
ਟੀਕਾ ਲਗਾਏ ਗਏ ਯਾਤਰੀਆਂ ਨੂੰ ਵੀ ਕੋਰੋਨਾ ਦੇ ਨਵੇਂ ਵੈਰੀਏਂਟ ਅਤੇ ਲਾਗ ਦਾ ਖਤਰਾ- ਸੀ.ਡੀ.ਸੀ.
ਵਾਸ਼ਿੰਗਟਨ: ਭਾਰਤ ਵਿਚ ਵਧ ਰਹੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਅਮਰੀਕਾ ਦੇ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀ.ਡੀ.ਸੀ.) ਨੇ ਨਾਗਰਿਕਾਂ ਨੂੰ ਕਿਹਾ ਕਿ ਕੋਵਿਡ ਮਾਮਲਿਆਂ ਵਿਚ ਵਾਧੇ ਦੇ ਚਲਦਿਆਂ ਯਾਤਰੀਆਂ ਨੂੰ ਭਾਰਤ ਵਿਚ ਕਿਸੇ ਵੀ ਤਰ੍ਹਾਂ ਦੀ ਯਾਤਰਾ ਤੋਂ ਬਚਣਾ ਚਾਹੀਦਾ ਹੈ।
America advised its citizens to avoid traveling to India
ਇਸ ਦੇ ਨਾਲ ਹੀ ਸੀ.ਡੀ.ਸੀ. ਨੇ ਕਿਹਾ ਕਿ ਪੂਰੀ ਤਰ੍ਹਾਂ ਨਾਲ ਟੀਕਾ ਲਗਾਏ ਗਏ ਯਾਤਰੀਆਂ ਨੂੰ ਵੀ ਕੋਰੋਨਾ ਦੇ ਨਵੇਂ ਵੈਰੀਏਂਟ ਅਤੇ ਲਾਗ ਦਾ ਖਤਰਾ ਹੋ ਸਕਦਾ ਹੈ ਇਸ ਲਈ ਕਿਸੇ ਤਰ੍ਹਾਂ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਸੀ.ਡੀ.ਸੀ. ਨੇ ਕਿਹਾ ਜੇਕਰ ਭਾਰਤ ਦੀ ਯਾਤਰਾ ਕਰਨੀ ਜ਼ਿਆਦਾ ਜ਼ਰੂਰੀ ਹੈ ਤਾਂ ਯਾਤਰਾ ਤੋਂ ਪਹਿਲਾਂ ਪੂਰੀ ਤਰ੍ਹਾਂ ਟੀਕਾ ਲਗਾਇਆ ਜਾਵੇ।
America advised its citizens to avoid traveling to India
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਹੋ ਰਹੇ ਵਾਧੇ ਦੇ ਚਲਦਿਆਂ ਬ੍ਰਿਟੇਨ ਨੇ ਭਾਰਤ ਨੂੰ ਟ੍ਰੈਵਲ ‘ਰੈੱਡ ਲਿਸਟ’ ਵਿਚ ਸ਼ਾਮਲ ਕਰ ਲਿਆ ਹੈ। ਨਿਊਜ਼ ਏਜੰਸੀ ਏਐਫਪੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਰਿਪੋਰਟ ਅਨੁਸਾਰ ਬ੍ਰਿਟੇਨ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ’ਤੇ ਰੋਕ ਲਗਾਈ ਹੈ।