
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ।
ਅੰਮ੍ਰਿਤਸਰ: ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ 12 ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋਇਆ ਸੀ।
Photo
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਪਹੁੰਚਣ ‘ਤੇ 12 ਮੈਂਬਰੀ ਵਫਦ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਜਥੇਦਾਰ ਅਕਾਲ ਤਖ਼ਤ ਵੱਲੋਂ ਸੰਗਤਾਂ ਨਾਲ ਕਥਾ-ਵਿਚਾਰ ਕੀਤਾ ਗਿਆ।
Photo
ਇਸ ਦੌਰਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। ਦੱਸ ਦਈਏ ਕਿ ਪਾਕਿਸਤਾਨ ਪਹੁੰਚਿਆ ਇਹ ਵਫਦ ਪਾਕਿਸਤਾਨ ਵਿਚ ਸਥਿਤ ਹੋਰ ਸਿੱਖ ਗੁਰਦੁਆਰਿਆਂ ਦੇ ਵੀ ਦਰਸ਼ਨ ਕਰੇਗਾ। ਇਹ ਵਫਦ 24 ਜਾਂ 25 ਫਰਵਰੀ ਨੂੰ ਵਾਪਸ ਵਤਨ ਪਰਤੇਗਾ।