ਰਾਏ ਬੁਲਾਰ ਦੇ ਵਾਰਸ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ
Published : Nov 18, 2019, 8:18 am IST
Updated : Nov 18, 2019, 8:18 am IST
SHARE ARTICLE
Rai Saleem Bhatti with his son Rai Waleed Bhatti
Rai Saleem Bhatti with his son Rai Waleed Bhatti

ਕਈ ਵਾਰ ਅਪਲਾਈ ਕਰਨ ਦੇ ਬਾਵਜੂਦ ਵੀ ਨਹੀਂ ਦਿਤਾ ਜਾ ਰਿਹਾ ਭਾਰਤ ਆਉਣ ਦਾ ਵੀਜ਼ਾ

ਸ਼ਾਹਕੋਟ (ਪ੍ਰਿਤਪਾਲ ਸਿੰਘ): ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਰਾਏ ਬੁਲਾਰ ਭੱਟੀ ਦੀ ਪੀੜ੍ਹੀ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣਾ ਚਾਹੁੰਦੇ ਹਨ ਪਰ ਉਨ੍ਹਾਂ ਵਲੋਂ ਕਈ ਵਾਰ ਅਪਲਾਈ ਕਰਨ ਦੇ ਬਾਵਜੂਦ ਵੀ ਭਾਰਤ ਆਉਣ ਦਾ ਵੀਜ਼ਾ ਨਹੀਂ ਦਿਤਾ ਜਾ ਰਿਹਾ। ਇਹ ਜਾਣਕਾਰੀ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਚੇਅਰਮੈਨ ਰਜਿੰਦਰ ਸਿੰਘ ਪੁਰੇਵਾਲ ਯੂ.ਕੇ. ਨੇ ਪਾਕਿਸਤਾਨ ਸਥਿਤ ਗੁਰਦਵਾਰਾ ਸਾਹਿਬਾਨ ਦੇ ਦਰਸ਼ਨ ਕਰਨ ਤੋਂ ਬਾਅਦ ਭਾਰਤ ਆ ਕੇ ਉਘੇ ਸਿੱਖ ਚਿੰਤਕ ਭਾਈ ਪਾਲ ਸਿੰਘ ਫ਼ਰਾਂਸ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਸਾਂਝੀ ਕੀਤੀ।

Darbar SahibDarbar Sahib

ਭੱਟੀ ਪ੍ਰਵਾਰ ਦੀ ਗੁਰੂ ਘਰ ਨਾਲ ਨੇੜਤਾ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦਸਿਆ ਕਿ ਰਾਏ ਬੁਲਾਰ ਭੱਟੀ ਅਜਿਹੇ ਸ਼ਖ਼ਸ ਸਨ, ਜਿਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਬਚਪਨ ਵਿਚ ਹੀ ਉਨ੍ਹਾਂ ਦੀ ਰੂਹਾਨੀਅਤ ਨੂੰ ਪਛਾਣ ਲਿਆ ਸੀ ਅਤੇ ਉਹ ਉਨ੍ਹਾਂ ਦੇ ਉਪਾਸ਼ਕ ਹੋ ਗਏ ਸਨ। ਉਨ੍ਹਾਂ ਅਪਣੀ 36 ਹਜ਼ਾਰ ਏਕੜ ਜ਼ਮੀਨ ਵਿਚੋਂ 18 ਹਜ਼ਾਰ 750 ਏਕੜ ਦੇ ਕਰੀਬ ਜ਼ਮੀਨ ਗੁਰੂ ਨਾਨਕ ਸਾਹਿਬ ਦੇ ਨਾਮ ਲਗਵਾ ਦਿਤੀ ਸੀ ਜਿਸ ਉਪਰ ਅੱਜ ਨਨਕਾਣਾ ਸਾਹਿਬ ਸ਼ਹਿਰ ਵਸਿਆ ਹੋਇਆ ਹੈ ਤੇ 7 ਗੁਰਦਵਾਰਾ ਸਹਿਬ ਸਥਾਪਤ ਹਨ। ਭੱਟੀ ਪ੍ਰਵਾਰ ਦੇ ਘਰ ਦੇ ਦੁਆਰ ਅੱਜ ਵੀ ਸਿੱਖ ਸ਼ਰਧਾਲੂਆਂ ਵਾਸਤੇ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ।

Rai Saleem Bhatti with his son Rai Waleed BhattiRai Saleem Bhatti with his son Rai Waleed Bhatti

ਸਿੱਖ ਇਤਿਹਾਸ ਵਿਚ ਸਤਿਕਾਰੇ ਜਾਂਦੇ ਸ੍ਰੀ ਰਾਏ ਬੁਲਾਰ ਪ੍ਰਵਾਰ ਦੇ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਮੇਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਨ ਤੋਂ ਵਾਂਝੇ ਕਰਨਾ ਸਿੱਖੀ ਵਿਚ ਸ਼ਰਧਾ ਅਤੇ ਸਤਿਕਾਰ ਰਖਣ ਵਾਲਿਆਂ ਦੇ ਮਨ ਨੂੰ ਡੂੰਘੀ ਠੇਸ ਪਹੁੰਚਾਉਂਦਾ ਹੈ। ਉਨ੍ਹਾਂ ਦਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਏ ਪਹਿਲੇ ਜਥੇ ਵਿਚ ਸ਼ਾਮਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨਾਲ ਸਾਂਝੇ ਤੌਰ 'ਤੇ ਗੱਲਬਾਤ ਕਰ ਕੇ ਸ੍ਰੀ ਰਾਏ ਬੁਲਾਰ ਭੱਟੀ ਦੇ ਪਰਿਵਾਰਕ ਮੈਂਬਰਾਂ ਨੂੰ ਵੀਜ਼ਾ ਦਿਵਾਉਣ ਵਿਚ ਮਦਦ ਕਰਨ ਲਈ ਕਿਹਾ ਹੈ।

Kartarpur CorridorKartarpur Corridor

ਡੇਰਾ ਬਾਬਾ ਨਾਨਕ ਤੇ ਸ੍ਰੀ ਕਰਤਾਰਪੁਰ ਸਾਹਿਬ ਵਿਚਕਾਰ ਖੁੱਲ੍ਹੇ ਲਾਂਘੇ ਬਾਰੇ ਵੱਖ-ਵੱਖ ਪਾਰਟੀਆਂ ਵਲੋਂ ਕਰੈਡਿਟ ਲੈਣ ਦੀ ਹੋੜ ਸਬੰਧੀ ਉਨ੍ਹਾਂ ਕਿਹਾ ਕਿ ਲਾਂਘੇ ਦੇ ਇਤਿਹਾਸ ਦਾ ਜ਼ਿਕਰ ਕਰੀਏ ਤਾਂ ਇਹ ਲਹਿਰ ਪ੍ਰਵਾਸੀ ਸਿੱਖਾਂ ਨੇ ਚਲਾਈ ਸੀ ਤੇ ਖ਼ਾਸ ਕਰ ਕੇ ਉਸ ਸਮੇਂ ਗੰਗਾ ਸਿੰਘ ਢਿੱਲੋਂ ਨੇ ਸੰਨ 1981 ਦੌਰਾਨ ਇਹ ਮੁੱਦਾ ਚੁਕਿਆ ਸੀ ਤੇ ਪੂਰੇ ਵਿਸ਼ਵ ਵਿਚ ਸਿੱਖਾਂ ਨੂੰ ਇਸ ਮਸਲੇ 'ਤੇ ਇਕਮੁਠ ਕੀਤਾ ਸੀ ਤੇ ਇਸੇ ਤਹਿਤ ਕਾਰ ਸੇਵਾ ਕਮੇਟੀ ਬਣਾਈ ਗਈ ਸੀ। ਇਸ ਸਬੰਧ ਵਿਚ ਵਿਸ਼ਵ ਪੱਧਰ ਉਤੇ ਵੱਡੀਆਂ ਮੀਟੰਗਾਂ ਹੋਈਆਂ ਸਨ। ਇਸ ਮੌਕੇ ਕੰਵਲਜੀਤ ਸਿੰਘ ਸਾਬਕਾ ਪ੍ਰਧਾਨ ਗੁਰਦਵਾਰਾ ਸਿੰਘ ਸਭਾ ਸ਼ਾਹਕੋਟ, ਹਰਭਜਨ ਸਿੰਘ ਯੂ ਕੇ,ਹਰਦੀਪ ਸਿੰਘ ਖ਼ਾਲਸਾ ਤੇ ਹੋਰ ਪਤਵੰਤੇ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement