Operation Sindhu News: ਈਰਾਨ ਤੋਂ 110 ਭਾਰਤੀ ਵਿਦਿਆਰਥੀ ਪਹੁੰਚੇ ਦਿੱਲੀ, ਕਿਹਾ- ਉੱਥੇ ਸਥਿਤੀ ਵਿਗੜਦੀ ਜਾ ਰਹੀ
Published : Jun 19, 2025, 10:11 am IST
Updated : Jun 19, 2025, 10:11 am IST
SHARE ARTICLE
110 Indian students rescued from Iran reach Delhi
110 Indian students rescued from Iran reach Delhi

Operation Sindhu News: ਸਰਕਾਰ ਨੇ ਈਰਾਨ-ਇਜ਼ਰਾਈਲ ਯੁੱਧ ਵਿੱਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਆਪ੍ਰੇਸ਼ਨ ਸਿੰਧੂ ਸ਼ੁਰੂ ਕੀਤਾ

110 Indian students rescued from Iran reach Delhi Operation Sindhu News: ਈਰਾਨ ਦੀ ਉਰਮੀਆ ਮੈਡੀਕਲ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਲਗਭਗ 110 ਭਾਰਤੀ ਵਿਦਿਆਰਥੀ ਸੁਰੱਖਿਅਤ ਭਾਰਤ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 90 ਵਿਦਿਆਰਥੀ ਕਸ਼ਮੀਰ ਦੇ ਹਨ। ਸਰਕਾਰ ਨੇ ਈਰਾਨ-ਇਜ਼ਰਾਈਲ ਯੁੱਧ ਵਿੱਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਆਪ੍ਰੇਸ਼ਨ ਸਿੰਧੂ ਸ਼ੁਰੂ ਕੀਤਾ ਹੈ।

ਭਾਰਤ ਪਹੁੰਚੇ ਵਿਦਿਆਰਥੀਆਂ ਨੇ ਕਿਹਾ, 'ਉੱਥੇ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਖਾਸ ਕਰਕੇ ਤਹਿਰਾਨ ਵਿੱਚ ਹਾਲਾਤ ਬਹੁਤ ਮਾੜੇ ਹਨ। ਜੰਗ ਚੰਗੀ ਚੀਜ਼ ਨਹੀਂ ਹੈ। ਮਨੁੱਖਤਾ ਨੂੰ ਮਾਰਿਆ ਜਾ ਰਿਹਾ ਹੈ।'

ਈਰਾਨ ਤੋਂ ਕੱਢੇ ਗਏ ਇਹ ਵਿਦਿਆਰਥੀ ਮੰਗਲਵਾਰ ਨੂੰ ਅਰਮੀਨੀਆ ਪਹੁੰਚੇ, ਜਿੱਥੇ ਉਨ੍ਹਾਂ ਨੂੰ ਰਾਜਧਾਨੀ ਯੇਰੇਵਨ ਦੇ ਹੋਟਲਾਂ ਵਿੱਚ ਰੱਖਿਆ ਗਿਆ। ਇਸ ਤੋਂ ਬਾਅਦ, ਉਨ੍ਹਾਂ ਨੂੰ ਅੱਜ ਕਤਰ ਰਾਹੀਂ ਭਾਰਤ ਲਿਆਂਦਾ ਗਿਆ। ਇੰਡੀਗੋ ਦੀ ਇੱਕ ਉਡਾਣ ਅਰਮੀਨੀਆ ਦੇ ਯੇਰੇਵਨ ਹਵਾਈ ਅੱਡੇ ਤੋਂ ਕਤਰ ਦੀ ਰਾਜਧਾਨੀ ਦੋਹਾ ਲਈ ਰਵਾਨਾ ਹੋਈ, ਜਿਸ ਵਿੱਚ ਇਨ੍ਹਾਂ ਵਿਦਿਆਰਥੀਆਂ ਨੂੰ ਲੈ ਕੇ ਗਿਆ।

ਇਸ ਤੋਂ ਬਾਅਦ, ਉਨ੍ਹਾਂ ਨੂੰ ਦੋਹਾ ਤੋਂ ਇੱਕ ਹੋਰ ਉਡਾਣ ਰਾਹੀਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਲਿਆਂਦਾ ਗਿਆ। ਮੰਗਲਵਾਰ ਨੂੰ, ਭਾਰਤੀ ਵਿਦੇਸ਼ ਮੰਤਰਾਲੇ ਨੇ ਈਰਾਨ ਤੋਂ ਵਿਦਿਆਰਥੀਆਂ ਨੂੰ  ਲਿਆਉਣ ਦੀ ਪੁਸ਼ਟੀ ਕੀਤੀ।

(For more news apart from FASTag Annual Pass For Private Vehicles Price, Validity Latest News Today, stay tuned to Rozana Spokesman)
 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement