
ਮੁਸ਼ਾਲ ਹੁਸੈਨ ਮਲਿਕ ਨੂੰ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਸਲਾਹਕਾਰ ਬਣਾਇਆ ਗਿਆ
ਇਸਲਾਮਾਬਾਦ: ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਨੇ ਵੀਰਵਾਰ ਨੂੰ ਮੰਤਰੀ ਮੰਡਲ ਦਾ ਐਲਾਨ ਕੀਤਾ। ਇਸ ਤੋਂ ਬਾਅਦ 16 ਮੰਤਰੀਆਂ ਅਤੇ 3 ਸਲਾਹਕਾਰਾਂ ਨੂੰ ਸਹੁੰ ਚੁਕਾਈ ਗਈ। ਇਨ੍ਹਾਂ ਵਿਚ ਸੀਨੀਅਰ ਪੱਤਰਕਾਰ ਮੁਰਤਜ਼ਾ ਸੋਲਾਂਗੀ ਵੀ ਸ਼ਾਮਲ ਹੈ। ਪਾਕਿਸਤਾਨ ਦੇ ਟੀ.ਵੀ. ਚੈਨਲ 'ਜੀਓ ਨਿਊਜ਼' ਮੁਤਾਬਕ ਕਸ਼ਮੀਰ ਦੇ ਵੱਖਵਾਦੀ ਆਗੂ ਯਾਸੀਨ ਮਲਿਕ ਦੀ ਪਾਕਿਸਤਾਨੀ ਮੂਲ ਦੀ ਪਤਨੀ ਮੁਸ਼ਾਲ ਹੁਸੈਨ ਮਲਿਕ ਨੂੰ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਸਲਾਹਕਾਰ ਬਣਾਇਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਚਾਰ ਹੋਰ ਲੋਕਾਂ ਨੂੰ ਵੀ ਵਿਸ਼ੇਸ਼ ਸਲਾਹਕਾਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਕੌਮੀ ਇਨਸਾਫ਼ ਮੋਰਚਾ ਤੇ ਅਦਾਲਤ ਦਾ ਹੁਕਮ
ਪਾਕਿਸਤਾਨ ਦੇ ਸੰਵਿਧਾਨ ਮੁਤਾਬਕ ਦੋਹਰੀ ਨਾਗਰਿਕਤਾ ਵਾਲੇ ਵਿਅਕਤੀ ਨੂੰ ਸਲਾਹਕਾਰ ਬਣਾਇਆ ਜਾ ਸਕਦਾ ਹੈ, ਪਰ ਉਹ ਪੂਰਾ ਸਮਾਂ ਮੰਤਰੀ ਨਹੀਂ ਹੋ ਸਕਦਾ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਤੋਂ ਇਲਾਵਾ ਮੁਸ਼ਾਲ ਕੋਲ ਬ੍ਰਿਟੇਨ ਦੀ ਨਾਗਰਿਕਤਾ ਵੀ ਹੈ। ਕਸ਼ਮੀਰ ਦੇ ਵੱਖਵਾਦੀ ਨੇਤਾ ਅਤੇ ਅਤਿਵਾਦੀ ਫੰਡਿੰਗ ਮਾਮਲੇ 'ਚ ਜੇਲ 'ਚ ਬੰਦ ਯਾਸੀਨ ਮਲਿਕ ਦੀ ਪਤਨੀ ਮੁਸ਼ਾਲ ਹੁਸੈਨ ਕੈਬਨਿਟ ਵਿਚ ਮਨੁੱਖੀ ਅਧਿਕਾਰਾਂ ਬਾਰੇ ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਸਹਾਇਕ ਹੋਵੇਗੀ ।
ਇਹ ਵੀ ਪੜ੍ਹੋ: ਪਹਿਲਾਂ ਹਿੰਦੂ ਹੀ ਸਨ ਮੁਸਲਮਾਨ, ਹਿੰਦੂ ਧਰਮ ਇਸਲਾਮ ਨਾਲੋਂ ਵੀ ਪੁਰਾਣਾ : ਗ਼ੁਲਾਮ ਨਬੀ ਆਜ਼ਾਦ
ਦੱਸ ਦੇਈਏ ਕਿ ਪਾਕਿਸਤਾਨ 'ਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਅਸਤੀਫੇ ਤੋਂ ਬਾਅਦ ਅਨਵਰ ਉਲ ਹੱਕ ਕੱਕੜ ਨੂੰ ਦੇਸ਼ ਦਾ ਕਾਰਜਕਾਰੀ ਪ੍ਰਧਾਨ ਮੰਤਰੀ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਵੱਖਵਾਦੀ ਨੇਤਾ ਯਾਸੀਨ ਮਲਿਕ ਨੇ 2009 ਵਿਚ ਲੰਡਨ ਸਕੂਲ ਆਫ ਇਕਨਾਮਿਕਸ ਦੀ ਸਾਬਕਾ ਵਿਦਿਆਰਥਣ ਮੁਸ਼ਾਲ ਹੁਸੈਨ ਨਾਲ ਵਿਆਹ ਕੀਤਾ ਸੀ ਅਤੇ ਉਨ੍ਹਾਂ ਦੀ ਇਕ 10 ਸਾਲ ਦੀ ਬੇਟੀ ਰਜ਼ੀਆ ਸੁਲਤਾਨਾ ਹੈ, ਜੋ ਪਾਕਿਸਤਾਨ ਵਿਚ ਅਪਣੀ ਮਾਂ ਨਾਲ ਰਹਿੰਦੀ ਹੈ।
ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (18 ਅਗਸਤ 2023)
ਮਲਿਕ ਨੂੰ 2019 ਦੀ ਸ਼ੁਰੂਆਤ ਵਿਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੁਆਰਾ ਦਰਜ ਕੀਤੇ ਗਏ ਇਕ 2017 ਦੇ ਦਹਿਸ਼ਤੀ ਫੰਡਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਪਿਛਲੇ ਸਾਲ ਮਈ ਵਿਚ ਦਿੱਲੀ ਦੀ ਇਕ ਅਦਾਲਤ ਨੇ ਉਸ ਨੂੰ ਟੈਰਰ ਫੰਡਿੰਗ ਮਾਮਲੇ ਵਿਚ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।