ਗਰਮਖਿਆਲੀ ਹਰਦੀਪ ਨਿੱਝਰ ਦੇ ਕਤਲ 'ਚ ਹੋ ਸਕਦਾ ਹੈ ਭਾਰਤ ਦਾ ਹੱਥ-PM ਜਸਟਿਨ ਟਰੂਡੋ

By : GAGANDEEP

Published : Sep 19, 2023, 9:24 am IST
Updated : Sep 19, 2023, 3:50 pm IST
SHARE ARTICLE
photo
photo

ਭਾਰਤ ਸਰਕਾਰ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਰਾਇਆ

 

 ਬਰੈਂਪਟਨ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ

ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 9-10 ਸਤੰਬਰ ਨੂੰ ਭਾਰਤ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਉਹ ਇਹ ਦੋਸ਼ ਲਗਾ ਰਹੇ ਹਨ। ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਡਿਪੋਰਟ ਕਰ ਦਿਤਾ ਹੈ, ਜੋ ਕੈਨੇਡਾ ਵਿੱਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ। ਹਾਲਾਂਕਿ ਜੌਲੀ ਨੇ ਇਸ ਡਿਪਲੋਮੈਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਪੰਜਾਬ ਰੋਡਵੇਜ਼ ਦੀ ਬੱਸ ਨੇ ਔਰਤ ਨੂੰ ਕੁਚਲਿਆ, ਮੌਤ

ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ 'ਚ ਕਿਸੇ ਵੀ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਤਲ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਭਾਰਤ ਸਰਕਾਰ ’ਤੇ ਦਬਾਅ ਪਾਉਣਗੇ। ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਵਿੱਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਦੀ ਵੱਡੀ ਆਬਾਦੀ ਇਸ ਕਤਲ ਤੋਂ ਗੁੱਸੇ ਵਿਚ ਹੈ। ਬਹੁਤ ਸਾਰੇ ਸਿੱਖ ਆਪਣੀ ਸੁਰੱਖਿਆ ਨੂੰ ਲੈ ਕੇ ਡਰੇ ਹੋਏ ਹਨ। ਦੇਸ਼ ਵਿਚ ਭਾਰਤੀ ਮੂਲ ਦੇ 14 ਤੋਂ 18 ਲੱਖ ਨਾਗਰਿਕ ਹਨ, ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ। ਕੈਨੇਡਾ ਦੀ ਵਿਰੋਧੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਸਿੱਖ ਭਾਈਚਾਰੇ ਵਿਚੋਂ ਹਨ।

ਕੈਨੇਡਾ ਅਤੇ ਭਾਰਤ ਦੇ ਸਬੰਧ ਪਹਿਲਾਂ ਹੀ ਤਣਾਅਪੂਰਨ ਹਨ। ਕੈਨੇਡੀਅਨ ਪੀਐਮ ਦੇ ਇਸ ਇਲਜ਼ਾਮ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜਨ ਦੀ ਸੰਭਾਵਨਾ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਕੈਨੇਡਾ ਨੇ ਭਾਰਤ ਨਾਲ ਵਪਾਰਕ ਸੌਦੇ ਬਾਰੇ ਗੱਲਬਾਤ ਰੋਕ ਦਿੱਤੀ ਸੀ। ਇਸ ਦੇ ਨਾਲ ਹੀ, ਜੀ-20 ਦੌਰਾਨ, ਪੀਐਮ ਮੋਦੀ ਨੇ ਜਸਟਿਨ ਟਰੂਡੋ ਨਾਲ ਦੁਵੱਲੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
 

Location: Canada, Ontario, Brampton

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement