
Punjabi Die In America: ਦੋਵਾਂ ਦੀ ਉਮਰ 13 ਤੋਂ 15 ਸਾਲ ਦੱਸੀ ਜਾ ਰਹੀ ਹੈ।
Punjabi Die In America latest news in punjabi: ਫਰਿਜ਼ਨੋ ਦੀ ਬਰਡ ਤੇ ਸਨੀਸਾਈਡ ਐਵੇਨਿਊ 'ਤੇ ਬੀਤੇ ਦਿਨ ਸੜਕ ਹਾਦਸੇ ਵਿਚ 2 ਪੰਜਾਬੀ ਗੁਰਸਿੱਖ ਮੁੰਡਿਆਂ ਦੀ ਮੌਤ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਅੰਤਰਪ੍ਰੀਤ ਸਿੰਘ ਪੁੱਤਰ ਖੁਸ਼ਪਾਲ ਸਿੰਘ ਅਤੇ ਹਰਜਾਪ ਸਿੰਘ ਪੁੱਤਰ ਰਾਜ ਸਿੰਘ ਵਜੋਂ ਮ੍ਰਿਤਕਾਂ ਦੀ ਪਛਾਣ ਹੋਈ ਹੈ। ਦੋਵਾਂ ਦੀ ਉਮਰ 13 ਤੋਂ 15 ਸਾਲ ਦੱਸੀ ਜਾ ਰਹੀ ਹੈ।
ਦੋਵੇਂ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਘਰੋਂ ਵੈਸੇ ਹੀ ਲੋਕਲ ਗੇੜੀ ਮਾਰਨ ਲਈ ਦੋਵੇਂ ਮੋਟਰਸਾਈਕਲ 'ਤੇ ਨਿੱਕਲੇ ਸਨ ਕਿ ਐਮਾਜ਼ਨ ਦੀ ਵੈਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ।
ਨੌਜਵਾਨਾਂ ਨੇ ਹੈਲਮੇਟ ਵੀ ਨਹੀਂ ਪਹਿਨੇ ਹੋਏ ਸਨ। ਇਸ ਹਾਦਸੇ ਵਿਚ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ। ਦੋਵੇਂ ਗੁਰਦੁਆਰਾ ਨਾਨਕ ਪ੍ਰਕਾਸ਼ ਦੀ ਗੱਤਕਾ ਟੀਮ ਦੇ ਹੋਣਹਾਰ ਮੈਂਬਰ ਸਨ। ਅੱਜ ਇਹਨਾਂ ਦੀ ਆਤਮਿਕ ਸ਼ਾਂਤੀ ਲਈ ਐਕਸੀਡੈਂਟ ਵਾਲੀ ਜਗ੍ਹਾ 'ਤੇ ਸੰਗਤਾਂ ਵੱਲੋਂ ਜਾਪ ਕੀਤਾ ਗਿਆ।
ਇਸ ਮੰਦਭਾਗੀ ਘਟਨਾ ਕਰਕੇ ਫਰਿਜ਼ਨੋ ਦਾ ਪੰਜਾਬੀ ਭਾਈਚਾਰਾ ਗਹਿਰੇ ਸੋਗ ਵਿਚ ਹੈ।