
ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਟੋਰਾਂਟੋ : ਕੈਨੇਡਾ ਦੀ ਰਾਜਧਾਨੀ ਟੋਰਾਂਟੋ ਦੇ ਵੌਨ ਸ਼ਹਿਰ ਦੀ ਇੱਕ ਇਮਾਰਤ ਵਿੱਚ ਇੱਕ ਵਿਅਕਤੀ ਨੇ ਸ਼ਰੇਆਮ ਗੋਲੀਆਂ ਚਲਾਈਆਂ। ਇਸ 'ਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨਾਲ ਝੜਪ ਵਿੱਚ ਸ਼ੱਕੀ ਸ਼ੂਟਰ ਦੀ ਵੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਹ ਖਤਰੇ ਤੋਂ ਬਾਹਰ ਹੈ। ਫਿਲਹਾਲ ਇਲਾਕੇ ਦੇ ਸਾਰੇ ਨਾਗਰਿਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਗੋਲੀਬਾਰੀ ਅਤੇ ਝੜਪ ਤੋਂ ਬਾਅਦ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਇੱਕ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਮਾਰਤ ਦੀ ਇੱਕ ਤੋਂ ਵੱਧ ਯੂਨਿਟ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਥਾਣਾ ਮੁਖੀ ਦਾ ਕਹਿਣਾ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਹੁਣ ਇਲਾਕੇ ਦੇ ਲੋਕਾਂ ਨੂੰ ਕੋਈ ਖ਼ਤਰਾ ਨਹੀਂ ਹੈ।
ਮੈਕਸਵੀਨ ਨੇ ਕਿਹਾ ਕਿ ਗੋਲੀਬਾਰੀ ਤੋਂ ਬਾਅਦ ਦਾ ਦ੍ਰਿਸ਼ ਬਹੁਤ ਭਿਆਨਕ ਸੀ। ਫਿਲਹਾਲ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਉਸੇ ਇਮਾਰਤ ਜਾਂ ਇਲਾਕੇ ਦਾ ਸੀ।
ਘਟਨਾ ਦੀ ਓਨਟਾਰੀਓ ਦੀ ਵਿਸ਼ੇਸ਼ ਜਾਂਚ ਯੂਨਿਟ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਅਧਿਕਾਰੀ ਉਨ੍ਹਾਂ ਮਾਮਲਿਆਂ ਦੀ ਜਾਂਚ ਕਰਦੇ ਹਨ ਜਿਨ੍ਹਾਂ ਵਿੱਚ ਜ਼ਿਆਦਾ ਲੋਕ ਜ਼ਖਮੀ ਜਾਂ ਮਾਰੇ ਗਏ ਹਨ। ਨਾਲ ਹੀ ਜਿਨ੍ਹਾਂ ਕੇਸਾਂ ਵਿੱਚ ਪੁਲਿਸ ਸ਼ਾਮਲ ਹੁੰਦੀ ਹੈ।
ਟੋਰਾਂਟੋ ਹੀ ਨਹੀਂ ਸਗੋਂ ਪੂਰੇ ਕੈਨੇਡਾ ਵਿਚ ਮਾਸ ਸ਼ੂਟਿਗ ਦੇ ਮਾਮਲੇ ਸਾਹਮਣੇ ਆਏ ਹਨ। ਟੋਰਾਂਟੋ ਦੁਨੀਆ ਦੇ ਸਭ ਤੋਂ ਸੁਰੱਖਿਅਤ ਦੇਸ਼ਾਂ ਵਿੱਚੋਂ ਇੱਕ ਹੈ। ਦੇਸ਼ ਵਿਚ ਰਹਿਣ ਵਾਲੇ ਲੋਕ ਅਜਿਹੇ ਮਾਮਲਿਆਂ ਤੋਂ ਡਰਦੇ ਹਨ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜਿਵੇਂ ਉਹ ਅਮਰੀਕਾ ਵਿਚ ਬੰਦੂਕ ਹਿੰਸਾ ਦੇ ਨੇੜੇ ਆ ਰਹੇ ਹਨ।
ਗੋਲੀਬਾਰੀ ਤੋਂ ਬਾਅਦ ਵੌਨ ਸਿਟੀ ਦੇ ਮੇਅਰ ਸਟੀਵਨ ਡੇਲ ਡੂਕਾ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਕਿਹਾ- ਮੈਂ ਮੌਕੇ 'ਤੇ ਪਹੁੰਚੇ 'ਬਹਾਦਰ' ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਾ ਹਾਂ, ਜੋ ਸਥਿਤੀ ਨੂੰ ਸੁਰੱਖਿਅਤ ਰੱਖਣ ਲਈ ਕੰਮ ਕਰ ਰਹੇ ਹਨ। ਮੈਂ ਗੋਲੀਬਾਰੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।