ਪਾਕਿਸਤਾਨ: ਲਾਹੌਰ ਦੇ ਅਨਾਰਕਲੀ ਬਾਜ਼ਾਰ ‘ਚ ਹੋਇਆ ਵੱਡਾ ਧਮਾਕਾ, ਤਿੰਨ ਮੌਤਾਂ, 25 ਤੋਂ ਵੱਧ ਜ਼ਖਮੀ
Published : Jan 20, 2022, 4:48 pm IST
Updated : Jan 20, 2022, 5:10 pm IST
SHARE ARTICLE
Big blast at New Anarkali market in Lahore
Big blast at New Anarkali market in Lahore

ਧਮਾਕੇ ਦੇ ਕਾਰਨਾਂ ਦੀ ਕੀਤੀ ਜਾ ਰਹੀ ਹੈ ਜਾਂਚ

 

ਇਸਲਾਮਾਬਾਦ: ਪਾਕਿਸਤਾਨ ਦੇ ਲਾਹੌਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਲਾਹੌਰ ਦੇ ਨਿਊ ਅਨਾਰਕਲੀ ਬਾਜ਼ਾਰ ਵਿੱਚ ਧਮਾਕਾ ਹੋਇਆ ਹੈ। ਲਾਹੌਰ ਦੇ ਨਿਊ ਅਨਾਰਕਲੀ ਬਾਜ਼ਾਰ ‘ਚ ਪਾਨ ਮੰਡੀ ਇਲਾਕੇ ‘ਚ ਹੋਏ ਟਾਈਮ ਡਿਵਾਈਸ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

Big blast at New Anarkali market in LahoreBig blast at New Anarkali market in Lahore

 ਲਾਹੌਰ ਪੁਲਿਸ ਦੇ ਬੁਲਾਰੇ ਰਾਣਾ ਆਰਿਫ਼ ਨੇ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਘਟਨਾ ਤੋਂ ਤੁਰੰਤ ਬਾਅਦ ਲਾਹੌਰ ਦੇ ਡਿਪਟੀ ਕਮਿਸ਼ਨਰ ਉਮਰ ਸ਼ੇਰ ਚੱਠਾ ਨੇ ਇਲਾਕੇ ਵਿੱਚ ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰਨ ਅਤੇ ਪੂਰੇ ਇਲਾਕੇ ਦੀ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਹਨ।
ਲਾਹੌਰ ਡੀਸੀ ਦੇ ਹੁਕਮਾਂ ’ਤੇ ਜ਼ਖ਼ਮੀਆਂ ਨੂੰ ਮੇਓ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਕਰੀਬ 9 ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੈ। ਧਮਾਕੇ ਨਾਲ ਘਟਨਾ ਵਾਲੀ ਥਾਂ ’ਤੇ ਖੜ੍ਹੇ ਕਈ ਮੋਟਰਸਾਈਕਲਾਂ ਨੂੰ ਨੁਕਸਾਨ ਪਹੁੰਚਿਆ ਹੈ। ਧਮਾਕੇ ਕਾਰਨ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ ਹਨ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਬੰਬ ਨਿਰੋਧਕ ਦਸਤੇ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement