ਸਪੇਨ 'ਚ ਕਰੀਬ 50 ਥਾਵਾਂ 'ਤੇ ਲੱਗੀ ਅੱਗ
Published : Feb 19, 2019, 1:19 pm IST
Updated : Feb 19, 2019, 1:19 pm IST
SHARE ARTICLE
Spain Hit with 50 Fires
Spain Hit with 50 Fires

ਉੱਤਰੀ ਸਪੇਨ ਵਿਚ ਕਰੀਬ 50 ਥਾਵਾਂ 'ਤੇ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ......

ਮੈਡ੍ਰਿਡ : ਉੱਤਰੀ ਸਪੇਨ ਵਿਚ ਕਰੀਬ 50 ਥਾਵਾਂ 'ਤੇ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਉੱਤਰੀ ਸਪੇਨ ਦੇ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਕੁਝ ਥਾਵਾਂ 'ਤੇ ਜਾਣਬੁੱਝ ਕੇ ਅੱਗ ਲਗਾਈ ਗਈ। ਐਤਵਾਰ ਦੇਰ ਰਾਤ 48 ਅਜਿਹੀਆਂ ਥਾਵਾਂ ਸਨ ਜਿੱਥੇ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ। ਕੈਂਟਾਬ੍ਰਿਆ ਖੇਤਰ ਦੀ ਸਰਕਾਰ ਨੇ ਇਕ ਬਿਆਨ ਵਿਚ ਕਿਹਾ,''ਸਾਨੂੰ ਕੁੱਲ 50 ਥਾਵਾਂ 'ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਅਤੇ ਵੱਖ-ਵੱਖ ਪ੍ਰਸ਼ਾਸਨਾਂ ਦੇ 760 ਲੋਕ ਉਨ੍ਹਾਂ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਵਿਚ ਜੁਟੇ ਹੋਏ ਹਨ।''

ਪਹਾੜੀ ਇਲਾਕੇ ਵਿਚ ਪਹਿਲੀ ਜਗ੍ਹਾ ਅੱਗ ਵੀਰਵਾਰ ਨੂੰ ਲੱਗੀ ਸੀ। ਇਸ ਦੌਰਾਨ ਹਾਲੇ ਤੱਕ ਕੋਈ ਜ਼ਖਮੀ ਨਹੀਂ ਹੋਇਆ ਹੈ। ਸਰਕਾਰ ਨੇ ਕਿਹਾ,''ਜ਼ਿਆਦਾਤਰ ਅੱਗ ਅਜਿਹੇ ਇਲਾਕਿਆਂ ਵਿਚ ਲੱਗੀ ਜਿੱਥੇ ਪਹੁੰਚ ਪਾਉਣਾ ਮੁਸ਼ਕਲ ਹੈ। ਇਸ ਨਾਲ ਆਬਾਦੀ ਜਾਂ ਬੁਨਿਆਦੀ ਢਾਂਚੇ ਨੂੰ ਕੋਈ ਖਤਰਾ ਨਹੀਂ ਹੈ।''  (ਪੀਟੀਆਈ)

ਕੈਂਟਾਬ੍ਰਿਆ ਦੇ ਪ੍ਰਮੁੱਖ ਮਿਗੁਏਲ ਏਜੇਂਲ ਰੇਵਿਲਾ ਨੇ ਸਪੇਨ ਦੇ ਇਕ ਟੀ.ਵੀ. ਨੂੰ ਦੱਸਿਆ ਕਿ ਇਸ ਸਬੰਧ ਵਿਚ 2 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।                (ਪੀਟੀਆਈ)

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement