ਕਿਰਗਿਸਤਾਨ ਤੋਂ 540 ਵਿਦਿਆਰਥੀਆਂ ਨੂੰ ਵਾਪਸ ਲਿਆਏਗਾ ਪਾਕਿਸਤਾਨ
Published : May 19, 2024, 6:07 pm IST
Updated : May 19, 2024, 6:07 pm IST
SHARE ARTICLE
Pakistan
Pakistan

ਬਿਸ਼ਕੇਕ ’ਚ ਭਾਰਤ-ਪਾਕਿ ਵਿਦਿਆਰਥੀਆਂ ਦੀ ਕੁੱਟਮਾਰ ਤੋਂ ਬਾਅਦ ਕੀਤਾ ਫੈਸਲਾ, 3 ਵਿਸ਼ੇਸ਼ ਉਡਾਣਾਂ ਭੇਜੀਆਂ ਜਾਣਗੀਆਂ

ਬਿਸ਼ਕੇਕ: ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ’ਚ ਪਾਕਿਸਤਾਨੀ ਵਿਦਿਆਰਥੀਆਂ ’ਤੇ ਹੋਏ ਹਮਲੇ ਤੋਂ ਬਾਅਦ ਪਾਕਿਸਤਾਨ ਨੇ ਅਪਣੇ ਵਿਦਿਆਰਥੀਆਂ ਨੂੰ ਉੱਥੋਂ ਕੱਢਣਾ ਸ਼ੁਰੂ ਕਰ ਦਿਤਾ ਹੈ। ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਕਿਹਾ ਕਿ ਐਤਵਾਰ ਨੂੰ ਤਿੰਨ ਵਿਸ਼ੇਸ਼ ਉਡਾਣਾਂ ਰਾਹੀਂ ਲਗਭਗ 540 ਵਿਦਿਆਰਥੀਆਂ ਨੂੰ ਵਾਪਸ ਲਿਆਂਦਾ ਜਾਵੇਗਾ।

ਲਾਹੌਰ ’ਚ ਇਕ ਪ੍ਰੈਸ ਕਾਨਫਰੰਸ ਦੌਰਾਨ ਡਾਰ ਨੇ ਕਿਹਾ, ‘‘ਸਨਿਚਰਵਾਰ ਨੂੰ 130 ਵਿਦਿਆਰਥੀ ਕਿਰਗਿਸਤਾਨ ਤੋਂ ਪਰਤੇ ਹਨ। ਸਰਕਾਰ ਹਵਾਈ ਫ਼ੌਜ ਨਾਲ ਵੀ ਸੰਪਰਕ ’ਚ ਹੈ। ਵਿਦਿਆਰਥੀਆਂ ਨੂੰ ਕਿਰਗਿਸਤਾਨ ਵਿਚ ਪਾਕਿਸਤਾਨੀ ਸਫ਼ਾਰਤਖ਼ਾਨੇ ਰਾਹੀਂ ਉਡਾਣ ਬਾਰੇ ਸੂਚਿਤ ਕੀਤਾ ਗਿਆ ਹੈ। ਹਾਲਾਂਕਿ, ਹੁਣ ਤਕ ਸਿਰਫ 50 ਵਿਦਿਆਰਥੀਆਂ ਨੇ ਵਾਪਸ ਆਉਣ ਦੀ ਇੱਛਾ ਜ਼ਾਹਰ ਕੀਤੀ ਹੈ।’’

ਦੂਜੇ ਪਾਸੇ ‘ਟਾਈਮਜ਼ ਆਫ ਇੰਡੀਆ’ ਦੀ ਰੀਪੋਰਟ ਮੁਤਾਬਕ ਹਿੰਸਾ ਤੋਂ ਡਰੇ ਭਾਰਤੀ ਵਿਦਿਆਰਥੀਆਂ ਨੇ ਵੀ ਦੇਸ਼ ਪਰਤਣ ਦੀ ਇੱਛਾ ਜ਼ਾਹਰ ਕੀਤੀ ਹੈ। ਭਾਰਤ ਤੋਂ ਲਗਭਗ 15,000 ਵਿਦਿਆਰਥੀ ਪੜ੍ਹਾਈ ਲਈ ਕਿਰਗਿਸਤਾਨ ਗਏ ਹਨ। 

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੂੰ ਕਿਰਗਿਸਤਾਨ ਜਾਣ ਲਈ ਕਿਹਾ ਹੈ। ਹਾਲਾਂਕਿ ਅਜੇ ਉਨ੍ਹਾਂ ਦੇ ਦੌਰੇ ਦਾ ਪ੍ਰੋਗਰਾਮ ਤੈਅ ਨਹੀਂ ਕੀਤਾ ਗਿਆ ਹੈ। ਡਾਰ ਮੁਤਾਬਕ ਕਿਰਗਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਉੱਥੇ ਨਾ ਆਉਣ ਅਤੇ ਉਨ੍ਹਾਂ ’ਤੇ ਭਰੋਸਾ ਨਾ ਕਰਨ। 

‘ਡਾਅਨ’ ਨਿਊਜ਼ ਮੁਤਾਬਕ ਪਾਕਿਸਤਾਨ ਸਰਕਾਰ ਕਿਰਗਿਸਤਾਨ ’ਚ ਮੌਜੂਦ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਵਾਰਾਂ ਦੇ ਸੰਪਰਕ ’ਚ ਹੈ। ਇਸ ਤੋਂ ਇਲਾਵਾ ਪਾਕਿਸਤਾਨ ਨੇ ਅਪਣੇ ਨਾਗਰਿਕਾਂ ਲਈ ਹੈਲਪਲਾਈਨ ਨੰਬਰ ਅਤੇ ਈ-ਮੇਲ ਆਈ.ਡੀ. ਵੀ ਜਾਰੀ ਕੀਤੀ ਹੈ। 

ਦਰਅਸਲ, 17 ਮਈ ਨੂੰ ਕਿਰਗਿਸਤਾਨ ’ਚ ਭਾਰਤੀ-ਪਾਕਿਸਤਾਨੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ ਸੀ। ਸਥਾਨਕ ਵਿਦਿਆਰਥੀ ਉਨ੍ਹਾਂ ਹੋਸਟਲਾਂ ’ਚ ਦਾਖਲ ਹੋਏ ਸਨ ਜਿੱਥੇ ਭਾਰਤੀ, ਪਾਕਿਸਤਾਨੀ ਅਤੇ ਬੰਗਲਾਦੇਸ਼ੀ ਵਿਦਿਆਰਥੀ ਰਹਿ ਰਹੇ ਸਨ। ਇਸ ਦੌਰਾਨ 5 ਪਾਕਿਸਤਾਨੀ ਵਿਦਿਆਰਥੀ ਜ਼ਖਮੀ ਹੋ ਗਏ। 

ਮੀਡੀਆ ਰੀਪੋਰਟਾਂ ਮੁਤਾਬਕ 13 ਮਈ ਨੂੰ ਬਿਸ਼ਕੇਕ ’ਚ ਮਿਸਰ ਅਤੇ ਕਿਰਗਿਜ਼ ਵਿਦਿਆਰਥੀਆਂ ਵਿਚਾਲੇ ਝਗੜਾ ਹੋਇਆ ਸੀ, ਜਿਸ ਦਾ ਵੀਡੀਉ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਸੀ। ਇਸ ਤੋਂ ਬਾਅਦ ਸਥਾਨਕ ਕਿਰਗਿਜ਼ ਵਿਦਿਆਰਥੀਆਂ ਨੇ ਭਾਰਤ, ਪਾਕਿਸਤਾਨੀ ਅਤੇ ਬੰਗਲਾਦੇਸ਼ੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿਤਾ। ਤਿੰਨੇ ਦੇਸ਼ਾਂ ਤੋਂ ਵੱਡੀ ਗਿਣਤੀ ’ਚ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਕਰਨ ਲਈ ਕਿਰਗਿਸਤਾਨ ਜਾਂਦੇ ਹਨ। 

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਐਤਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ 11,000 ਪਾਕਿਸਤਾਨੀ ਵਿਦਿਆਰਥੀ ਬਿਸ਼ਕੇਕ ’ਚ ਪੜ੍ਹਨ ਗਏ ਹਨ, ਜਦਕਿ ਲਗਭਗ 6,000 ਵਿਦਿਆਰਥੀ ਕਿਰਗਿਸਤਾਨ ਦੇ ਹੋਰ ਸ਼ਹਿਰਾਂ ’ਚ ਹਨ। ਇਹ ਸਾਰੇ ਵੱਖ-ਵੱਖ ਸੰਸਥਾਵਾਂ ਤੋਂ ਪੜ੍ਹ ਰਹੇ ਹਨ। ਜਦਕਿ ਹਾਲ ਹੀ ’ਚ ਹੋਈ ਹਿੰਸਾ ’ਚ ਕੁੱਝ ਮੈਡੀਕਲ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਹ ਸਾਬਤ ਕਰਦਾ ਹੈ ਕਿ ਹਿੰਸਾ ਦਾ ਪਾਕਿਸਤਾਨੀ ਵਿਦਿਆਰਥੀਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। 

ਇਸ ਤੋਂ ਪਹਿਲਾਂ ਸ਼ੁਕਰਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀ ਵਿਦਿਆਰਥੀਆਂ ਨੂੰ ਹੋਸਟਲ ਛੱਡਣ ਤੋਂ ਰੋਕ ਦਿਤਾ ਸੀ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕੀਤਾ ਕਿ ਉਹ ਪੂਰੇ ਮਾਮਲੇ ’ਤੇ ਨਜ਼ਰ ਰੱਖ ਰਹੇ ਹਨ। 

Tags: pakistan

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement