Tanya Tyagi Death Canada News: ਕੈਨੇਡਾ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ, ਮਾਪਿਆਂ ਵਿਚ ਸੋਗ ਦੀ ਲਹਿਰ
Published : Jun 20, 2025, 9:56 am IST
Updated : Jun 20, 2025, 9:56 am IST
SHARE ARTICLE
Tanya Tyagi Death Canada News:
Tanya Tyagi Death Canada News:

Tanya Tyagi Death Canada News: ਦਿੱਲੀ ਨਾਲ ਸਬੰਧਿਤ ਸੀ ਮ੍ਰਿਤਕ

Tanya Tyagi Death Canada News: ਕੈਨੇਡਾ ਵਿੱਚ ਇੱਕ ਵਾਰ ਫਿਰ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਕੈਲਗਰੀ ਯੂਨੀਵਰਸਿਟੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਕੌਂਸਲੇਟ ਨੇ ਕਿਹਾ ਕਿ ਉਹ ਭਾਰਤੀ ਵਿਦਿਆਰਥਣ ਤਾਨਿਆ ਤਿਆਗੀ ਦੀ "ਅਚਾਨਕ ਮੌਤ ਤੋਂ ਦੁਖੀ" ਹਨ।  ਉਨ੍ਹਾਂ ਕਿਹਾ ਕਿ ਕੌਂਸਲੇਟ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਅਤੇ ਪੀੜਤ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਦੱਸ ਦੇਈਏ ਕਿ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਭਾਰਤੀ ਵਿਦਿਆਰਥੀ ਦੀ ਮੌਤ ਕਿਵੇਂ ਅਤੇ ਕਿਨ੍ਹਾਂ ਹਾਲਾਤਾਂ ਵਿੱਚ ਹੋਈ।

ਕੌਂਸਲੇਟ ਨੇ ਮ੍ਰਿਤਕ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ। X 'ਤੇ ਇੱਕ ਪੋਸਟ ਵਿੱਚ, ਕੌਂਸਲੇਟ ਨੇ ਲਿਖਿਆ, "ਅਸੀਂ ਕੈਲਗਰੀ ਯੂਨੀਵਰਸਿਟੀ ਵਿੱਚ ਇੱਕ ਭਾਰਤੀ ਵਿਦਿਆਰਥੀ ਤਾਨਿਆ ਤਿਆਗੀ ਦੀ ਅਚਾਨਕ ਮੌਤ ਤੋਂ ਦੁਖੀ ਹਾਂ।"

ਕੌਂਸਲੇਟ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਪੀੜਤ ਪਰਿਵਾਰ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰ ਨਾਲ ਹਨ।" ਮ੍ਰਿਤਕ ਦਿੱਲੀ ਨਾਲ ਸਬੰਧਿਤ ਸੀ।

(For more news apart from 'Tanya Tyagi death canada news in punjabi ', stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement