ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੇ ਡੋਨਾਲਡ ਟਰੰਪ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ!
Published : Aug 19, 2020, 8:14 pm IST
Updated : Aug 19, 2020, 8:14 pm IST
SHARE ARTICLE
Bill Clinton
Bill Clinton

ਕਿਹਾ, ਟਰੰਪ ਲਈ ਰਾਸ਼ਟਰਪਤੀ ਦਾ ਮਤਲਬ ਟੀਵੀ ਦੇਖਣਾ ਤੇ ਸ਼ੋਸ਼ਲ ਮੀਡੀਆ 'ਤੇ ਲੋਕਾਂ ਨੂੰ ਗਾਲਾਂ ਕੱਢਣਾ ਹੈ!

ਨਿਊਯਾਰਕ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਤਿੱਖਾ ਹਮਲਾ ਕੀਤਾ ਹੈ। ਕਲਿੰਟਨ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਵਿਚ ਓਵਲ ਆਫਿਸ 'ਕਮਾਂਡ ਕੇਂਦਰ' ਬਣਨ ਦੀ ਬਜਾਏ ਹਫੜਾ-ਦਫੜੀ ਵਾਲੇ 'ਤੂਫ਼ਾਨ ਕੇਂਦਰ' ਵਿਚ ਤਬਦੀਲ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਟਰੰਪ ਦੇ ਲਈ ਰਾਸ਼ਟਰਪਤੀ ਦਾ ਮਤਲਬ ਘੰਟਿਆਂ ਤਕ ਟੀਵੀ ਦੇ ਸਾਹਮਣੇ ਬੈਠ ਕੇ ਸਮਾਂ ਬਿਤਾਉਣਾ, ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਗਾਲਾਂ ਕੱਢਣਾ ਅਤੇ ਅਪਣੇ ਕੰਮਾਂ ਦੀ ਜ਼ਿੰਮੇਵਾਰੀ ਨਹੀਂ ਲੈਣਾ ਹੈ।

Bill ClintonBill Clinton

ਡੈਮੋਕ੍ਰੈਟਿਕ ਪਾਰਟੀ ਦੇ ਚਾਰ ਦਿਨੀਂ ਰਾਸ਼ਟਰੀ ਸੰਮੇਲਨ ਦੇ ਦੂਜੇ ਦਿਨ ਪ੍ਰਤੀਨਿਧੀਆਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ ਕਿਹਾ, ''ਡੋਨਾਲਡ ਟਰੰਪ ਕਹਿੰਦੇ ਹਨ ਕਿ ਅਸੀਂ ਵਿਸ਼ਵ ਦੀ ਅਗਵਾਈ ਕਰ ਰਹੇ ਹਾਂ। ਖੈਰ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਉਦਯੋਗੀਕਰਨ ਵਾਲੀ ਇਕੋਇਕ ਅਰਥਵਿਵਸਥਾ ਹਾਂ ਅਤੇ ਸਾਡੀ ਬੇਰੁਜ਼ਗਾਰੀ ਦਰ ਤਿੰਨ ਗੁਣੀ ਹੈ।''

Donald TrumpDonald Trump

ਜ਼ਿਕਰਯੋਗ ਹੈ ਕਿ ਇਸ ਸੰਮੇਲਨ ਵਿਚ ਜੋ ਬਿਡੇਨ ਨੂੰ ਰਸਮੀ ਰੂਪ ਨਾਲ ਪਾਰਟੀ ਦਾ ਰਾਸ਼ਟਰਪਤੀ ਉਮੀਦਵਾਰ ਨਾਮਜ਼ਦ ਕੀਤਾ ਗਿਆ। ਕਲਿੰਟਨ ਨੇ ਕਿਹਾ ਕਿ ਰਾਸ਼ਟਰਪਤੀ ਚੋਣਾਂ ਦੁਨੀਆ ਦਾ ਸਭ ਤੋ ਮਹੱਤਵਪੂਰਨ ਕੰਮ ਹੈ ਅਤੇ ਇਸ ਸਾਲ ਦੀਆਂ ਚੋਣਾਂ ਕੋਵਿਡ-19 ਮਹਾਮਾਰੀ  ਦੇ ਕਾਰਨ ਬਹੁਤ ਮੁਸ਼ਕਲ ਕੰਮ ਹੈ, ਜਿਸ ਵਿਚ 1,70,000 ਲੋਕਾਂ ਦੀ ਮੌਤ ਹੋਈ ਹੈ, ਲੱਖਾਂ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ ਤੇ ਛੋਟੇ ਕਾਰੋਬਾਰ ਬਰਬਾਦ ਹੋ ਗਏ।

Bill ClintonBill Clinton

ਕੋਵਿਡ-19 ਨਾਲ ਨਜਿੱਠਣ ਦੇ ਤਰੀਕੇ ਦੀ ਆਲੋਚਨਾ ਕਰਦਿਆਂ ਕਲਿੰਟਨ ਨੇ ਕਿਹਾ, ''ਪਹਿਲਾਂ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਵਾਇਰਸ ਕੰਟਰੋਲ ਵਿਚ ਹੈ ਅਤੇ ਜਲਦੀ ਹੀ ਖ਼ਤਮ ਹੋ ਜਾਵੇਗਾ।'' ਉਨ੍ਹਾਂ ਕਿਹਾ, ''ਜਦੋਂ ਇਹ ਨਹੀਂ ਹੋਇਆ ਤਾਂ ਉਹ ਰੋਜ਼ਾਨਾ ਟੀਵੀ 'ਤੇ ਆ ਕੇ ਦੱਸਦੇ ਕਿ ਉਹ ਕੀ ਸ਼ਾਨਦਾਰ ਕੰਮ ਕਰ ਰਹੇ ਹਨ ਜਦਕਿ ਵਿਗਿਆਨੀ ਸਾਨੂੰ ਮਹੱਤਵਪੂਰਨ ਸੂਚਨਾਵਾਂ ਦੇਣ ਦਾ ਇੰਤਜ਼ਾਰ ਕਰਦੇ ਰਹੇ। ਜਦੋਂ ਉਨ੍ਹਾਂ ਨੂੰ ਮਾਹਰਾਂ ਦੀ ਸਲਾਹ ਪਸੰਦ ਨਹੀਂ ਆਈ ਤਾਂ ਉਨ੍ਹਾਂ ਨੇ ਉਸ ਨੂੰ ਨਜ਼ਰ ਅੰਦਾਜ਼ ਕੀਤਾ।

Bill ClintonBill Clinton

ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਦੇ ਲੋਕ ਚੋਣਾਂ ਵੱਲ ਵੱਧ ਰਹੇ ਹਨ ਅਤੇ ਉਨ੍ਹਾਂ ਨੇ ਫ਼ੈਸਲਾ ਕਰਨਾ ਹੈ ਕਿ ਟਰੰਪ ਦੀ ਇਕਰਾਰਨਾਮੇ ਦੀ ਮਿਆਦ ਵਧਾਉਣੀ ਹੈ ਜਾਂ ਕਿਸੇ ਹੋਰ ਨੂੰ ਨਿਯੁਕਤ ਕਰਨਾ ਹੈ। ਉਹਨਾਂ ਨੇ ਕਿਹਾ, ''ਤੁਸੀਂ ਜਾਣਦੇ ਹੋ ਕਿ ਡੋਨਾਲਡ ਟਰੰਪ ਅਗਲੇ ਚਾਰ ਸਾਲ ਦੋਸ਼ ਲਗਾਉਣ, ਧਮਕਾਉਣ ਅਤੇ ਅਪਮਾਨਿਤ ਕਰਨ ਦਾ ਕੰਮ ਕਰਨਗੇ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਦੋ ਵਾਰ ਦੇ ਉਪ ਰਾਸ਼ਟਰਪਤੀ ਜੋ ਬਿਡੇਨ ਦੁਬਾਰਾ ਬਿਹਤਰੀ ਲਈ ਕੰਮ ਕਰਨਗੇ।'

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement