ਕੋਰੋਨਾ ਦੇ ਚਲਦਿਆਂ ਬ੍ਰਿਟੇਨ ਦੇ ਪੀਐਮ ਬੋਰਿਸ ਜਾਨਸਨ ਦਾ ਭਾਰਤ ਦੌਰਾ ਰੱਦ
Published : Apr 19, 2021, 4:26 pm IST
Updated : Apr 19, 2021, 5:02 pm IST
SHARE ARTICLE
Boris Johnson cancels his India visit scheduled on April 25
Boris Johnson cancels his India visit scheduled on April 25

25 ਅਪ੍ਰੈਲ ਨੂੰ ਭਾਰਤ ਆਉਣ ਵਾਲੇ ਸਨ ਬੋਰਿਸ ਜਾਨਸਨ

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ  ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਭਾਰਤ ਦੌਰਾ ਰੱਦ ਹੋ ਗਿਆ ਹੈ। ਭਾਰਤ ਸਰਕਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਚਲਦਿਆਂ ਇਹ ਫੈਸਲਾ ਲਿਆ ਗਿਆ ਹੈ।

Boris JohnsonBoris Johnson

ਦੱਸ ਦਈਏ ਕਿ ਬੋਰਿਸ ਜਾਨਸਨ ਅਗਲੇ ਹਫ਼ਤੇ 25 ਅਪ੍ਰੈਲ ਨੂੰ ਭਾਰਤ ਆਉਣ ਵਾਲੇ ਸਨ। ਵਿਦੇਸ਼ ਮੰਤਰਾਲੇ ਦੇ ਬਿਆਨ ਵਿਚ ਦੱਸਿਆ ਗਿਆ ਕਿ ਹੁਣ ਦੋਵੇਂ ਪੀਐਮ ਆਉਣ ਵਾਲੇ ਸਮੇਂ ਵਿਚ ਵਰਚੁਅਲ ਮੀਟਿੰਗ ਕਰਨਗੇ।

Boris Johnson and PM Modi PM Modi and Boris Johnson

ਬਿਆਨ ਵਿਚ ਕਿਹਾ ਗਿਆ ਹੈ ਕਿ ‘ਦੋਵੇਂ ਨੇਤਾ ਭਾਰਤ-ਬ੍ਰਿਟੇਨ ਦੇ ਦੁਵੱਲੇ ਸਬੰਧਾਂ ਨੂੰ ਪੂਰੀ ਸਮਰੱਥਾ ਤੱਕ ਪਹੁੰਚਾਉਣ ਲਈ ਵਚਨਬੱਧ ਹਨ ਅਤੇ ਇਸ ਲਈ ਉਹਨਾਂ ਨੇ ਲਗਾਤਾਰ ਸੰਪਰਕ ਵਿਚ ਰਹਿਣ ਨੂੰ ਲੈ ਕੇ ਵਚਨਬੱਧਤਾ ਜਤਾਈ ਹੈ’। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ 26 ਜਨਵਰੀ ਮੌਕੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ ਪਰ ਉਹਨਾਂ ਨੂੰ ਉਹ ਦੌਰਾ ਵੀ ਰੱਦ ਕਰਨਾ ਪਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement