
ਦੋ ਕਬੀਲਿਆਂ ਦੀ ਲੜਾਈ ਤੋਂ ਬਾਅਦ ਵਾਪਰੀ ਘਟਨਾ
Papua New Guinea Violence:ਆਸਟ੍ਰੇਲੀਆ : ਪਾਪੂਆ ਨਿਊ ਗਿਨੀ ‘ਚ ਵੱਡੇ ਪੱਧਰ ‘ਤੇ ਕਬਾਇਲੀ ਹਿੰਸਾ ਭੜਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਿੰਸਾ ਵਿਚ ਘੱਟ ਤੋਂ ਘੱਟ 64 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੋਮਵਾਰ ਨੂੰ ਆਸਟ੍ਰੇਲੀਆਈ ਮੀਡੀਆ ਰਿਪੋਰਟਾਂ 'ਚ ਸਾਹਮਣੇ ਆਈ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਾਪੂਆ ਨਿਊ ਗਿਨੀ ਦੀ ਮਦਦ ਕਰਨ ਲਈ ਤਿਆਰ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪਾਪੂਆ ਨਿਊ ਗਿਨੀ ਆਸਟ੍ਰੇਲੀਆ ਦਾ ਸਭ ਤੋਂ ਨਜ਼ਦੀਕੀ ਗੁਆਂਢੀ ਹੈ ਅਤੇ ਆਸਟ੍ਰੇਲੀਆਈ ਵਿਦੇਸ਼ੀ ਸਹਾਇਤਾ ਦਾ ਸਭ ਤੋਂ ਵੱਡਾ ਪ੍ਰਾਪਤਕਰਤਾ ਹੈ। ਅਲਬਾਨੀਜ਼ ਨੇ ਕਿਹਾ, “ਪਾਪੂਆ ਨਿਊ ਗਿਨੀ ਤੋਂ ਜੋ ਖ਼ਬਰ ਆਈ ਹੈ, ਉਹ ਬਹੁਤ ਪਰੇਸ਼ਾਨ ਕਰਨ ਵਾਲੀ ਹੈ। ਦੱਸ ਦਈਏ ਕਿ ਇਸ ਘਟਨਾ ਬਾਰੇ ਪੁਲਿਸ ਦਾ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਸਥਾਨਕ ਅਖ਼ਬਾਰ ਪੋਸਟ-ਕੁਰੀਅਰ ਦੀ ਇੱਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹਿੰਸਾ ਐਤਵਾਰ ਨੂੰ ਹੋਈ ਅਤੇ ਦੋ ਕਬੀਲਿਆਂ ਵਿਚਾਲੇ ਲੜਾਈ ਨਾਲ ਜੁੜੀ ਹੋਈ ਸੀ। ਇਹ ਜਾਣਿਆ ਜਾਂਦਾ ਹੈ ਕਿ ਪਾਪੂਆ ਨਿਊ ਗਿਨੀ ਵਿਚ ਸੁਰੱਖਿਆ ਇੱਕ ਵੱਡਾ ਮੁੱਦਾ ਹੈ। ਦੇਸ਼ ਵਿੱਚ ਪਿਛਲੇ ਮਹੀਨੇ ਹੋਏ ਦੰਗਿਆਂ ਵਿਚ ਘੱਟੋ-ਘੱਟ 16 ਲੋਕ ਮਾਰੇ ਗਏ ਸਨ।
(For more Punjabi news apart from Papua New Guinea Violence, stay tuned to Rozana Spokesman)