ਬਿਲਾਵਲ ਭੁੱਟੋ ਨੇ ਪਾਕਿਸਤਾਨ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
Published : Oct 19, 2019, 1:26 pm IST
Updated : Oct 19, 2019, 1:26 pm IST
SHARE ARTICLE
 Bilawal Bhutto
Bilawal Bhutto

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਜਨਤਾ ਵਿਚ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ ਕਿਉਂਕਿ ਉਸ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਇਸਲਾਮਾਬਾਦ- ਪਾਕਿਸਤਾਨ ਪੀਪਲਜ਼ ਪਾਰਟੀ (PPP) ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਦੇਸ਼ ਵਿਚ ‘ਅਸਲ ਲੋਕਤੰਤਰ’ ਬਹਾਲ ਕਰਨ ਲਈ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਬਿਲਾਵਲ ਭੁੱਟੋ ਨੇ ਇੱਕ ਰੈਲੀ ’ਚ ਐਲਾਨ ਕੀਤਾ ਕਿ ਸਾਡੀ ਮੰਗ ਦੇਸ਼ ਵਿਚ ਜਮਹੂਰੀਅਤ ਬਹਾਲ ਕਰਨ ਦੀ ਹੈ। ਬਿਲਾਵਲ ਨੇ ਕਿਹਾ ਕਿ ਅਸੀਂ ਇਸ ਦਿਖਾਵੇ ਦੇ ਲੋਕਤੰਤਰ ਨੂੰ ਪ੍ਰਵਾਨ ਨਹੀਂ ਕਰਦੇ। ਜਨਤਾ ਦੇ ਲੋਕਤੰਤਰਿਕ ਅਤੇ ਸਮਾਜਕ–ਆਰਥਿਕ ਅਧਿਕਾਰਾਂ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਲਈ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।

Imran KhanImran Khan

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਜਨਤਾ ਵਿਚ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ ਕਿਉਂਕਿ ਉਸ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਪਾਕਿਸਤਾਨ ਵਿਚ ਸਾਰੀਆਂ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਇਮਰਾਨ ਖ਼ਾਨ ਨੂੰ ਹੁਣ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ। ਬਿਲਾਵਲ ਭੁੱਟੋ ਨੇ ਕਿਹਾ ਕਿ ਸਾਡਾ ਸਰਕਾਰ–ਵਿਰੋਧੀ ਅੰਦੋਲਨ ਕਰਾਚੀ ਤੋਂ ਸ਼ੁਰੂ ਹੋਇਆ ਹੈ।

Pakistan Peoples PartyPakistan Peoples Party

PPP 23 ਅਕਤੂਬਰ ਨੂੰ ਥਾਰ ’ਚ ਅਤੇ 26 ਨੂੰ ਕਸ਼ਮੀਰ ’ਚ ਪ੍ਰਦਰਸ਼ਨ ਕਰੇਗੀ, ਜਦ ਕਿ ਪੰਜਾਬ ਵਿਚ ਰੈਲੀਆਂ 1 ਨਵੰਬਰ ਤੋਂ ਸ਼ੁਰੂ ਹੋਣਗੀਆਂ। ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਅਸੀਂ ਪੂਰੇ ਦੇਸ਼ ਦਾ ਦੌਰਾ ਕਰਾਂਗੇ ਤੇ ਜਦੋਂ ਅਸੀਂ ਕਸ਼ਮੀਰ ਤੋਂ ਪਰਤਾਂਗੇ, ਤਾਂ ਇਮਰਾਨ ਖ਼ਾਨ ਨੂੰ ਜਾਣਾ ਹੋਵੇਗਾ। ਅਸੀਂ ਦੇਸ਼ ਦੇ ਹਰ ਕੋਨੇ ਵਿਚ ਤੁਹਾਡੀ ਅਸਮਰੱਥਾ ਉਜਾਗਰ ਕਰਾਂਗੇ। ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਇਮਰਾਨ ਖ਼ਾਨ ਵਿਚ 20 ਕਰੋੜ ਦੀ ਆਬਾਦੀ ਵਾਲੇ ਦੇਸ਼ ਉੱਤੇ ਹਕੂਮਤ ਕਰਨ ਦੀ ਨਾ ਤਾਂ ਸਮਰੱਥਾ ਹੈ ਤੇ ਨਾ ਹੀ ਗੰਭੀਰਤਾ।  ਉਨ੍ਹਾਂ ਕਿਹਾ ਕਿ ਸੰਸਦ ਨੂੰ ਲਾਂਭੇ ਕਰ ਦਿੱਤਾ ਗਿਆ ਹੈ ਤੇ ਸਿਆਸੀ ਆਗੂ ਸੜਕਾਂ ’ਤੇ ਉੱਤਰ ਆਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement