ਖ਼ਬਰਾਂ |

ਤਾਜ਼ਾ |

ਅਮਰੀਕਾ 'ਚ ਟਰੱਕ ਨੇ ਯਾਤਰੀ ਵੈਨ ਨੂੰ ਮਾਰੀ ਟੱਕਰ, 7 ਲੋਕਾਂ ਦੀ ਹੋਈ ਮੌਤ

By : GAGANDEEP

Published : May 20, 2023, 1:13 pm IST
Updated : May 20, 2023, 1:13 pm IST
SHARE ARTICLE
photo
photo

4 ਲੋਕ ਗੰਭੀਰ ਜ਼ਖ਼ਮੀ

 

ਸਾਨ ਫਰਾਂਸਿਸਕੋ— ਅਮਰੀਕਾ ਦੇ ਓਰੇਗਨ ਸੂਬੇ 'ਚ ਇਕ ਟਰੱਕ ਨੇ ਯਾਤਰੀ ਵੈਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਓਰੇਗਨ ਸਟੇਟ ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੈਲੀਫੋਰਨੀਆ ਦਾ 52 ਸਾਲਾ ਟਰੱਕ ਡਰਾਈਵਰ ਲਿੰਕਨ ਕਲੇਟਨ ਸਮਿਥ ਵੀਰਵਾਰ ਦੁਪਹਿਰ ਨੂੰ ਇਕ ਟਰੱਕ ਚਲਾ ਰਿਹਾ ਸੀ ਇਸੇ ਦੌਰਾਨ ਉਸਨੇ ਅਲਬਾਨੀ ਦੇ ਉੱਤਰ ਵਿੱਚ ਲਗਭਗ 10 ਮੀਲ (16 ਕਿਲੋਮੀਟਰ) ਦੂਰ I-5 'ਤੇ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਯਾਤਰੀ ਵੈਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਵੈਨ 'ਚ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਡਿਪਟੀ ਮੇਅਰ ਨੇ ਪਾਵਰਕੌਮ ਨੂੰ ਭੇਜਿਆ ਕਾਨੂੰਨੀ ਨੋਟਿਸ, 14 ਦਿਨਾਂ ਅੰਦਰ ਟੈਕਸ ਦਾ ਪੈਸਾ ਜਮ੍ਹਾਂ ਕਰਵਾਉਣ ਦੀ ਚਿਤਾਵਨੀ 

ਸੱਤਵੇਂ ਪੀੜਤ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਵੀ ਬਚਾਇਆ ਨਹੀਂ ਜਾ ਸਕਿਆ। ਵੈਨ ਵਿਚ ਸਵਾਰ ਚਾਰ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਵਿਚ ਟਰੱਕ ਡਰਾਈਵਰ ਸਮਿਥ ਨੂੰ ਕੋਈ ਸੱਟ ਨਹੀਂ ਲੱਗੀ।

ਇਹ ਵੀ ਪੜ੍ਹੋ: ਦਿੱਲੀ 'ਚ 'ਗਰੁੱਪ-ਏ' ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀਆਂ 'ਤੇ ਕੇਂਦਰ ਸਰਕਾਰ ਨੇ ਜਾਰੀ ਕੀਤਾ ਆਰਡੀਨੈਂਸ 

ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੈਰੀਅਨ ਕਾਉਂਟੀ ਜੇਲ ਵਿਚ ਭੇਜ ਦਿਤਾ ਗਿਆ ਹੈ। ਉਸ 'ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਕਤਲ ਦੇ ਸੱਤ ਮਾਮਲਿਆਂ ਤੋਂ ਇਲਾਵਾ ਲਾਪਰਵਾਹੀ ਨਾਲ ਡਰਾਈਵਿੰਗ ਅਤੇ ਥਰਡ-ਡਿਗਰੀ ਹਮਲੇ ਦਾ ਵੀ ਦੋਸ਼ ਲਗਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement