ ਅਤੇ ਉਨ੍ਹਾਂ ਦੇ ਪਤੀ ਸ਼ੇਖ ਮਾਨਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ। ਇੰਸਟਾਗ੍ਰਾਮ 'ਤੇ ਇਸ ਪੋਸਟ ਤੋਂ ਬਾਅਦ ਪ੍ਰਤੀਕਿਰਿਆਵਾਂ ਦਾ ਹੜ੍ਹ ਆ ਗਿਆ। ਲੋਕਾਂ ਨੇ ਹੈਰਾਨੀ ਪ੍ਰਗਟ ਕਰਦੇ ਹੋਏ ਵੱਖ-ਵੱਖ ਪ੍ਰਤੀਕਿਰਿਆਵਾਂ ਦਿੱਤੀਆਂ। ਸ਼ੇਖਾ ਮਾਹਰਾ ਅਤੇ ਸ਼ੇਖਾ ਮਾਨਾ ਨੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਅਤੇ ਉਨ੍ਹਾਂ ਦੇ ਵਿਆਹ ਦੀਆਂ ਫੋਟੋਆਂ ਸਮੇਤ ਇਕੱਠੇ ਲਈਆਂ ਗਈਆਂ ਸਾਰੀਆਂ ਫੋਟੋਆਂ ਨੂੰ ਵੀ ਡਿਲੀਟ ਕਰ ਦਿੱਤਾ। ਇਸ ਘਟਨਾ ਨੇ ਇੰਸਟਾਗ੍ਰਾਮ 'ਤੇ ਕਾਫੀ ਚਰਚਾ ਛੇੜ ਦਿੱਤੀ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Dubai princess Shaikha Mahra announces separation Instagram Divorce , stay tuned to Rozana Spokesman)

 

ਹਾਲਾਂਕਿ, ਅਜੇ ਤੱਕ ਇਹ ਰਸਮੀ ਤੌਰ 'ਤੇ ਸਪੱਸ਼ਟ ਨਹੀਂ ਹੋਇਆ ਹੈ ਕਿ ਸ਼ੇਖਾ ਮਾਹਰਾ ਨੇ ਤਲਾਕ ਲੈਣ ਦਾ ਫੈਸਲਾ ਕਿਉਂ ਕੀਤਾ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਤਲਾਕ ਦਾ ਐਲਾਨ ਕਿਉਂ ਕੀਤਾ। ਇਸ ਮਾਮਲੇ ਨੇ ਸੋਸ਼ਲ ਮੀਡੀਆ ਤੇ ਲੋਕਾਂ ਵਿੱਚ ਕਈ ਸਵਾਲ ਖੜ੍ਹੇ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement