Hardeep Singh Nijjar News: ਹਰਦੀਪ ਨਿੱਝਰ ਦੀ ਪਹਿਲੀ ਬਰਸੀ ਮੌਕੇ ਕੈਨੇਡੀਅਨ ਪਾਰਲੀਮੈਂਟ 'ਚ ਦਿਤੀ ਗਈ ਸ਼ਰਧਾਂਜਲੀ
Published : Jun 19, 2024, 12:12 pm IST
Updated : Jun 19, 2024, 12:12 pm IST
SHARE ARTICLE
Canada Parliament honours Hardeep Singh Nijjar with moment of silence
Canada Parliament honours Hardeep Singh Nijjar with moment of silence

ਇਕ ਮਿੰਟ ਦਾ ਰੱਖਿਆ ਗਿਆ ਮੌਨ

Hardeep Singh Nijjar News: ਕੈਨੇਡਾ ਦੀ ਪਾਰਲੀਮੈਂਟ ਵਿਚ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਦਿਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਹਰਦੀਪ ਨਿੱਝਰ ਦੀ ਪਹਿਲੀ ਬਰਸੀ ਮੌਕੇ ਕੈਨੇਡਾ ਦੀ ਪਾਰਲੀਮੈਂਟ ਵਿਚ ਇਕ ਮਿੰਟ ਦਾ ਮੌਨ ਰੱਖਿਆ ਗਿਆ ਹੈ।  

ਖਾਸ ਗੱਲ ਇਹ ਹੈ ਕਿ ਇਹ ਸੱਭ ਕੁੱਝ ਅਜਿਹੇ ਸਮੇਂ 'ਚ ਹੋਇਆ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ਨਾਲ ਗੱਲਬਾਤ ਦੇ 'ਮੌਕੇ' ਦੇਖਣ ਦੀ ਗੱਲ ਕਹੀ ਹੈ। ਹਾਲ ਹੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸੰਮੇਲਨ ਦੌਰਾਨ ਅਪਣੇ ਕੈਨੇਡੀਅਨ ਹਮਰੁਤਬਾ ਟਰੂਡੋ ਨਾਲ ਮੁਲਾਕਾਤ ਕੀਤੀ ਸੀ। ਕੈਨੇਡਾ ਦੇ ਹਾਊਸ ਆਫ ਕਾਮਨਜ਼ ਵਿਚ ਮੰਗਲਵਾਰ ਨੂੰ ਮੌਨ ਰੱਖਿਆ ਗਿਆ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ 18 ਜੂਨ ਨੂੰ ਨਿੱਝਰ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ। ਕੈਨੇਡਾ ਦੇ ਸਰੀ 'ਚ ਹੋਏ ਇਸ ਕਤਲ ਦੀ ਜਾਂਚ ਜਾਰੀ ਹੈ। ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਕੈਨੇਡਾ ਸਰਕਾਰ ਨੇ ਇਸ ਹਮਲੇ ਵਿਚ ਭਾਰਤ ਸਰਕਾਰ ਦੇ ਸ਼ਾਮਲ ਹੋਣ ਦਾ ਖਦਸ਼ਾ ਪ੍ਰਗਟਾਇਆ ਸੀ, ਹਾਲਾਂਕਿ ਭਾਰਤ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿਤਾ ਸੀ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿਚ ਤਣਾਅ ਪੈਦਾ ਹੋ ਗਿਆ ਸੀ।

 (For more Punjabi news apart from Canada Parliament honours Hardeep Singh Nijjar with moment of silence, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement