
'ਮਰੀਜ਼ਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ 'ਤੇ ਧਿਆਨ ਕਰਾਂਗੀ ਕੇਂਦਰਿਤ'
ਲੰਡਨ : ਭਾਰਤੀ ਮੂਲ ਦੀ ਡਾਕਟਰ ਪ੍ਰੋਫੈਸਰ ਮੇਘਨਾ ਪੰਡਿਤ ਨੂੰ ਬ੍ਰਿਟੇਨ 'ਚ ਵੱਡਾ ਅਹੁਦਾ ਦਿੱਤਾ ਗਿਆ ਹੈ। ਉਹਨਾਂ ਨੂੰ ਬ੍ਰਿਟੇਨ ਦੇ ਸਭ ਤੋਂ ਵੱਡੇ ਅਕਾਦਮਿਕ ਹਸਪਤਾਲਾਂ ਦਾ ਸੰਚਾਲਨ ਕਰਨ ਵਾਲੇ ਆਕਸਫੋਰਡ ਯੂਨੀਵਰਸਿਟੀ ਹਾਸਪਿਟਲਜ਼ NHS ਫਾਊਂਡੇਸ਼ਨ ਟਰੱਸਟ ਦਾ ਸੀ.ਈ.ਓ. ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਦਵਾਈ ਲੈ ਕੇ ਵਾਪਸ ਘਰ ਜਾ ਰਹੇ ਬਜ਼ੁਰਗ ਜੋੜੇ ਨੂੰ ਕਾਰ ਨੇ ਮਾਰੀ ਟੱਕਰ, ਪੈ ਗਿਆ ਚੀਕ-ਚਿਹਾੜਾ
ਮੇਘਨਾ ਪੰਡਿਤ ਇਸ ਟਰੱਸਟ ਦੀ ਪਹਿਲੀ ਮਹਿਲਾ ਮੁਖੀ ਹੈ। ਇਸ ਦੇ ਨਾਲ ਉਹ ਇਸ ਟਰੱਸਟ ਦੀ ਪਹਿਲੀ ਭਾਰਤੀ ਮੂਲ ਦੀ ਸੀ.ਈ.ਓ. ਵੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਉਹ ਜੁਲਾਈ 2022 ਤੋਂ ਆਕਸਫੋਰਡ ਯੂਨੀਵਰਸਿਟੀ ਹਸਪਤਾਲਾਂ ਦੀ ਅੰਤਰਿਮ ਸੀ.ਈ.ਓ. ਵਜੋਂ ਕੰਮ ਕਰ ਰਹੀ ਸੀ। ਇਸ ਨਿਯੁਕਤੀ ਨੂੰ ਆਪਣੇ ਲਈ ਮਾਣ ਵਾਲੀ ਗੱਲ ਦੱਸਦਿਆਂ ਡਾ. ਪੰਡਿਤ ਨੇ ਕਿਹਾ ਕਿ ਉਹ ਮਰੀਜ਼ਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ 'ਤੇ ਧਿਆਨ ਕੇਂਦਰਿਤ ਕਰਨਗੇ।
ਇਹ ਵੀ ਪੜ੍ਹੋ :ਸੋਨੀਪਤ ਪੁਲਿਸ ਨੇ ਪੇਪਰ ਸੋਲਵ ਕਰਵਾਉਣ ਵਾਲੇ ਗਰੋਹ ਨੂੰ ਕੀਤਾ ਕਾਬੂ