CSIS Report: ਕੈਨੇਡੀਅਨ ਏਜੰਸੀ ਨੇ ਭਾਰਤ ’ਤੇ ਦਖ਼ਲਅੰਦਾਜ਼ੀ ਦਾ ਦੋਸ਼ ਲਗਾਇਆ

By : PARKASH

Published : Jun 19, 2025, 12:24 pm IST
Updated : Jun 19, 2025, 12:24 pm IST
SHARE ARTICLE
CSIS Report: Canadian agency accuses India of interference
CSIS Report: Canadian agency accuses India of interference

CSIS Report: ਕਿਹਾ, ਕੁੱਝ ਲੋਕ ਭਾਰਤ ’ਚ ਹਿੰਸਾ ਭੜਕਾਉਣ, ਫ਼ੰਡ ਇਕੱਠਾ ਕਰਨ ਲਈ ਕੈਨੇਡਾ ਦਾ ਸਹਾਰਾ ਲੈ ਰਹੇ 

 

CSIS Report: ਕੈਨੇਡਾ ਦੀ ਗੁਪਤ ਏਜੰਸੀ (ਸੀਐਸਆਈਐਸ) ਨੇ ਬੁੱਧਵਾਰ ਨੂੰ ਜਾਰੀ ਕੀਤੀ ਆਪਣੀ ਰਿਪੋਰਟ ਵਿੱਚ ਭਾਰਤ ’ਤੇ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦਾ ਦੋਸ਼ ਲਗਾਇਆ ਹੈ। ਸੀਐਸਆਈਐਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ‘ਅੰਤਰਰਾਸ਼ਟਰੀ ਦਮਨ’ (ਸਰਹੱਦ ਪਾਰ ਦਮਨ) ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। ਰਿਪੋਰਟ ਵਿੱਚ ਚੀਨ ਨੂੰ ਕੈਨੇਡਾ ਲਈ ਸਭ ਤੋਂ ਵੱਡਾ ਗੁਪਤ ਖ਼ਤਰਾ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਰੂਸ, ਈਰਾਨ ਅਤੇ ਪਾਕਿਸਤਾਨ ਦਾ ਵੀ ਨਾਮ ਲਿਆ ਗਿਆ।

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਅਧਿਕਾਰੀਆਂ ਅਤੇ ਕੈਨੇਡਾ ਵਿੱਚ ਉਨ੍ਹਾਂ ਦੇ ਪ੍ਰੌਕਸੀ ਏਜੰਟਾਂ ਨੇ ਕੈਨੇਡੀਅਨ ਨੇਤਾਵਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਨ੍ਹਾਂ ਭਾਰਤੀ ਅਧਿਕਾਰੀਆਂ ਨੇ ਭਾਰਤ ਦੇ ਹਿੱਤਾਂ ਦੇ ਅਨੁਕੂਲ ਕੈਨੇਡੀਅਨ ਨੀਤੀਆਂ ਨੂੰ ਮੋੜਨ ਦੀ ਕੋਸ਼ਿਸ਼ ਕੀਤੀ, ਖ਼ਾਸ ਕਰਕੇ ਖ਼ਾਲਿਸਤਾਨ ਦੇ ਮੁੱਦੇ ’ਤੇ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਖ਼ਾਲਿਸਤਾਨੀ ਅਤਿਵਾਦੀ ਭਾਰਤ ਵਿੱਚ ਹਿੰਸਾ ਕਰਨ ਲਈ ਕੈਨੇਡਾ ਦੀ ਵਰਤੋਂ ਕਰ ਰਹੇ ਹਨ। ਸੀਐਸਆਈਐਸ ਨੇ ਕਿਹਾ ਕਿ ਕੁਝ ਲੋਕ ਭਾਰਤ ਵਿੱਚ ਯੋਜਨਾ ਬਣਾਉਣ, ਫ਼ੰਡ ਇਕੱਠਾ ਕਰਨ ਅਤੇ ਹਿੰਸਾ ਭੜਕਾਉਣ ਲਈ ਕੈਨੇਡਾ ਦੀ ਵਰਤੋਂ ਕਰ ਰਹੇ ਹਨ।

2024 ਵਿੱਚ ਕੈਨੇਡਾ ਵਿੱਚ ਖ਼ਾਲਿਸਤਾਨੀ ਅਤਿਵਾਦੀਆਂ ਨਾਲ ਜੁੜੇ ਕੋਈ ਹਮਲੇ ਨਹੀਂ ਹੋਏ, ਪਰ ਉਨ੍ਹਾਂ ਦੀਆਂ ਗਤੀਵਿਧੀਆਂ ਕੈਨੇਡਾ ਅਤੇ ਇਸਦੇ ਹਿੱਤਾਂ ਲਈ ਖ਼ਤਰਾ ਬਣੀਆਂ ਹੋਈਆਂ ਹਨ। ਖ਼ਾਲਿਸਤਾਨੀ ਅਤਿਵਾਦ ਕਾਰਨ ਕੈਨੇਡਾ ਵਿੱਚ ਭਾਰਤ ਦਾ ਵਿਦੇਸ਼ੀ ਦਖ਼ਲ ਵੱਧ ਰਿਹਾ ਹੈ। ਕੈਨੇਡੀਅਨ ਰਿਪੋਰਟ ਕਹਿੰਦੀ ਹੈ ਕਿ ਖ਼ਾਲਿਸਤਾਨੀ ਕੱਟੜਪੰਥ ਦੀਆਂ ਜੜ੍ਹਾਂ ਕੈਨੇਡਾ ਵਿੱਚ ਹਨ। ਇਹ ਰਿਪੋਰਟ ਅਜਿਹੇ ਸਮੇਂ ਆਈ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਜੀ7 ਸੰਮੇਲਨ ਵਿੱਚ ਆਪਸੀ ਸਬੰਧਾਂ ਨੂੰ ਵਾਪਸ ਪਟੜੀ ’ਤੇ ਲਿਆਉਣ ਬਾਰੇ ਗੱਲ ਕੀਤੀ ਸੀ। ਹਾਲਾਂਕਿ, ਪਹਿਲੀ ਵਾਰ, ਰਿਪੋਰਟ ਵਿੱਚ ਸਪੱਸ਼ਟ ਤੌਰ ’ਤੇ ਇਹ ਸਵੀਕਾਰ ਕੀਤਾ ਗਿਆ ਹੈ ਕਿ ਕੁਝ ਖ਼ਾਲਿਸਤਾਨੀ ਕੱਟੜਪੰਥੀਆਂ ਦੁਆਰਾ ਭਾਰਤ ਵਿੱਚ ਹਿੰਸਾ ਫੈਲਾਉਣ, ਫ਼ੰਡ ਇਕੱਠਾ ਕਰਨ ਅਤੇ ਯੋਜਨਾਵਾਂ ਬਣਾਉਣ ਲਈ ਕੈਨੇਡੀਅਨ ਧਰਤੀ ਦੀ ਵਰਤੋਂ ਕੀਤੀ ਜਾ ਰਹੀ ਹੈ।

(For more news apart from Canada Latest News, stay tuned to Rozana Spokesman)

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement