ਕੈਨੇਡੀਆਈ ਸਿਆਸਤ 'ਚ ਜਗਮੀਤ ਸਿੰਘ ਨੇ ਰਚਿਆ ਇਤਿਹਾਸ
Published : Mar 20, 2019, 4:08 pm IST
Updated : Mar 20, 2019, 4:08 pm IST
SHARE ARTICLE
NDP Leader Jagmeet Singh
NDP Leader Jagmeet Singh

40 ਸਾਲਾ ਜਗਮੀਤ ਸਿੰਘ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਨੇਤਾ ਹਨ

ਓਟਾਵਾ: ਪੰਜਾਬੀ ਮੂਲ ਦੇ ਕੈਨੇਡੀਆਈ ਨੇਤਾ ਜਗਮੀਤ ਸਿੰਘ ਨੇ ਵੱਡੀ ਬਾਜ਼ੀ ਮਾਰੀ ਹੈ। ਜਗਮੀਤ ਸਿੰਘ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਲੀਡਰ ਹੋਣ ਦੇ ਨਾਤੇ 'ਹਾਊਸ ਆਫ਼ ਕਾਮਨਜ਼' ਵਿਚ ਪਹੁੰਚਣ ਵਾਲੇ ਪਹਿਲੇ ਭੂਰੀ ਚਮੜੀ ਵਾਲੇ ਵਿਅਕਤੀ ਬਣ ਗਏ ਹਨ। ਹੁਣ ਤਕ ਇਹ ਰੁਤਬਾ ਸਫੈਦ ਚਮੜੀ ਵਾਲਿਆਂ ਦੇ ਕਬਜ਼ੇ ਵਿਚ ਹੀ ਸੀ। ਜਦ ਦਸਤਾਰਧਾਰੀ ਨੇਤਾ ਸਦਨ ਵਿਚ ਪਹੁੰਚੇ ਤਾਂ ਸਾਰੇ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। 40 ਸਾਲਾ ਜਗਮੀਤ ਸਿੰਘ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਨੇਤਾ ਹਨ।

ਇਸੇ ਸਾਲ ਦੱਖਣੀ ਬਰਨਬੀ ਤੋਂ ਜ਼ਿਮਨੀ ਚੋਣ ਜਿੱਤ ਕੇ ਉਹ ਸੰਸਦ ਦੇ ਹੇਠਲੇ ਸਦਨ 'ਚ ਸ਼ਾਮਲ ਹੋਏ ਹਨ। ਜਗਮੀਤ ਸਿੰਘ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਨੇਤਾ ਹੋਣ ਦੇ ਨਾਤੇ ਪਾਰਟੀ ਦੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਵੀ ਹਨ। ਹਾਲਾਂਕਿ, ਕੁਝ ਮਹੀਨੇ ਪਹਿਲਾਂ ਕੀਤੇ ਗਏ ਸਰਵੇਖਣ ਵਿਚ ਉਨ੍ਹਾਂ ਦੀ ਪ੍ਰਸਿੱਧੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵਿਰੋਧੀ ਧਿਰ ਦੇ ਨੇਤਾ ਐਂਡ੍ਰਿਊ ਸਚਿਰ ਨਾਲੋਂ ਘੱਟ ਸੀ ਪਰ ਹੁਣ ਉਨ੍ਹਾਂ ਦਾ ਸਦਨ ਵਿਚ ਪਹੁੰਚਣਾ ਯਕੀਨਨ ਮਸ਼ਹੂਰੀ ਹਾਸਲ ਕਰਨ 'ਚ ਮਦਦ ਕਰੇਗਾ।

Jagmeet Singh created history in Canadian politicsJagmeet Singh created history in Canadian politics

ਸਦਨ ਵਿਚ ਪਹੁੰਚ ਕੇ ਜਗਮੀਤ ਨੇ ਸਭ ਤੋਂ ਪਹਿਲਾਂ ਪਿਛਲੇ ਹਫ਼ਤੇ ਨਿਊਜ਼ੀਲੈਂਡ ਦੀਆਂ ਮਸਜਿਦਾਂ ਵਿਚ ਹੋਏ ਦਹਿਸ਼ਤੀ ਹਮਲੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਦਨ ਵਿਚ ਆਉਂਦੇ ਸਾਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਸਵਾਲ ਚੁੱਕ ਦਿੱਤੇ। ਉਨ੍ਹਾਂ ਦੱਸਿਆ ਕਿ ਬਰਨਬੀ ਹਲਕੇ ਵਿਚ ਮਾਂ ਆਪਣੇ ਬੱਚਿਆਂ ਨਾਲ ਮੰਦੇ ਹਾਲਾਤ ਵਿਚ ਰਹਿਣ ਲਈ ਮਜਬੂਰ ਹੈ ਪਰ ਪੀਐਮ ਉਨ੍ਹਾਂ ਨੂੰ ਇੰਤਜ਼ਾਰ ਕਰਨ ਲਈ ਕਹਿੰਦੇ ਹਨ। ਉਨ੍ਹਾਂ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੀ ਸਰਕਾਰ 5,00,000 ਨਵੇਂ ਘਰ ਉਸਾਰੇਗੀ ਜੋ ਆਮ ਲੋਕਾਂ ਦੀ ਪਹੁੰਚ ਵਿਚ ਹੋਣ।

Location: Canada, Ontario, Ottawa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement