ਆਸਟ੍ਰੇਲੀਆ ਦੀ ਸਰਕਾਰ ਨੇ ਬਦਲੇ ਨਿਯਮ, ਪੀ.ਆਰ. ਮਿਲਣੀ ਹੋਵੇਗੀ ਔਖੀ
Published : Mar 20, 2019, 7:07 pm IST
Updated : Mar 20, 2019, 7:07 pm IST
SHARE ARTICLE
Australia
Australia

ਹੁਣ ਘੱਟੋਂ ਘੱਟ 3 ਸਾਲ ਮੈਲਬੌਰਨ, ਪਰਥ ਤੇ ਸਿਡਨੀ ਵਰਗੇ ਸ਼ਹਿਰਾਂ ਤੋਂ ਬਾਹਰ ਛੋਟੇ ਸ਼ਹਿਰਾਂ ਵਿਚ ਹੋਵੇਗਾ ਰਹਿਣਾ ਅਤੇ ਕੰਮ ਕਰਨਾ

ਸਿਡਨੀ : ਆਸਟ੍ਰੇਲੀਆ ਦੀ ਸਰਕਾਰ ਨੇ ਪੀ.ਆਰ. ਦੇ ਨਿਯਮਾਂ ਵਿਚ ਸਖ਼ਤੀ ਕਰਦੇ ਹੋਏ ਸਲਾਨਾ ਇਮੀਗ੍ਰੈਂਟਸ ਦੀ ਗਿਣਤੀ 30 ਹਜ਼ਾਰ ਘਟਾਉਣ ਦਾ ਫ਼ੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਰਕਾਰ ਦੇ ਨਵੇਂ ਫ਼ੈਸਲੇ ਨਾਲ ਸਭ ਤੋਂ ਵੱਧ ਮਾਰ ਸਕਿੱਲਡ ਵਰਕਰਾਂ ਨੂੰ ਪਵੇਗੀ। ਹੁਣ ਸਕਿੱਲਡ ਵਰਕਰ ਪੀ.ਆਰ. ਲਈ ਅਪਲਾਈ ਸਿਰਫ਼ ਤਾਂ ਹੀ ਕਰ ਸਕਣਗੇ ਜੇਕਰ ਉਹ ਘੱਟੋਂ ਘੱਟ 3 ਸਾਲ ਮੈਲਬੌਰਨ, ਪਰਥ ਤੇ ਸਿਡਨੀ ਵਰਗੇ ਸ਼ਹਿਰਾਂ ਤੋਂ ਬਾਹਰ ਛੋਟੇ ਸ਼ਹਿਰਾਂ ਵਿਚ ਰਹਿਣਗੇ ਅਤੇ ਕੰਮ ਕਰਨਗੇ। ਇਹ ਨਿਯਮ 1 ਜੁਲਾਈ ਤੋਂ ਲਾਗੂ ਹੋਵੇਗਾ।

ਜਾਣਕਾਰੀ ਮੁਤਾਬਕ, ਹੁਣ ਸਾਲ ਵਿਚ 1,60,000 ਲੋਕਾਂ ਨੂੰ ਹੀ ਆਸਟ੍ਰੇਲੀਆ ਵਿਚ ਆਉਣ ਦੀ ਮਨਜ਼ੂਰੀ ਦਿਤੀ ਜਾਵੇਗੀ। ਇਨ੍ਹਾਂ ਵਿਚ 23 ਹਜ਼ਾਰ ਸਕਿੱਲਡ ਵਰਕਰ ਵੀਜ਼ੇ ਵੀ ਸ਼ਾਮਲ ਹੋਣਗੇ। ਪਹਿਲਾਂ ਇਹ ਗਿਣਤੀ 1,90,000 ਸੀ ਪਰ ਹੁਣ 15 ਫ਼ੀ ਸਦੀ ਇਮੀਗ੍ਰੇਸ਼ਨ ਘਟਾ ਦਿਤੀ ਗਈ ਹੈ। ਸਕਿੱਲਡ ਵਰਕਰਾਂ ਨੂੰ 3 ਸਾਲ ਸਿਡਨੀ, ਮੈਲਬੌਰਨ ਅਤੇ ਪਰਥ ਵਰਗੇ ਸ਼ਹਿਰਾਂ ਤੋਂ ਬਾਹਰ ਰਹਿਣਾ ਹੋਵੇਗਾ। ਅਜਿਹੇ ਲੋਕ ਆਸਟ੍ਰੇਲੀਆ ਦੇ ਵੱਡੇ ਸ਼ਹਿਰਾਂ ਤੋਂ ਤਿੰਨ ਸਾਲ ਤੱਕ ਬਾਹਰ ਰਹਿਣ ਮਗਰੋਂ ਪੀ.ਆਰ. ਲਈ ਅਪਲਾਈ ਕਰ ਸਕਣਗੇ।

ਇਹ ਵੀ ਦੱਸ ਦਈਏ ਕਿ ਜੂਨ, 2018 ਤੱਕ ਜਾਰੀ ਹੋਏ ਸਟੂਡੈਂਟ ਵੀਜ਼ਾ ਉਤੇ ਕੋਈ ਸੀਮਾ ਨਹੀਂ ਲਗਾਈ ਗਈ ਹੈ। ਮਾਹਰਾਂ ਦੇ ਮੁਤਾਬਕ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਮਈ ਵਿਚ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ ਕਿਉਂਕਿ ਪਰਵਾਸੀਆਂ ਦੀ ਵਧਦੀ ਗਿਣਤੀ ਕਾਰਨ ਸਥਾਨਕ ਲੋਕਾਂ ਵਿਚ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਨ੍ਹਾਂ ਨੂੰ ਰੁਜ਼ਗਾਰ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਨਾਲ ਹੀ ਇਸ ਦਾ ਫ਼ਰਕ ਮਹਿੰਗਾਈ ਉਤੇ ਵੀ ਪੈਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement