
ਆਸਟ੍ਰੇਲੀਆ ਦੇ ਸ਼ਹਿਰ ਮੈਲਬਰਨ ਵਿਚ 32 ਵੀਆਂ ਸਿੱਖ ਖੇਡਾਂ ਦੀ ਸ਼ੁਰੂਆਤ ਹੋਈ ਹੈ
ਮੈਲਬਰਨ (ਪਰਮਵੀਰ ਸਿੰਘ ਆਹਲੂਵਾਲੀਆ) : ਅੱਜ ਆਸਟ੍ਰੇਲੀਆ ਦੇ ਸ਼ਹਿਰ ਮੈਲਬਰਨ ਵਿਚ 32 ਵੀਆਂ ਸਿੱਖ ਖੇਡਾਂ ਦੀ ਸ਼ੁਰੂਆਤ ਹੋਈ ਹੈ। ਤਿੰਨ ਦਿਨਾਂ ਤੱਕ ਚੱਲਣ ਵਾਲ਼ੀਆਂ ਇਹਨਾਂ ਖੇਡਾਂ ਦੌਰਾਨ ਜਿੱਥੇ ਦਰਸ਼ਕਾਂ ਨੂੰ ਵੱਖ-ਵੱਖ ਖੇਡਾਂ ਦਾ ਆਨੰਦ ਮਾਣਨ ਦਾ ਮੌਕਾ ਮਿਲੇਗਾ ਹੈ ਉੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਦੀਆਂ ਵੱਖ-ਵੱਖ ਵੰਨਗੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।
Australian Sikh Games Melbourne
ਇਸ ਮੌਕੇ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਇਸ ਪ੍ਰਦਰਸ਼ਨੀ ਜ਼ਰੀਏ ਲੋਕਾਂ ਨੂੰ ਇਤਿਹਾਸ ਅਤੇ ਸੱਭਿਆਚਾਰ ਨਾਲ ਜਾਣੂ ਕਰਵਾਇਆ ਜਾਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਹਨਾਂ ਖੇਡਾਂ ਦੌਰਾਨ ਆਸਟ੍ਰੇਲੀਆ ਤੋਂ ਇਲਾਵਾ ਨਿਊਜ਼ੀਲੈਂਡ, ਸਿੰਗਾਪੁਰ ਅਤੇ ਮਲੇਸ਼ੀਆ ਤੋਂ ਖਿਡਾਰੀ ਅਤੇ ਦਰਸ਼ਕ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਜਾ ਰਹੇ ਹਨ।
Australian sikh games
ਦੱਸ ਦਈਏ ਕਿ ਆਸਟਰੇਲੀਆ ਦੇ ਸ਼ਹਿਰ ਮੈਲਬਰਨ ਵਿਖੇ 19 ਤੋਂ 21 ਅਪ੍ਰੈਲ ਤਕ 32ਵੀਂ ਸਿੱਖ ਖੇਡਾਂ ਹੋ ਰਹੀਆਂ ਹਨ। ਇਹਨਾਂ ਖੇਡਾਂ ਵਿਚ ਕਬੱਡੀ, ਵਾਲੀਵਾਲ, ਫ਼ੁੱਟਬਾਲ, ਟੱਚ ਰਗਬੀ, ਬਾਸਕਟਬਾਲ, ਗੌਲਫ ਆਦਿ ਦੇ ਖਿਡਾਰੀ ਸ਼ਾਮਿਲ ਹੋਣਗੇ। ਇਹਨਾਂ ਖੇਡਾਂ ਦੌਰਾਨ 150 ਤੋਂ ਜ਼ਿਆਦਾ ਖਿਡਾਰੀ ਅਪਣੀ ਕਲਾ ਦਾ ਪ੍ਰਦਰਸ਼ਨ ਦਿਖਾਉਣਗੇ।
Australian Sikh Games
ਦੱਸ ਦਈਏ ਕਿ ਇਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਵੱਖ-ਵੱਖ ਗੁਰਦੁਆਰਾ ਸਹਿਬਾਨ ਗੁਰਦੁਆਰਾ ਸਿੰਘ ਸਭਾ ਟੈਂਗਮ, ਗੁਰਦੁਆਰਾ ਸਾਹਿਬ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ, ਗੁਰੂ ਮਾਨਿਓ ਗ੍ਰੰਥ ਗੁਰਦੁਆਰਾ ਸਾਹਿਬ ਹੈਲਨਸਵੇਲ ਗੋਲਡਕੋਸਟ ਅਤੇ ਗੁਰਦੁਆਰਾ ਸਾਹਿਬ ਨਾਰੰਗ ਗੋਲਡਕੋਸਟ ਵਿਖੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮ੍ਰਿਤਮਈ ਬਾਣੀ ਦੇ ਅਖੰਠ ਪਾਠ ਜੀ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।