Dawood Ibrahim Hospitalized: ਦਾਊਦ ਇਬਰਾਹਿਮ ਨੂੰ ਦਿਤਾ ਜ਼ਹਿਰ! ਗੰਭੀਰ ਹਾਲਤ ਵਿਚ ਹਸਪਤਾਲ 'ਚ ਦਾਖਲ

By : GAGANDEEP

Published : Dec 18, 2023, 9:39 am IST
Updated : Dec 18, 2023, 9:47 am IST
SHARE ARTICLE
Dawood Ibrahim Hospitalized News in punjabi
Dawood Ibrahim Hospitalized News in punjabi

Dawood Ibrahim Hospitalized: ਕਰਾਚੀ ਦੇ ਹਸਪਤਾਲ 'ਚ ਭਰਤੀ ਹੈ ਡਾਨ

Dawood Ibrahim Hospitalized: ਅੰਡਰਵਰਲਡ ਡਾਨ ਦਾਊਦ ਇਬਰਾਹਿਮ ਬਾਰੇ ਕੌਣ ਨਹੀਂ ਜਾਣਦਾ ਪਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਦਾਊਦ ਇਬਰਾਹਿਮ ਹਸਪਤਾਲ ਵਿੱਚ ਭਰਤੀ ਹਨ। ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੀ ਸਿਹਤ ਖਰਾਬ ਹੋਣ ਕਾਰਨ ਪਾਕਿਸਤਾਨ ਦੇ ਕਰਾਚੀ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Punjab Weather Update : ਪਹਾੜਾਂ 'ਚ ਬਰਫਬਾਰੀ ਕਾਰਨ ਪੰਜਾਬ 'ਚ ਡਿੱਗਿਆ ਪਾਰਾ, ਪਵੇਗਾ ਮੀਂਹ

ਮੀਡੀਆ ਰਿਪੋਰਟਾਂ ਮੁਤਾਬਕ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ਨੂੰ ਜ਼ਹਿਰ ਦਿੱਤਾ ਗਿਆ ਸੀ, ਪਰ ਇਸ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਦਾਊਦ ਨੂੰ ਸੋਮਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦਾਊਦ ਇਬਰਾਹਿਮ ਨੂੰ ਹਸਪਤਾਲ ਦੇ ਅੰਦਰ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ ਅਤੇ ਉਹ ਆਪਣੀ ਮੰਜ਼ਿਲ 'ਤੇ ਇਕੱਲਾ ਮਰੀਜ਼ ਹੈ।

ਇਹ ਵੀ ਪੜ੍ਹੋ: Haryana Accident News: ਚੜ੍ਹਦੀ ਸਵੇਰ ਵਾਪਰਿਆ ਹਾਦਸਾ, ਟਰੱਕ ਨੇ 3 ਨੌਜਵਾਨਾਂ ਨੂੰ ਕੁਚਲਿਆ, ਤਿੰਨਾਂ ਦੀ ਹੋਈ ਮੌਤ

ਸਿਰਫ ਖਾਸ ਲੋਕਾਂ ਨੂੰ ਹੀ ਦਾਊਦ ਨਾਲ ਮਿਲਣ ਦੀ ਇਜਾਜ਼ਤ ਹੈ। ਰਿਪੋਰਟਾਂ ਅਨੁਸਾਰ ਸਿਰਫ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਨੂੰ ਉਪਰਲੀ ਮੰਜ਼ਿਲ 'ਤੇ ਜਾਣ ਦੀ ਇਜ਼ਾਜਤ ਹੈ। ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਅੰਡਰਵਰਲਡ ਡੌਨ ਦੇ ਹਸਪਤਾਲ ਵਿਚ ਦਾਖਲ ਹੋਣ ਬਾਰੇ ਉਸ ਦੇ ਰਿਸ਼ਤੇਦਾਰਾਂ ਅਲੀਸ਼ਾ ਪਾਰਕਰ ਅਤੇ ਸਾਜਿਦ ਵਾਗਲੇ ਤੋਂ ਹੋਰ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਪਾਕਿਸਤਾਨੀ ਮੀਡੀਆ ਨਿਊਜ਼ ਚੈਨਲ ਨੇ ਕਿਹਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸ਼ੱਕ ਹੈ ਕਿ ਉਸ ਨੂੰ ਜ਼ਹਿਰ ਦਿੱਤਾ ਗਿਆ ਹੈ।
 

Tags: india, pakistan

Location: Pakistan, Sindh, Karachi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement