
19 ਦੀ ਗਈ ਜਾਨ, ਰਾਹਤ ਅਤੇ ਬਚਾਅ ਕਾਰਜ ਲਈ ਫ਼ੌਜ ਦੀ ਲਈ ਜਾ ਰਹੀ ਹੈ ਮਦਦ
ਢਾਕਾ : ਬੰਗਲਾਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਹੜ੍ਹ ਕਾਰਨ ਕਰੀਬ 60 ਲੱਖ ਲੋਕ ਪ੍ਰਭਾਵਿਤ ਹੋਏ ਹਨ। ਇਸ ਕੁਦਰਤੀ ਆਫ਼ਤ ਦੇ ਮੱਦੇਨਜ਼ਰ ਦੇਸ਼ ਨੇ ਮਦਦ, ਰਾਹਤ ਅਤੇ ਬਚਾਅ ਕਾਰਜਾਂ ਲਈ ਫ਼ੌਜ ਨੂੰ ਬੁਲਾਇਆ ਹੈ। ਅਧਿਕਾਰਤ ਅਨੁਮਾਨਾਂ ਅਨੁਸਾਰ, ਲਗਭਗ 60 ਲੱਖ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹਨ ਕਿਉਂਕਿ ਪਾਣੀ ਘਰਾਂ ਵਿੱਚ ਦਾਖ਼ਲ ਹੋ ਗਿਆ ਹੈ ਅਤੇ ਬਹੁਤ ਸਾਰੇ ਲੋਕ ਅਸਥਾਈ ਕੈਂਪਾਂ ਵਿੱਚ ਰਹਿ ਰਹੇ ਹਨ ਕਿਉਂਕਿ ਦੇਸ਼ ਦੇ ਉੱਤਰ-ਪੂਰਬੀ ਅਤੇ ਉੱਤਰੀ ਖੇਤਰਾਂ ਵਿੱਚ ਨਦੀਆਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
bangladesh floods
ਹੜ੍ਹ ਦੀ ਭਵਿੱਖਬਾਣੀ ਅਤੇ ਚੇਤਾਵਨੀ ਦਿੰਦਿਆਂ ਕੇਂਦਰ (ਐਫਐਫਡਬਲਯੂਸੀ) ਦੇ ਬੁਲਾਰੇ ਨੇ ਕਿਹਾ, "ਦੇਸ਼ ਦੀਆਂ ਚਾਰ ਪ੍ਰਮੁੱਖ ਨਦੀਆਂ ਵਿੱਚੋਂ ਦੋ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਬਹੁਤ ਉੱਪਰ ਹੈ ਅਤੇ ਸਥਿਤੀ ਲਗਭਗ 2004 ਦੇ ਹੜ੍ਹਾਂ ਵਰਗੀ ਹੈ।"
bangladesh floods
ਸੁਨਾਮਗੰਜ 'ਚ ਹੜ੍ਹ ਕਾਰਨ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋਏ ਹਨ ਹਾਲਾਂਕਿਕਿਸ਼ਤੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।ਹੜ੍ਹਾਂ ਕਾਰਨ ਕਿੰਨੇ ਲੋਕਾਂ ਦੀ ਮੌਤ ਹੋਈ ਹੈ, ਇਸ ਬਾਰੇ ਅਜੇ ਕੋਈ ਅਧਿਕਾਰਤ ਅੰਕੜਾ ਨਹੀਂ ਹੈ। ਅਣਅਧਿਕਾਰਤ ਅੰਕੜਿਆਂ ਅਨੁਸਾਰ ਦੇਸ਼ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।
bangladesh floods
FFWC ਨੇ ਹੜ੍ਹਾਂ ਦਾ ਕਾਰਨ ਮੇਘਾਲਿਆ ਅਤੇ ਬੰਗਲਾਦੇਸ਼ ਦੇ ਉੱਚੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੂੰ ਦੱਸਿਆ ਹੈ। ਹੜ੍ਹ ਕਾਰਨ ਕਈ ਪਾਵਰ ਸਟੇਸ਼ਨਾਂ ਵਿਚ ਪਾਣੀ ਭਰ ਦਿੱਤਾ ਹੈ, ਜਿਸ ਕਾਰਨ ਪ੍ਰਸ਼ਾਸਨ ਨੂੰ ਇਨ੍ਹਾਂ ਪਾਵਰ ਸਟੇਸ਼ਨਾਂ ਨੂੰ ਬੰਦ ਕਰਨ ਲਈ ਮਜਬੂਰ ਹੋਣਾ ਪਿਆ ਇਸ ਤੋਂ ਇਲਾਵਾ ਇੰਟਰਨੈੱਟ ਅਤੇ ਮੋਬਾਈਲ ਫੋਨ ਸੰਚਾਰ ਠੱਪ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਸ ਸਥਿਤੀ ਨਾਲ ਨਜਿੱਠਣ ਲਈ ਬੰਗਲਾਦੇਸ਼ ਪ੍ਰਸ਼ਾਸਨ ਵਲੋਂ ਫ਼ੌਜ ਦੀ ਮਦਦ ਲਈ ਜਾ ਰਹੀ ਹੈ।