ਹਰੀਨੀ ਅਮਰਸੂਰੀਆ ਸ਼੍ਰੀਲੰਕਾ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੀ, ਰਾਜਨੀਤੀ ਵਿੱਚ ਆਉਣ ਤੋਂ ਸਿਰਫ 5 ਸਾਲ ਬਾਅਦ ਬਣੇ PM
Published : Nov 18, 2024, 5:41 pm IST
Updated : Nov 18, 2024, 5:41 pm IST
SHARE ARTICLE
Harini Amarsuriya became the third woman Prime Minister of Sri Lanka
Harini Amarsuriya became the third woman Prime Minister of Sri Lanka

ਦਿੱਲੀ ਯੂਨੀਵਰਸਿਟੀ ਤੋਂ ਕੀਤੀ ਪੜ੍ਹੀ

Harini Amarsuriya became the third woman Prime Minister of Sri Lanka: ਹਰੀਨੀ ਅਮਰਸੂਰੀਆ ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਬਣਾਇਆ ਗਿਆ ਹੈ। ਇਸ ਅਹੁਦੇ 'ਤੇ ਪਹੁੰਚਣ ਵਾਲੀ ਉਹ ਸ਼੍ਰੀਲੰਕਾ ਦੀ ਤੀਜੀ ਮਹਿਲਾ ਨੇਤਾ ਹੈ। ਉਹ ਦੋ ਮਹੀਨੇ ਪਹਿਲਾਂ ਸ੍ਰੀਲੰਕਾ ਵਿੱਚ ਬਣੀ ਅੰਤਰਿਮ ਸਰਕਾਰ ਵਿੱਚ ਵੀ ਪ੍ਰਧਾਨ ਮੰਤਰੀ ਰਹਿ ਚੁੱਕੀ ਹੈ।

ਪ੍ਰਧਾਨ ਮੰਤਰੀ ਬਣੀ ਹਰੀਨੀ ਅਮਰਸੂਰੀਆ ਨੇ 1991 ਤੋਂ 1994 ਤੱਕ ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਤੋਂ ਪੜ੍ਹਾਈ ਕੀਤੀ। ਉਹ 5 ਸਾਲ ਪਹਿਲਾਂ ਹੀ ਰਾਜਨੀਤੀ ਵਿੱਚ ਆਏ ਸਨ। ਸ੍ਰੀਲੰਕਾ ਵਿੱਚ 14 ਨਵੰਬਰ ਨੂੰ ਸੰਸਦੀ ਚੋਣਾਂ ਹੋਈਆਂ ਸਨ। ਇਸ ਰਾਸ਼ਟਰਪਤੀ ਪ੍ਰਧਾਨ ਅਨੁਰਾ ਕੁਮਾਰਾ ਦਿਸਾਨਾਇਕ ਦੇ ਗਠਜੋੜ ਐਨਪੀਪੀ ਨੇ ਜਿੱਤ ਹਾਸਲ ਕੀਤੀ ਸੀ। ਸੋਮਵਾਰ ਨੂੰ ਸਰਕਾਰ ਦੀ ਨਵੀਂ ਕੈਬਨਿਟ ਦਾ ਗਠਨ ਕੀਤਾ ਗਿਆ।

ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕ ਨੇ ਰਾਸ਼ਟਰਪਤੀ ਸਕੱਤਰੇਤ ਵਿਖੇ ਕੈਬਨਿਟ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੰਤਰੀ ਮੰਡਲ ਵਿੱਚ ਰਾਸ਼ਟਰਪਤੀ ਸਮੇਤ 22 ਮੈਂਬਰ ਹਨ। 2 ਔਰਤਾਂ ਅਤੇ 2 ਤਾਮਿਲ ਸੰਸਦ ਮੈਂਬਰਾਂ ਨੂੰ ਵੀ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਗਿਆ ਹੈ। ਉਪ ਮੰਤਰੀਆਂ ਦੇ ਨਾਵਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਸ਼੍ਰੀਲੰਕਾ ਦੇ ਸੰਵਿਧਾਨ ਦੇ ਅਨੁਸਾਰ, ਕੈਬਨਿਟ ਮੰਤਰੀਆਂ ਦੀ ਗਿਣਤੀ 30 ਤੋਂ ਵੱਧ ਨਹੀਂ ਹੋ ਸਕਦੀ ਅਤੇ ਉਪ ਮੰਤਰੀਆਂ ਦੀ ਗਿਣਤੀ 40 ਤੋਂ ਵੱਧ ਨਹੀਂ ਹੋ ਸਕਦੀ। ਦਿਸਾਨਾਇਕ ਨੇ ਸਰਕਾਰ ਦੇ ਖਰਚੇ ਘਟਾਉਣ ਲਈ ਕੈਬਨਿਟ ਨੂੰ ਛੋਟਾ ਰੱਖਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement