
ਪਾਕਿਸਤਾਨ ਵਿਚ ਭ੍ਰਿਸ਼ਟਾਚਾਰ ਰੋਧੀ ਅਦਾਲਤ ਨੇ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਦੇ ਖਿਲਾਫ਼ ਬਾਕੀ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ...
ਇਸਲਾਮਾਬਾਦ : (ਪੀਟੀਆਈ) ਪਾਕਿਸਤਾਨ ਵਿਚ ਭ੍ਰਿਸ਼ਟਾਚਾਰ ਰੋਧੀ ਅਦਾਲਤ ਨੇ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਦੇ ਖਿਲਾਫ਼ ਬਾਕੀ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ 24 ਦਸੰਬਰ ਨੂੰ ਫ਼ੈਸਲਾ ਸੁਣਾਏਗੀ। ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਦੇ ਜਸਟਿਸ ਮੁਹੰਮਦ ਅਰਸ਼ਦ ਮਲਿਕ ਨੇ 68 ਸਾਲਾਂ ਸ਼ਰੀਫ਼ ਵਿਰੁਧ ਫ਼ਲੈਗਸ਼ਿਪ ਇਨਵੈਸਟਮੈਂਟ ਅਤੇ ਅਲ -ਅਜੀਜਿਆ ਮਾਮਲਿਆਂ ਵਿਚ ਸੁਣਵਾਈ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ।
Nawaz Sharif
ਅਦਾਲਤ 24 ਦਸੰਬਰ ਨੂੰ ਫ਼ੈਸਲਾ ਸੁਣਾਏਗੀ ਜੋ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਸ਼ਰੀਫ਼ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਨੂੰ ਨਿਪਟਾਉਣ ਲਈ ਸੁਪਰੀਮ ਕੋਰਟ ਵਲੋਂ ਤੈਅ ਕੀਤੀ ਗਈ ਸਮੇਂ ਦੀ ਮਿਆਦ ਹੈ। ਸ਼ਰੀਫ਼ ਜੇਕਰ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਨੂੰ 14 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਜਵਾਬਦੇਹੀ ਅਦਾਲਤ ਨੇ ਅਗਸਤ 2017 ਵਿਚ ਕਮਾਈ ਤੋਂ ਦੀ ਜਾਇਦਾਦ ਰੱਖਣ ਲਈ ਸ਼ਰੀਫ ਨੂੰ ਦੋਸ਼ੀ ਠਹਿਰਾਇਆ ਸੀ।
Nawaz Sharif
ਜਸਟਿਸ ਨੇ ਇਹ ਵੀ ਕਿਹਾ ਕਿ ਅਦਾਲਤ, ਸੁਪਰੀਮ ਕੋਰਟ ਵਲੋਂ ਤੈਅ ਕੀਤੀ ਗਈ 24 ਦਸੰਬਰ ਦੀ ਸਮੇਂ ਦੀ ਮਿਆਦ ਦਾ ਪਾਲਣ ਕਰਨ ਲਈ ਵਚਨਬੱਧ ਹੈ। ਸੁਪਰੀਮ ਕੋਰਟ ਦੇ ਇਕ ਆਦੇਸ਼ ਤੋਂ ਬਾਅਦ 8 ਸਤੰਬਰ 2017 ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਏਵਨਫੀਲਡ ਪ੍ਰੋਪਰਟੀਜ਼, ਫ਼ਲੈਗਸ਼ਿਪ ਇਨਵੈਸਟਮੈਂਟ ਅਤੇ ਅਲ-ਅਜੀਜਿਆ ਸਟੀਲ ਮਿਲ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।
Nawaz Sharif
ਸੁਪਰੀਮ ਕੋਰਟ ਨੇ ਸ਼ਰੀਫ਼ ਨੂੰ ਅਯੋਗ ਕਰਾਰ ਦੇ ਦਿਤਾ ਸੀ। ਅਦਾਲਤ ਨੇ ਸ਼ੁਰੂਆਤ ਵਿਚ ਮਾਮਲਿਆਂ ਦੇ ਨਿਪਟਾਉਣ ਲਈ ਛੇ ਮਹੀਨੇ ਦੀ ਸਮੇਂ ਦੀ ਮਿਆਦ ਤੈਅ ਕੀਤੀ ਸੀ ਪਰ ਬਾਅਦ ਵਿਚ ਜਵਾਬਦੇਹੀ ਅਦਾਲਤ ਦੀ ਬੇਨਤੀ 'ਤੇ ਇਸ ਨੂੰ ਅੱਠ ਵਾਰ ਵਧਾ ਦਿਤਾ ਗਿਆ। ਕੋਰਟ ਨੇ ਜੁਲਾਈ 2017 ਵਿਚ ਪਨਾਮਾ ਪੇਪਰਸ ਮਾਮਲੇ ਵਿਚ ਸ਼ਰੀਫ਼ ਨੂੰ ਅਯੋਗ ਕਰਾਰ ਦਿਤਾ ਸੀ।