
ਉਤਰੀ ਬ੍ਰਾਜ਼ੀਲ ਦੇ ਇਕ ਬਾਰ ਵਿਚ ਐਤਵਾਰ ਨੂੰ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ।
ਬ੍ਰਾਜ਼ੀਲ: ਉਤਰੀ ਬ੍ਰਾਜ਼ੀਲ ਦੇ ਇਕ ਬਾਰ ਵਿਚ ਐਤਵਾਰ ਨੂੰ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ। ਜਿਸ ਵਿਚ ਘੱਟੋ ਘੱਟ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਤਰੀ ਪਾਰਾ ਸੂਬੇ ਦੇ ਜਨ ਸੁਰੱਖਿਆ ਵਿਭਾਗ ਨੇ ਦੱਸਿਆ ਕਿ ਇਹ ਗੋਲੀਬਾਰੀ ਬੇਲੇਮ ਸ਼ਹਿਰ ਵਿਚ ਹੋਈ ਹੈ। ਗੋਲੀਬਾਰੀ ਦੇ ਪਿੱਛੇ ਦਾ ਮਕਸਦ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਹਮਲਾਵਰ ਗੋਲੀਬਾਰੀ ਕਰਨ ਤੋਂ ਬਾਅਦ ਭੱਜ ਗਏ ਪਰ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਇਕ ਹਮਲਾਵਰ ਜ਼ਖਮੀ ਹੋ ਗਿਆ ਸੀ ਅਤੇ ਹੁਣ ਉਹ ਪੁਲਿਸ ਦੀ ਹਿਰਾਸਤ ਵਿਚ ਹੈ।
Shooting in bar
ਸੂਤਰਾਂ ਮੁਤਾਬਿਕ ਗੋਲੀਬਾਰੀ ਵਿਚ ਛੇ ਔਰਤਾਂ ਅਤੇ ਪੰਜ ਮਰਦਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸੱਤ ਲੋਕ ਇਕ ਮੋਟਰਸਾਈਕਲ ਅਤੇ ਤਿੰਨ ਕਾਰਾਂ ਵਿਚ ਸਵਾਰ ਹੋ ਕੇ ਆਏ ਸਨ ਅਤੇ ਉਹਨਾਂ ਨੇ ਗੋਲੀਬਾਰੀ ਕੀਤੀ। ਹਮਲਾ ਕਰਨ ਤੋਂ ਬਾਅਦ ਉਹ ਘਟਨਾ ਸਥਾਨ ਤੋਂ ਭੱਜ ਗਏ। ਇਸੇ ਤਰ੍ਹਾਂ ਬ੍ਰਾਜ਼ੀਲ ਦੇ ਉਤਰੀ ਬੁਰੁੰਡੀ ਵਿਚ ਤੁਫਾਨੀ ਬਾਰਿਸ਼ ਤੋਂ ਬਾਅਦ ਕੋਲਾ ਖਾਣਾਂ ਦੇ ਢਹਿਣ ਕਾਰਨ 9 ਖਣਿਜਕਾਰਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।
Shooting in bar
ਸੂਤਰਾਂ ਨੇ ਦੱਸਿਆ ਹੈ ਕਿ ਕਾਬਾਰੋਰ ਦੇ ਨੇੜਲੇ ਸ਼ਹਿਰ ਵਿਚ ਸ਼ੁੱਕਰਵਾਰ ਨੂੰ ਇਹ ਹਾਦਸਾ ਹੋਇਆ ਹੈ। ਇਕ ਸਥਾਨਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਵਿਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਨਿਵਾਸੀ,ਨਾਗਰਿਕ ਸੁਰੱਖਿਆ ਅਧਿਕਾਰੀ ਅਤੇ ਰੈੱਡਕ੍ਰਾਸ ਵੱਲੋਂ ਸ਼ਨੀਵਾਰ ਤੱਕ ਰਾਹਤ ਅਤੇ ਬਚਾਅ ਕਾਰਜ ਜਾਰੀ ਰਹੇ।