
ਪਾਕਿਸਤਾਨ 'ਚ ਇਮਰਾਨ ਖਾਨ ਦੀ ਸਰਕਾਰ ਬਣੇ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ ਕਿ ਇਸ ਦਰਮਿਆਨ ਲੋਕਾਂ ਨੂੰ ਉਨ੍ਹਾਂ ਦੀ ਇਕ ਖਾਸ ਮੰਤਰੀ ਦੀ ਆਲੋਚਨਾ ਕਰਨ ਦਾ ਮੌਕਾ.........
ਇਸਲਾਮਾਬਾਦ : ਪਾਕਿਸਤਾਨ 'ਚ ਇਮਰਾਨ ਖਾਨ ਦੀ ਸਰਕਾਰ ਬਣੇ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ ਕਿ ਇਸ ਦਰਮਿਆਨ ਲੋਕਾਂ ਨੂੰ ਉਨ੍ਹਾਂ ਦੀ ਇਕ ਖਾਸ ਮੰਤਰੀ ਦੀ ਆਲੋਚਨਾ ਕਰਨ ਦਾ ਮੌਕਾ ਮਿਲ ਗਿਆ ਹੈ। ਮਨੁੱਖੀ ਅਧਿਕਾਰਾਂ ਦੀ ਮੰਤਰੀ ਸ਼ਿਰੀਨ ਮਜ਼ਾਰੀ ਦੀ ਆਪਣੇ ਦਫਤਰ ਵਿਚ ਝਪਕੀ ਲੈਂਦਿਆਂ ਦੀ ਤਸਵੀਰ ਵਾਇਰਲ ਹੋ ਗਈ। ਸ਼ਿਰੀਨ ਮਜ਼ਾਰੀ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹੀ ਲੋਕਾਂ ਨੇ ਆਲੋਚਨਾ ਸ਼ੁਰੂ ਕਰ ਦਿਤੀ।