Indian Student Missing In Canada News : ਕੈਨੇਡਾ ਪੜ੍ਹਨ ਗਏ 20 ਹਜ਼ਾਰ ਭਾਰਤੀ ਵਿਦਿਆਰਥੀ ਕਾਲਜਾਂ ਤੋਂ 'ਲਾਪਤਾ'
Published : Jan 19, 2025, 11:25 am IST
Updated : Jan 19, 2025, 11:25 am IST
SHARE ARTICLE
20 thousand Indian students who went to study in Canada 'missing' Latest News in Punjabi
20 thousand Indian students who went to study in Canada 'missing' Latest News in Punjabi

Indian Student Missing In Canada News : ਰਿਪੋਰਟ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ

20 thousand Indian students who went to study in Canada 'missing' Latest News in Punjabi : ਭਾਰਤ-ਕੈਨੇਡਾ ਤਣਾਅ ਦੇ ਵਿਚਕਾਰ, ‘ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ’ (Immigration, Refugees and Citizenship Canada- IRCC) ਦੇ ਹਵਾਲੇ ਨਾਲ ਇਕ ਰਿਪੋਰਟ ਪੇਸ਼ ਕੀਤੀ ਗਈ ਹੈ ਜੋ ਹੈਰਾਨ ਕਰਨ ਵਾਲੀ ਹੈ। ਦਰਅਸਲ, ਇਸ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਕੈਨੇਡਾ ਪਹੁੰਚੇ ਲਗਭਗ 20 ਹਜ਼ਾਰ ਭਾਰਤੀ ਵਿਦਿਆਰਥੀ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ‘ਲਾਪਤਾ’ ਹਨ।

ਉਨ੍ਹਾਂ ਨੂੰ ਉਨ੍ਹਾਂ ਦੇ ਕਾਲਜਾਂ ਜਾਂ ਯੂਨੀਵਰਸਿਟੀਆਂ ਵਿਚ ‘ਨੋ-ਸ਼ੋਅ’ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਉਨ੍ਹਾਂ ਨੂੰ ਉੱਥੇ ਬਹੁਤ ਸਮੇਂ ਤੋਂ ਨਹੀਂ ਦੇਖਿਆ ਗਿਆ। ਕਈ ਮਾਹਰਾਂ ਦਾ ਮੰਨਣਾ ਹੈ ਕਿ ਜ਼ਿਆਦਾਤਰ ਗ਼ੈਰਹਾਜ਼ਰ ਵਿਦਿਆਰਥੀ ਕੈਨੇਡਾ ਵਿਚ ਕੰਮ ਕਰ ਰਹੇ ਹਨ ਅਤੇ ਸਥਾਈ ਨਿਵਾਸੀ ਬਣਨ ਦਾ ਸੁਪਨਾ ਦੇਖ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹੈਨਰੀ ਲੋਟਿਨ (Henry Lotin), ਇਕ ਸਾਬਕਾ ਸੰਘੀ ਅਰਥਸ਼ਾਸਤਰੀ ਅਤੇ ਇਮੀਗ੍ਰੇਸ਼ਨ ਮਾਹਰ, ਕਹਿੰਦੇ ਹਨ ਕਿ ਜ਼ਿਆਦਾਤਰ ਵਿਦਿਆਰਥੀ ਅਮਰੀਕਾ ਦੀ ਸਰਹੱਦ ਪਾਰ ਨਹੀਂ ਕਰ ਰਹੇ ਹਨ ਬਲਕਿ ਕੈਨੇਡਾ ਵਿਚ ਕੰਮ ਕਰ ਰਹੇ ਹਨ। ਇਸ ਪਿੱਛੇ ਮਕਸਦ ਕੈਨੇਡਾ ਵਿਚ ਸਥਾਈ ਤੌਰ ’ਤੇ ਵਸਣਾ ਹੋ ਸਕਦਾ ਹੈ।

ਕੈਨੇਡਾ ਵਿੱਚ 2014 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਪਾਲਣਾ ਪ੍ਰਣਾਲੀ (International Student Compliance Regime) ਲਾਗੂ ਕੀਤੀ ਗਈ ਸੀ ਜਿਸ ਦਾ ਉਦੇਸ਼ ਨਕਲੀ ਵਿਦਿਆਰਥੀਆਂ ਦੀ ਪਛਾਣ ਕਰਨਾ ਅਤੇ ਸ਼ੱਕੀ ਸਕੂਲਾਂ ਨੂੰ ਨਿਸ਼ਾਨਬੱਧ ਕਰਨਾ ਸੀ। ਇਮੀਗ੍ਰੇਸ਼ਨ ਵਿਭਾਗ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸਾਲ ਵਿਚ ਦੋ ਵਾਰ ਵਿਦਿਆਰਥੀਆਂ ਦੀ ਹਾਜ਼ਰੀ ਦੀ ਰਿਪੋਰਟ ਮੰਗਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਅਪਣੇ ਸਟੱਡੀ ਪਰਮਿਟਾਂ ਦੀ ਪਾਲਣਾ ਕਰ ਰਹੇ ਹਨ।

ਭਾਰਤੀ ਵਿਦਿਆਰਥੀਆਂ ਦੀ ਗ਼ੈਰਹਾਜ਼ਰੀ ਦੇ ਮੁੱਦੇ ਨੇ ਭਾਰਤ ਦੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਵੀ ਧਿਆਨ ਖਿੱਚਿਆ ਹੈ, ਜੋ ਕਿ ਕੈਨੇਡਾ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਦੇ ਇਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਹ ਜਾਂਚ ਗੁਜਰਾਤ ਦੇ ਡਿੰਗੂਚਾ ਪਿੰਡ ਦੇ ਇਕ ਭਾਰਤੀ ਪਰਵਾਰ ਦੀ ਮੌਤ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਦੀ ਕੈਨੇਡਾ-ਅਮਰੀਕਾ ਸਰਹੱਦ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਪਾਰ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਬਹੁਤ ਜ਼ਿਆਦਾ ਠੰਡ ਕਾਰਨ ਮੌਤ ਹੋ ਗਈ ਸੀ।

ਹੈਨਰੀ ਲੋਟਿਨ ਨੇ ਸੁਝਾਅ ਦਿਤਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਆਉਣ ਤੋਂ ਪਹਿਲਾਂ ਫ਼ੀਸਾਂ ਦਾ ਐਡਵਾਂਸ ‘ਚ ਭੁਗਤਾਨ ਕਰਨਾ ਲਾਜ਼ਮੀ ਕੀਤਾ ਜਾ ਸਕਦਾ ਹੈ ਤਾਂ ਜੋ ਸਿਸਟਮ ਦੀ ਦੁਰਵਰਤੋਂ ਨੂੰ ਘਟਾਇਆ ਜਾ ਸਕੇ। ਇਹ ਉਨ੍ਹਾਂ ਵਿਦਿਆਰਥੀਆਂ ਦੀ ਪਛਾਣ ਕਰਨ ਵਿਚ ਮਦਦ ਕਰ ਸਕਦਾ ਹੈ ਜੋ ਸਿਰਫ਼ ਵਰਕ ਪਰਮਿਟ ਦੇ ਉਦੇਸ਼ ਲਈ ਸਟੱਡੀ ਪਰਮਿਟ ਦੀ ਵਰਤੋਂ ਕਰ ਰਹੇ ਹਨ।

(For more Punjabi news apart from 20 thousand Indian students who went to study in Canada 'missing' Latest News in Punjabi stay tuned to Rozana Spokesman)

Tags: canada news

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement