
ਕਰੀਬ 12 ਲੋਕਾਂ ਦੀ ਮੌਤ ਤੇ ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
ਦੱਖਣੀ ਅਮਰੀਕੀ ਦੇਸ਼ ਇਕਵਾਡੋਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.8 ਸੀ। ਮੀਡੀਆ ਰਿਪੋਰਟਾਂ ਮੁਤਾਬਕ ਕਰੀਬ 12 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਸਭ ਤੋਂ ਵੱਧ ਅਸਰ ਗੁਆਯਾਸ 'ਚ ਹੋਇਆ। ਇਹ ਤੱਟਵਰਤੀ ਖੇਤਰ ਹੈ। ਭੂਚਾਲ ਦਾ ਕੇਂਦਰ ਇੱਥੋਂ 80 ਕਿਲੋਮੀਟਰ ਦੂਰ ਗੁਆਯਾਕਿਲ ਸ਼ਹਿਰ ਵਿੱਚ ਸੀ।
ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਵੱਡਾ ਹਾਦਸਾ, ਜੰਗਲ 'ਚ ਕ੍ਰੈਸ਼ ਹੋਇਆ ਟਰੇਨੀ ਜਹਾਜ਼
ਰਿਪੋਰਟਾਂ ਮੁਤਾਬਕ ਇਮਾਰਤਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਹਨ। ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਇਸ ਦੇ ਝਟਕੇ ਗੁਆਂਢੀ ਦੇਸ਼ ਪੇਰੂ 'ਚ ਵੀ ਮਹਿਸੂਸ ਕੀਤੇ ਗਏ। ਕਈ ਘਰ ਤਬਾਹ ਹੋ ਗਏ। ਨਿਊਜ਼ ਏਜੰਸੀਆਂ ਮੁਤਾਬਕ ਇਕੁਆਡੋਰ 'ਚ 12 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਪੇਰੂ ਵਿੱਚ 1 ਵਿਅਕਤੀ ਦੀ ਮੌਤ ਹੋ ਗਈ ਹੈ।
ਲੋਕਾਂ ਨੇ ਸੋਸ਼ਲ ਮੀਡੀਆ 'ਤੇ ਭੂਚਾਲ ਤੋਂ ਬਾਅਦ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇਨ੍ਹਾਂ 'ਚ ਭਾਰੀ ਨੁਕਸਾਨ ਦੇਖਿਆ ਜਾ ਸਕਦਾ ਹੈ।