ਮਿਸਰ ਨੂੰ ਗ਼ਜ਼ਾ ਤਕ ਸੀਮਤ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਦੀ ਇਜਾਜ਼ਤ ਦੇਵੇਗਾ ਇਜ਼ਰਾਈਲ 
Published : Oct 18, 2023, 9:34 pm IST
Updated : Oct 18, 2023, 9:34 pm IST
SHARE ARTICLE
Rafah Border.
Rafah Border.

ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਬੇਨਤੀ ’ਤੇ ਕੀਤਾ ਗਿਆ ਫੈਸਲਾ

ਖਾਨ ਯੂਨਿਸ (ਗਾਜ਼ਾ ਪੱਟੀ): ਇਜ਼ਰਾਈਲ ਨੇ ਬੁਧਵਾਰ ਨੂੰ ਕਿਹਾ ਕਿ ਉਹ ਮਿਸਰ ਨੂੰ ਗ਼ਜ਼ਾ ਪੱਟੀ ਨੂੰ ਮਾਨਵਤਾਵਾਦੀ ਸਹਾਇਤਾ ਦੀਆਂ ਸੀਮਤ ਖੇਪਾਂ ਪਹੁੰਚਾਉਣ ਦੀ ਇਜਾਜ਼ਤ ਦੇਵੇਗਾ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਇਜ਼ਰਾਈਲ ਦਾ ਦੌਰਾ ਕਰ ਰਹੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਬੇਨਤੀ ’ਤੇ ਲਿਆ ਗਿਆ ਹੈ।

ਉਸ ਨੇ ਇਕ ਬਿਆਨ ’ਚ ਕਿਹਾ ਕਿ ਇਹ ਭੋਜਨ, ਪਾਣੀ ਅਤੇ ਦਵਾਈਆਂ ਦੀ ਸਪਲਾਈ ਨੂੰ ‘ਨਹੀਂ ਰੋਕੇਗਾ’, ਬਸ਼ਰਤੇ ਸਪਲਾਈ ਹਮਾਸ ਤਕ ਨਾ ਪਹੁੰਚੇ। ਬਿਆਨ ’ਚ ਸਖ਼ਤ ਲੋੜੀਂਦੇ ਬਾਲਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ।

ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਸਹਾਇਤਾ ਕਦੋਂ ਪਹੁੰਚਣੀ ਸ਼ੁਰੂ ਹੋਵੇਗੀ। ਰਫਾਹ ਸਰਹੱਦ ਤੋਂ ਗ਼ਜ਼ਾ ਨੂੰ ਜ਼ਰੂਰੀ ਸਹਾਇਤਾ ਪਹੁੰਚਾਉਣ ਦੀ ਮਿਸਰ ਦੀ ਸਮਰੱਥਾ ਸੀਮਤ ਹੈ ਅਤੇ ਮਿਸਰ ਨੇ ਕਿਹਾ ਕਿ ਇਜ਼ਰਾਈਲੀ ਹਵਾਈ ਹਮਲਿਆਂ ਨੇ ਸਰਹੱਦੀ ਖੇਤਰ ਨੂੰ ਨੁਕਸਾਨ ਪਹੁੰਚਾਇਆ ਹੈ।

ਗ਼ਜ਼ਾ ’ਚ ਸਰਹੱਦੀ ਚੌਕੀਆਂ ਨੂੰ ਕਾਬੂ ਕਰਨ ਵਾਲੇ ਇਜ਼ਰਾਈਲ ਨੇ ਕਿਹਾ ਕਿ ਉਹ ਸਪਲਾਈ ਨੂੰ ਅਪਣੇ ਖੇਤਰ ’ਚੋਂ ਲੰਘਣ ਨਹੀਂ ਦੇਵੇਗਾ। ਉਸ ਨੇ ਇਹ ਵੀ ਮੰਗ ਕੀਤੀ ਕਿ ਕੌਮਾਂਤਰੀ ਰੈੱਡ ਕਰਾਸ ਨੂੰ ਗ਼ਜ਼ਾ ’ਚ ਅਗਵਾ ਕੀਤੇ ਇਜ਼ਰਾਈਲੀਆਂ ਨੂੰ ਮਿਲਣ ਦੀ ਇਜਾਜ਼ਤ ਦਿਤੀ ਜਾਵੇ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement