
ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਬੱਸ ਅਤੇ ਟਰੱਕ ਦੀ ਟੱਕਰ ਵਿਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 40 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ।
ਪੰਜਾਬ: ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਬੱਸ ਅਤੇ ਟਰੱਕ ਦੀ ਟੱਕਰ ਵਿਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 40 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਅਧਿਕਾਰੀਆ ਅਨੁਸਾਰ ਇਹ ਹਾਦਸਾ ਡੇਰਾ ਗਾਜ਼ੀ ਖਾਨ ਵਿਚ ਇੰਡਸ ਹਾਈਵੇਅ ’ਤੇ ਸਵੇਰ ਸਮੇਂ ਵਾਪਰਿਆ। ਮ੍ਰਿਤਕਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਸਨ।
Road accident in Pakistan
ਹੋਰ ਪੜ੍ਹੋ: ਮਾਨਸੂਨ ਇਜਲਾਸ: ਕੁਝ ਲੋਕਾਂ ਨੂੰ ਦਲਿਤਾਂ, ਔਰਤਾਂ ਤੇ ਕਿਸਾਨਾਂ ਦਾ ਮੰਤਰੀ ਬਣਨਾ ਰਾਸ ਨਹੀਂ ਆਇਆ- PM
ਸਥਾਨਕ ਮੀਡੀਆ ਅਨੁਸਾਰ 46 ਸੀਟਾਂ ਵਾਲੀ ਬੱਸ ਵਿਚ ਲਗਭਗ 75 ਲੋਕ ਸਵਾਰ ਸਨ ਜਦਕਿ 15 ਲੋਕ ਛੱਤ ਉੱਤੇ ਵੀ ਬੈਠੇ ਸਨ। ਇਹ ਬੱਸ ਸਿਆਲਕੋਟ ਤੋਂ ਰਾਜਨਪੁਰ ਜਾ ਰਹੀ ਸੀ। ਤੇਜ਼ ਰਫ਼ਤਾਰ ਕਾਰਨ ਬੱਸ ਬੇਕਾਬੂ ਹੋ ਕੇ ਟਰੱਕ ਨਾਲ ਟਕਰਾ ਗਈ। ਜ਼ਿਆਦਾਤਰ ਸਵਾਰ ਸਿਆਲਕੋਟ ਦੀਆਂ ਫੈਕਟਰੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰ ਦੱਸੇ ਜਾ ਰਹੇ ਹਨ ਜੋ ਬਕਰੀਦ ਮੌਕੇ ਘਰ ਜਾ ਰਹੇ ਸੀ।
Road accident in Pakistan
ਹੋਰ ਪੜ੍ਹੋ: ਕਿਸਾਨਾਂ ਦੇ ਸਮਰਥਨ ਵਿਚ ਅਕਾਲੀ ਦਲ ਦਾ ਪ੍ਰਦਰਸ਼ਨ, ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਨੇ ਹਾਦਸੇ ’ਤੇ ਟਵੀਟ ਕੀਤਾ ਹੈ। ਉਹਨਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ। ਉੱਥੇ ਹੀ ਸੂਚਨਾ ਪ੍ਰਸਾਰਣ ਮੰਤੀਰ ਫਵਾਰ ਚੌਧਰੀ ਨੇ ਉਰਦੂ ਭਾਸ਼ਾ ਵਿਚ ਟਵੀਟ ਕੀਤਾ, ’30 ਲੋਕਾਂ ਦੀ ਜਾਨ ਸੜਕ ਹਾਦਸੇ ਵਿਚ ਚਲਈ ਗਈ। ਇਕ ਮੁਲਕ ਦੇ ਤੌਰ ’ ਤੇ ਅਸੀਂ ਕਦੋਂ ਸਮਝਾਂਗੇ ਕਿ ਟ੍ਰੈਫਿਕ ਨਿਯਮਾਂ ਨੂੰ ਤੋੜਨਾ ਜਾਨਲੇਵਾ ਹੋ ਸਕਦਾ ਹੈ। ਜਨਤਕ ਵਾਹਨ ਚਲਾਉਣ ਵਾਲੇ ਲੋਕਾਂ ਦੀਆਂ ਜ਼ਿੰਦਗੀਆਂ ਦੇ ਰਖਵਾਲੇ ਹੁੰਦੇ ਹਨ’।