
ਅਫ਼ਗਾਨਿਸਤਾਨ ਦੇ ਨੰਗਰਹਾਰ ਮਸਜਿਦ ‘ਚ ਬੰਬ ਧਮਾਕੇ...
ਕਾਬੁਲ: ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਵਿਚ ਸ਼ੁੱਕਰਵਾਰ ਨੂੰ ਜੁਮੇ ਦੀ ਨਮਾਜ਼ ਦੇ ਸਮੇਂ ਮਸਜਿਦ ਵਿਚ ਬੰਬ ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ ਵਿਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਕੁਝ ਜ਼ਖਮੀਆਂ ਦੀ ਸਥਿਤੀ ਨਾਜੁਕ ਬਣੀ ਹੋਈ ਹੈ। ਪੁਲਸ ਨੇ ਇਲਾਕੇ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਅਧਿਕਾਰੀਆਂ ਨੇ ਧਮਾਕਿਆਂ ਦੀ ਪੁਸ਼ਟੀ ਕੀਤੀ ਹੈ। ਹੁਣ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।