ਬ੍ਰਾਜ਼ੀਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, 36 ਲੋਕਾਂ ਦੀ ਮੌਤ

By : GAGANDEEP

Published : Feb 20, 2023, 2:39 pm IST
Updated : Feb 20, 2023, 2:39 pm IST
SHARE ARTICLE
PHOTO
PHOTO

50 ਤੋਂ ਵੱਧ ਘਰ ਹੋਏ ਢਹਿ-ਢੇਰੀ

 

ਬ੍ਰਾਜ਼ੀਲ ਵਿੱਚ ਕੁਦਰਤ ਦੇ ਕਹਿਰ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਬ੍ਰਾਜ਼ੀਲ ਦੇ ਦੱਖਣ-ਪੂਰਬ ਦੇ ਤੱਟੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ ਹੈ। ਇਲਾਕੇ ਵੀਹ ਰਾਹਤ ਤੇ ਬਚਾਅ ਦਾ ਕੰਮ ਚਲਾਇਆ ਜਾ ਰਿਹਾ ਹੈ। ਬ੍ਰਾਜ਼ੀਲ ਦੀ ਸਭ ਤੋਂ ਜ਼ਿਆਦਾ ਆਬਾਦੀ ਵਾਲਾ ਰਾਜ ਸਾਓ ਪਾਓਲੋ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ।

 

ਇਹ ਵੀ ਪੜ੍ਹੋ :

ਇਸ ਸਬੰਧੀ ਬ੍ਰਾਜ਼ੀਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉੱਤਰੀ ਸਾਓ ਪਾਓਲੋ ਸੂਬੇ ਦੇ ਕਈ ਸ਼ਹਿਰਾਂ ਵਿੱਚ ਹੜ੍ਹ ਤੇ ਜ਼ਮੀਨ ਖਿਸਕਣ ਕਾਰਨ ਗੰਭੀਰ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹ ਤੇ ਜ਼ਮੀਨ ਖਿਸਕਣ ਕਾਰਨ ਹੁਣ ਤੱਕ 36 ਲੋਕਾਂ ਦੀ ਮੌਤ ਹੋ ਗਈ ਹੈ ਤੇ ਇਹ ਗਿਣਤੀ ਹਾਲੇ ਹੋਰ ਵੱਧ ਸਕਦੀ ਹੈ।

ਇਹ ਵੀ ਪੜ੍ਹੋ :

ਇਸ ਦੇ ਨਾਲ ਹੀ ਬਚਾਅ ਟੀਮਾਂ ਲਾਪਤਾ, ਜ਼ਖਮੀਆਂ ਅਤੇ ਮਲਬੇ 'ਚ ਦੱਬੇ ਲੋਕਾਂ ਦੀ ਭਾਲ ਕਰ ਰਹੀਆਂ ਹਨ। ਸਾਓ ਸੇਬਾਸਟਿਆਓ ਦੇ ਮੇਅਰ, ਫੇਲਿਪ ਔਗਸਟੋ ਨੇ ਕਿਹਾ ਕਿ "ਸਾਡੇ ਬਚਾਅ ਕਰਮਚਾਰੀ ਕਈ ਥਾਵਾਂ 'ਤੇ ਪਹੁੰਚਣ ਵਿੱਚ ਅਸਮਰੱਥ ਹਨ, ਇਹ ਇੱਕ ਅਰਾਜਕਤਾ ਵਾਲੀ ਸਥਿਤੀ ਹੈ।" ਉਨ੍ਹਾਂ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਦਰਜਨਾਂ ਲੋਕ ਮਾਰੇ ਗਏ ਹਨ ਅਤੇ 50 ਤੋਂ ਵੱਧ ਘਰ ਢਹਿ ਗਏ ਹਨ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਸ ਇਨਾਸੀਓ ਲੂਲਾ ਡਾ ਸਿਲਵਾ ਨੇ ਟਵਿੱਟਰ 'ਤੇ ਕਿਹਾ ਕਿ ਉਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement