ਬ੍ਰਿਟੇਨ: ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਦੋ ਲੋਕਾਂ ’ਤੇ ਚਾਕੂ ਨਾਲ ਹਮਲਾ, ਗੁਰਪ੍ਰੀਤ ਸਿੰਘ ਨਾਂਅ ਦਾ ਨੌਜਵਾਨ ਕਾਬੂ
Published : Aug 18, 2023, 1:04 pm IST
Updated : Aug 18, 2023, 1:24 pm IST
SHARE ARTICLE
Image: For representation purpose only.
Image: For representation purpose only.

ਇਹ ਘਟਨਾ ਮੰਗਲਵਾਰ ਰਾਤ ਨੂੰ ਸਾਊਥਾਲ 'ਚ ਭਾਰਤ ਦੇ ਸੁਤੰਤਰਤਾ ਦਿਵਸ 'ਤੇ ਇਕ ਭਾਈਚਾਰਕ ਸਮਾਗਮ ਦੌਰਾਨ ਵਾਪਰੀ

 

ਲੰਡਨ: ਬਰਤਾਨੀਆ ਦੇ ਪੱਛਮੀ ਲੰਡਨ ਵਿਚ ਇਕ ਪੰਜਾਬੀ ਨੌਜਵਾਨ ’ਤੇ ਭਾਈਚਾਰੇ ਦੇ ਇਕ ਸਮਾਗਮ ਦੌਰਾਨ ਦੋ ਵਿਅਕਤੀਆਂ ਨੂੰ ਚਾਕੂ ਮਾਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਮੈਟਰੋਪੋਲੀਟਨ ਪੁਲਿਸ ਮੁਤਾਬਕ ਗੁਰਪ੍ਰੀਤ ਸਿੰਘ (25) ਨੂੰ ਇਥੇ ਐਕਸਬ੍ਰਿਜ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਸ ਵਿਰੁਧ ਗੰਭੀਰ ਇਲਜ਼ਾਮ ਲਾਏ ਗਏ।

ਇਹ ਵੀ ਪੜ੍ਹੋ: ਮਨੀਪੁਰ ਵਿਚ 2 ਹਫ਼ਤਿਆਂ ਦੀ ਸ਼ਾਂਤੀ ਮਗਰੋਂ ਫਿਰ ਹਿੰਸਾ, 3 ਲੋਕਾਂ ਦੀ ਮੌਤ

ਪੁਲਿਸ ਨੇ ਕਿਹਾ ਕਿ ਗੁਰਪ੍ਰੀਤ ਸਿੰਘ 'ਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਸਮੇਤ ਕੁੱਲ ਸੱਤ ਇਲਜ਼ਾਮ ਲਗਾਏ ਗਏ ਹਨ। ਮੁਲਜ਼ਮ ਨੂੰ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ ਅਤੇ 14 ਸਤੰਬਰ ਨੂੰ ਇਥੇ ਆਇਲਵਰਥ ਕਰਾਊਨ ਕੋਰਟ 'ਚ ਪੇਸ਼ ਹੋਣ ਦਾ ਹੁਕਮ ਦਿਤਾ ਗਿਆ ਹੈ। ਇਹ ਘਟਨਾ ਮੰਗਲਵਾਰ ਰਾਤ ਨੂੰ ਸਾਊਥਾਲ 'ਚ ਭਾਰਤ ਦੇ ਸੁਤੰਤਰਤਾ ਦਿਵਸ 'ਤੇ ਇਕ ਭਾਈਚਾਰਕ ਸਮਾਗਮ ਦੌਰਾਨ ਵਾਪਰੀ। ਇਸ ਘਟਨਾ ਦੀ ਇਕ ਵੀਡੀਉ ਵੀ ਸੋਸ਼ਲ ਮੀਡੀਆ 'ਤੇ ਜਨਤਕ ਹੋਈ ਹੈ, ਜਿਸ 'ਚ ਕੁੱਝ ਗਰਮਖਿਆਲੀ ਸਮਰਥਕ ਲੜਦੇ ਨਜ਼ਰ ਆ ਰਹੇ ਹਨ ਅਤੇ ਪੁਲਿਸ ਅਧਿਕਾਰੀ ਸ਼ੱਕੀਆਂ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਰਿਆਸੀ 'ਚ ਮਿਲੀ ਅਤਿਵਾਦੀ ਦੀ ਲਾਸ਼  

ਮੈਟਰੋਪੋਲੀਟਨ ਪੁਲਿਸ ਸੁਪਰਡੈਂਟ ਸੀਨ ਲਿੰਚ ਨੇ ਕਿਹਾ, “ਮੈਂ ਇਸ ਘਟਨਾ ਨਾਲ ਸਾਊਥਾਲ ਅਤੇ ਲੰਡਨ ਦੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਸਮਝਦਾ ਹਾਂ। ਇਸ ਘਟਨਾ ਤੋਂ ਇਲਾਵਾ ਬਾਕੀ ਪ੍ਰੋਗਰਾਮ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਹੈ।'' ਉਨ੍ਹਾਂ ਕਿਹਾ, ''ਸਾਡੀ ਜਾਂਚ ਜਾਰੀ ਹੈ। ਅਸੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਫੁਟੇਜ ਤੋਂ ਜਾਣੂ ਹਾਂ। ਲੋਕ ਇਸ 'ਤੇ ਅਪਣੇ ਤਰੀਕੇ ਨਾਲ ਟਿੱਪਣੀ ਕਰ ਰਹੇ ਹਨ। ਅਸੀਂ ਲੋਕਾਂ ਨੂੰ ਅਟਕਲਾਂ ਤੋਂ ਬਚਣ ਦੀ ਅਪੀਲ ਕਰਦੇ ਹਾਂ। ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ ਹੈ”।

ਇਹ ਵੀ ਪੜ੍ਹੋ: ਲੁਧਿਆਣਾ 'ਚ ਪਲਟਿਆ ਰਿਫਾਇੰਡ ਨਾਲ ਭਰਿਆ ਟੈਂਕਰ, ਪੁਲਿਸ ਨੇ ਮਿੱਟੀ ਪਾਉਣ ਦਾ ਕੰਮ ਕੀਤਾ ਸ਼ੁਰੂ

ਅਧਿਕਾਰੀਆਂ ਨੇ ਦਸਿਆ ਕਿ ਮੌਕੇ ਤੋਂ ਇਕ ਹੋਰ ਨੌਜਵਾਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ ਪਰ ਉਸ ਨੂੰ ਹੋਰ ਪੁਛਗਿਛ ਲਈ ਜ਼ਮਾਨਤ 'ਤੇ ਰਿਹਾਅ ਕਰ ਦਿਤਾ ਗਿਆ ਹੈ। ਪੁਲਿਸ ਨੇ ਦਸਿਆ ਕਿ ਘਟਨਾ ਵਿਚ ਇਕ ਮਹਿਲਾ ਅਧਿਕਾਰੀ ਦੇ ਹੱਥ ਵਿਚ ਮਾਮੂਲੀ ਸੱਟ ਲੱਗੀ ਹੈ ਪਰ ਉਸ ਨੂੰ ਹਸਪਤਾਲ ਵਿਚ ਇਲਾਜ ਦੀ ਲੋੜ ਨਹੀਂ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement