ਖ਼ਬਰਾਂ |

ਤਾਜ਼ਾ |

ਉੱਤਰੀ, ਕੇਂਦਰੀ ਤੇ ਪੂਰਬੀ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਲੂ ਦੀ ਚੇਤਾਵਨੀ
Published : Apr 20, 2026, 5:21 pm IST
Updated : Apr 20, 2026, 5:21 pm IST
SHARE ARTICLE
Heatwave warning for next 5 days in North, Central and East India
Heatwave warning for next 5 days in North, Central and East India

ਰਾਤਾਂ ’ਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ

ਨਵੀਂ ਦਿੱਲੀ,  : ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਚੇਤਾਵਨੀ ਜਾਰੀ ਕੀਤੀ ਹੈ ਕਿ ਉੱਤਰੀ-ਪੱਛਮੀ, ਕੇਂਦਰੀ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਲੂ ਦੇ ਹਾਲਾਤ ਬਣੇ ਰਹਿਣਗੇ।IMD ਨੇ ਕਿਹਾ ਕਿ ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ, ਪੂਰਬੀ ਰਾਜਸਥਾਨ, ਵਿਦਰਭ, ਛੱਤੀਸਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼, ਪੱਛਮੀ ਬੰਗਾਲ ਦੇ ਗੰਗਾ ਨੇੜਲੇ ਇਲਾਕੇ, ਝਾਰਖੰਡ ਅਤੇ ਓਡੀਸ਼ਾ ਦੇ ਕੁਝ ਖੇਤਰਾਂ ਵਿੱਚ 20 ਤੋਂ 25 ਅਪ੍ਰੈਲ ਤਕ ਲੂ ਦੇ ਹਾਲਾਤ ਰਹਿਣਗੇ।

IMD ਨੇ ਇਹ ਵੀ ਦੱਸਿਆ ਕਿ ਹਰਿਆਣਾ, ਚੰਡੀਗੜ੍ਹ, ਪਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ ’ਚ 20 ਅਤੇ 21 ਅਪ੍ਰੈਲ ਨੂੰ ਰਾਤਾਂ ਵੀ ਅਸਧਾਰਣ ਤੌਰ ’ਤੇ ਗਰਮ ਰਹਿਣਗੀਆਂ। ਇਸ ਤੋਂ ਇਲਾਵਾ, ਤਾਮਿਲਨਾਡੂ, ਪੁਡੂਚੇਰੀ, ਕੇਰਲ, ਮਹੇ, ਤਟਵਰਤੀ ਆਂਧਰ ਪ੍ਰਦੇਸ਼ ਅਤੇ ਯਾਨਮ ਵਿੱਚ 20 ਤੋਂ 24 ਅਪ੍ਰੈਲ ਤੱਕ ਗਰਮ ਤੇ ਨਮੀ ਵਾਲਾ ਮੌਸਮ ਰਹਿਣ ਦੀ ਸੰਭਾਵਨਾ ਹੈ। ਮੌਸਮ ਮਾਹਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਧੁੱਪ ਵਿੱਚ ਬਿਨਾਂ ਲੋੜ ਦੇ ਨਾ ਨਿਕਲਣ, ਪਾਣੀ ਵੱਧ ਪੀਣ ਅਤੇ ਸਾਵਧਾਨੀਆਂ ਅਪਣਾਉਣ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement