Covid ਟੀਕੇ ਨੂੰ ਲੈ ਕੇ ਰਾਸ਼ਟਰਵਾਰ ਦੀ ਭਾਵਨਾ ਵਿਚ ਰਹੇ ਤਾਂ ਨਤੀਜੇ ਹੋਣਗੇ ਗੰਭੀਰ! WHO ਦੀ ਚੇਤਾਵਨੀ
Published : Aug 19, 2020, 5:07 pm IST
Updated : Aug 19, 2020, 5:07 pm IST
SHARE ARTICLE
World Health Organization
World Health Organization

ਦੁਨੀਆਂ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ 2 ਕਰੋੜ 20 ਲੱਖ ਤੋਂ ਜ਼ਿਆਦਾ ਹਨ, ਉੱਥੇ ਹੀ 7 ਲੱਖ 77 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।

ਨਵੀਂ ਦਿੱਲੀ: ਪੂਰੀ ਦੁਨੀਆਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੈ। ਦੁਨੀਆਂ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ 2 ਕਰੋੜ 20 ਲੱਖ ਤੋਂ ਜ਼ਿਆਦਾ ਹਨ, ਉੱਥੇ ਹੀ 7 ਲੱਖ 77 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਨੇ ਸਾਰੇ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਟੀਕੇ ਨੂੰ ਲੈ ਕੇ ਰਾਸ਼ਟਰਵਾਦ ਦੀ ਭਾਵਨਾ ਤੋਂ ਬਾਹਰ ਨਿਕਲਣ ਅਤੇ ਇਕੱਠੇ ਹੋ ਕੇ ਇਕ-ਦੂਜੇ ਦੀ ਮਦਦ ਕਰਨ।

CoronavirusCoronavirus

 ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਕੋਰੋਨਾ ਦੇ ਸੰਭਾਵਿਤ ਟੀਕੇ ਦੇ ਨਿਰਮਾਣ ਵਿਚ ਜੁਟੇ ਦੇਸ਼ ਜੇਕਰ ਬਾਕੀਆਂ ਨੂੰ ਵੱਖ ਕਰ ਦੇਣਗੇ ਤਾਂ ਇਸ ਨਾਲ ਹਾਲਾਤ ਸਿਰਫ਼ ਗੰਭੀਰ ਹੋਣਗੇ। ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ ਅਮੀਰ ਦੇਸ਼ਾਂ ਨੂੰ ਅਪੀਲ ਕੀਤੀ ਸੀ ਕਿ ਉਹ 31 ਅਗਸਤ ਤੱਕ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਲਈ COVAX ਗਲੋਬਲ ਵੈਕਸੀਨ ਫੈਸਿਲਟੀ ਦਾ ਹਿੱਸਾ ਬਣਨ, ਤਾਂ ਜੋ ਉਹਨਾਂ ਦੀ ਬਣਾਈ ਵੈਕਸੀਨ ਨੂੰ ਵਿਕਾਸਸ਼ੀਲ ਦੇਸ਼ਾਂ ਨਾਲ ਵੀ ਸਾਂਝਾ ਕੀਤਾ ਜਾ ਸਕੇ। ਵਿਸ਼ਵ ਸਿਹਤ ਸੰਗਠਨ ਮੁਖੀ ਨੇ ਕਿਹਾ ਸੀ ਕਿ ਉਹਨਾਂ ਨੇ ਇਸ ਦੇ ਲਈ 194 ਦੇਸ਼ਾਂ ਨੂੰ ਚਿੱਠੀ ਲਿਖੀ ਸੀ।

WHOWHO

ਵਿਸ਼ਵ ਸਿਹਤ ਸੰਗਠਨ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਹੁਣ ਜ਼ਿਆਦਾਤਰ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਦਾ ਕਾਰਨ ਨੌਜਵਾਨ ਲੋਕ ਹਨ, ਕਿਉਂਕਿ ਉਹਨਾਂ ਵਿਚ ਜ਼ਿਆਦਾਤਰ ਜਾਣਦੇ ਹੀ ਨਹੀਂ ਕਿ ਉਹਨਾਂ ਨੂੰ ਕੋਰੋਨਾ ਵਾਇਰਸ ਹੈ। ਇਸ ਨਾਲ ਉਹਨਾਂ ਦੇ ਆਸਪਾਸ ਰਹਿਣ ਵਾਲੇ ਸਮੂਹਾਂ ‘ਤੇ ਖਤਰਾ ਬਣਿਆ ਰਹਿੰਦਾ ਹੈ। ਦੱਸ ਦਈਏ ਕਿ ਸੰਗਠਨ ਵੱਲੋਂ ਵੱਖ-ਵੱਖ ਦੇਸ਼ਾਂ ਨਾਲ ਕੋਰੋਨਾ ਵਾਇਰਸ ਟੀਕੇ ਦੇ ਸਾਂਝੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੀ ਅਪੀਲ ਅਜਿਹੇ ਸਮੇਂ ਕੀਤੀ ਗਈ ਹੈ, ਜਦੋਂ ਯੂਰੋਪੀਅਨ ਯੂਨੀਅਨ, ਬ੍ਰਿਟੇਨ, ਸਵਿਟਜ਼ਰਲੈਂਡ ਅਤੇ ਅਮਰੀਕਾ ਨੇ ਪਹਿਲਾਂ ਹੀ ਵੈਕਸੀਨ ਦੀ ਖੋਜ ਵਿਚ ਜੁਟੀਆਂ ਕੰਪਨੀਆਂ ਨਾਲ ਸਮਝੌਤੇ ਕਰ ਲਏ ਹਨ।

Vaccine ResearchVaccine Research

ਰੂਸ ਅਤੇ ਚੀਨ ਵੀ ਫਿਲਹਾਲ ਟੀਕੇ ‘ਤੇ ਕੰਮ ਕਰ ਰਹੇ ਹਨ ਅਤੇ ਸੰਗਠਨ ਨੂੰ ਸ਼ੱਕ ਹੈ ਕਿ ਸਾਰੇ ਦੇਸ਼ ਕੌਮੀ ਹਿੱਤਾਂ ਕਾਰਨ ਕੋਰੋਨਾ ਨੂੰ ਰੋਕਣ ਲਈ ਗਲੋਬਲ ਮੋਰਚੇ ਵਿਚ ਸ਼ਾਮਲ ਨਹੀਂ ਹੋਣਗੇ। ਮੌਜੂਦਾ ਸਮੇਂ ਵਿਚ ਵਿਸ਼ਵ ਸਿਹਤ ਸੰਗਠਨ ਦੀ ਕੋਵੈਕਸ ਫੈਸਿਲਟੀ ਲਈ 92 ਘੱਟ ਆਮਦਨ ਵਾਲੇ ਦੇਸ਼ਾਂ ਨੇ ਦਿਲਚਸਪੀ ਦਿਖਾਈ ਹੈ। ਇਸ ਤੋਂ ਇਲਾਵਾ 80 ਉੱਚ ਆਮਦਨ ਵਾਲੇ ਦੇਸ਼ਾਂ ਨੇ ਵੀ ਸਕੀਮ ਨੂੰ ਵਿੱਤੀ ਮਦਦ ਦੇਣ ਵਿਚ ਦਿਲਚਸਪੀ ਲਈ ਹੈ। ਇਸ ਦੇ ਬਾਵਜੂਦ ਜ਼ਿਆਦਾਤਰ ਵੱਡੇ ਦੇਸ਼ ਹਾਲੇ 31 ਅਗਸਤ ਤੱਕ ਦੀ ਡੈੱਡਲਾਈਨ ਦਾ ਇੰਤਜ਼ਾਰ ਕਰ ਰਹੇ ਹਨ 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement