12 ਸਾਲਾ ਲੜਕੇ ਦੀ ਜਨਮਦਿਨ ਦੀ ਪਾਰਟੀ 'ਤੇ ਹੋਈ ਜ਼ਬਰਦਸਤ ਗੋਲੀਬਾਰੀ, 9 ਬੱਚੇ ਜ਼ਖ਼ਮੀ
Published : Apr 20, 2021, 12:09 pm IST
Updated : Apr 20, 2021, 12:09 pm IST
SHARE ARTICLE
firing
firing

ਦੋ ਬੱਚੇ ਅਜੇ ਹਸਪਤਾਲ 'ਚ ਭਰਤੀ ਹਨ।

ਵਾਸ਼ਿੰਗਟਨ: ਅਮਰੀਕਾ ਦੇ ਲੁਸੀਆਨਾ ਵਿੱਚ 12 ਸਾਲ ਦੇ ਇੱਕ ਬੱਚੇ ਦੀ ਜਨਮ ਦਿਨ ਪਾਰਟੀ 'ਚ ਜ਼ਬਰਦਸਤ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲਾਬਾਰੀਦੌਰਾਨ 9 ਬੱਚੇ ਜ਼ਖਮੀ ਹੋ ਗਏ। ਸੇਂਟ ਜਾਨ ਦੇ ਸ਼ੈਰਿਫ ਮਾਇਕ ਟ੍ਰੇਗਰੇ ਨੇ ਕਿਹਾ ਕਿ ਨੌਜਵਾਨਾਂ ਦੇ ਦੋ ਗਰੁੱਪਾਂ 'ਚ ਝਗੜਾ ਹੋ ਗਿਆ ਜਿਸ ਬਾਅਦ ਉਥੇ ਗੋਲੀਆਂ ਚੱਲੀਆਂ। ਇਸ ਦੌਰਾਨ ਦੋਣਾਂ ਧੀਰਾਂ ਨੇ ਇਕ ਦੂਜੇ ਉੱਤੇ ਗੋਲੀਆਂ ਚਲਾਈਆਂ।

Firing caseFiring case

ਇਸ ਘਟਨਾ 'ਚ ਨੌ ਬੱਚੇ ਜ਼ਖਮੀ ਹੋ ਗਏ। ਇਨ੍ਹਾਂ 'ਚੋਂ ਸੱਤ ਬੱਚਿਆਂ ਨੂੰ ਇਲਾਜ ਦੇ ਬਾਅਦ ਛੁੱਟੀ ਦੇ ਦਿੱਤੀ ਗਈ। ਦੋ ਬੱਚੇ ਅਜੇ ਹਸਪਤਾਲ 'ਚ ਭਰਤੀ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਪੀੜਤਾਂ 'ਚ 17 ਸਾਲ ਦਾ ਇਕ ਲੜਕਾ ਵੀ ਸ਼ਾਮਲ ਹੈ ਜਿਸ ਦੇ ਹੱਥ 'ਚ ਗੋਲੀ ਲੱਗੀ ਹੈ। 16 ਸਾਲ ਦੇ ਲੜਕੇ ਦੀ ਪਸਲੀ 'ਚ ਗੋਲੀ ਲੱਗੀ ਹੈ ਜਦਕਿ 15 ਸਾਲ ਦੇ ਲੜਕੇ ਦੇ ਪੈਰ 'ਚ ਜ਼ਖਮ ਆਇਆ ਹੈ। 12 ਸਾਲ ਦੇ ਲੜਕੇ ਦੇ ਦੋਣਾਂ ਪੈਰਾਂ ਵਿਚ ਗੋਲੀ ਲੱਗੀ ਹੈ।

ਗੌਰਤਲਬ ਹੈ ਕਿ ਐਤਵਾਰ ਨੂੰ ਵਿਸਕੋਂਸਿਨ ਦੇ ਕੇਨੋਸ਼ਾ 'ਚ ਗੋਲੀਬਾਰੀ ਹੋਈ ਜਿਸ 'ਚ ਤਿੰਨ ਲੋਕਾਂ ਦੀ ਮੌਤ ਹੋਈ ਸੀ। ਪੁਲਿਸ ਨੇ ਇਸ ਮਾਮਲੇ 'ਚ 24 ਸਾਲ ਦੇ ਰਕਾਇਓ ਵਿਨਸਨ ਨੂੰ ਗਿਰਫ਼ਤਾਰ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement