
ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੋਈ ਗੋਲੀਬਾਰੀ ਨੇ ਉੱਥੋਂ ਦੀ ਸੁਰੱਖਿਆ ਵਿਵਸਥਾ ਦੀ ਖੋਲ੍ਹੀ ਪੋਲ
ਵੈਨਕੂਵਰ: ਵੈਨਕੂਵਰ ਪੁਲਿਸ ਨੇ ਛੇ ਗੈਂਗਸਟਰਾਂ ਦੇ ਨਾਮ ਅਤੇ ਤਸਵੀਰਾਂ ਜਾਰੀ ਕੀਤੀਆਂ ਹਨ। ਇਹਨਾਂ ਵਿਚ ਚਾਰ ਪੰਜਾਬੀ ਵੀ ਸ਼ਾਮਲ ਹਨ। ਵੈਨਕੂਵਰ ਪੁਲਿਸ ਨੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਇਨ੍ਹਾਂ ਤੋਂ ਬਚਕੇ ਰਿਹਾ ਜਾਵੇ ਤੇ ਸੂਚਨਾ ਮਿਲਣ ’ਤੇ ਤੁਰੰਤ ਪੁਲਿਸ ਨੂੰ ਦੱਸਿਆ ਜਾਵੇ।
Vancouver police released photos and names of six gangsters
ਪੁਲਿਸ ਮੁਖੀ ਐਡਮ ਪਾਲਮਰ ਅਨੁਸਾਰ ਇਨ੍ਹਾਂ ਗੈਂਗਸਟਰਾਂ ਦਾ ਆਮ ਲੋਕਾਂ ਵਿੱਚ ਵਿਚਰਨਾ ਹੋਰਾਂ ਲਈ ਖ਼ਤਰੇ ਤੋਂ ਖਾਲੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬੀਤੇ ਚਾਰ ਮਹੀਨਿਆਂ ਦੌਰਾਨ ਖੇਤਰ ਵਿੱਚ ਗੈਂਗਸਟਰਾਂ ਦੀ ਬਦਲਾਖੋਰੀ ਵਿੱਚ 20 ਜਣੇ ਮਾਰੇ ਗਏ ਤੇ 20 ਹੋਰ ਜ਼ਖ਼ਮੀ ਹੋਏ।
Crime
ਗੈਂਗਸਟਰ ਘਟਨਾਵਾਂ ਹੋਣ ਕਾਰਨ ਸਰਕਾਰ ਦੀ ਚਿੰਤਾ ਵਧੀ ਹੋਈ ਹੈ। ਇਸੇ ਸਬੰਧ ਵਿੱਚ ਦੋ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੋਈ ਗੋਲੀਬਾਰੀ ਨੇ ਉੱਥੋਂ ਦੀ ਸੁਰੱਖਿਆ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਸੀ।
Crime
ਜਾਰੀ ਕੀਤੇ ਗਏ ਵਿਅਕਤੀਆਂ ਪਹਿਚਾਣ ਹਰਜੀਤ ਦਿਓ (35) ਤੇ ਗੁਰਿੰਦਰ ਦਿਓ (38) ਸਕੇ ਭਰਾ, ਬਰਿੰਦਰ ਧਾਲੀਵਾਲ (38) ਤੇ ਮਨਿੰਦਰ ਧਾਲੀਵਾਲ (28) ,ਆਈਕਨ ਏਨੀਬੋ, 22; ਅਤੇ ਡੈਮੀਅਨ ਰਿਆਨ( 41) ਵਜੋਂ ਹੋਈ ਹੈ। ਇਹਨਾਂ ਵਿਚ ਚਾਰ ਪੰਜਾਬੀ ਵੀ ਸ਼ਾਮਲ ਹਨ।