
ਘਰ ਵਿਚ ਹੀ ਇਕਾਂਤਵਾਸ ਹੋਏ ਇਮਰਾਨ ਖ਼ਾਨ
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪਾਕਿ ਪੀਐਮ ਘਰ ਵਿਚ ਹੀ ਇਕਾਂਤਵਾਸ ਹੋਏ ਹਨ। ਸਿਹਤ ਮਾਮਲਿਆਂ ਬਾਰੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਫੈਸਲ ਸੁਲਤਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
Imran Khan
ਦੱਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀਰਵਾਰ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਸੀ। ਇਸ ਦੌਰਾਨ ਉਹਨਾਂ ਨੇ ਅਪਣੇ ਦੇਸ਼ ਦੇ ਲੋਕਾਂ ਨੂੰ ਮਹਾਂਮਾਰੀ ਦੇ ਮਾਮਲਿਆਂ ਵਿਚ ਵਾਧੇ ਨੂੰ ਰੋਕਣ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਪਾਕਿਸਤਾਨ ਨੇ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰਾਂ ਵਿਚ ਲੌਕਡਾਊਨ ਦਾ ਐਲ਼ਾਨ ਕੀਤਾ ਹੈ।
Imran Khan
ਦੱਸ ਦਈਏ ਕਿ ਪਾਕਿਸਤਾਨ ਵਿਚ ਸ਼ਨੀਵਾਰ ਨੂੰ ਇਸ ਸਾਲ ਦੇ ਇਕ ਦਿਨ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ। ਇਸ ਦੌਰਾਨ ਇਕ ਦਿਨ ਵਿਚ 3,876 ਨਵੇਂ ਮਾਮਲੇ ਦਰਜ ਕੀਤੇ ਗਏ। ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਹੁਣ ਤੱਕ 623,135 ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 13,799 ਲੋਕਾਂ ਦੀ ਮੌਤ ਹੋ ਚੁੱਕੀ ਹੈ।