US Student Visa News: ਅਮਰੀਕਾ ਨੇ ਵਿਦਿਆਰਥੀ ਵੀਜ਼ਾ ਸੇਵਾਵਾਂ ਮੁੜ ਕੀਤੀਆਂ ਸ਼ੁਰੂ
Published : Jun 20, 2025, 6:54 am IST
Updated : Jun 20, 2025, 9:57 am IST
SHARE ARTICLE
US resumes student visa services News in punjabi
US resumes student visa services News in punjabi

US Student Visa News: ਸੋਸ਼ਲ ਮੀਡਆ ਦੀ ਘੋਖ ਮਗਰੋਂ ਹੀ ਵਿਦਿਆਰਥੀਆਂ ਨੂੰ ਮਿਲੇਗਾ ਵੀਜ਼ਾ

US resumes student visa services News in punjabi : ਅਮਰੀਕੀ ਪ੍ਰਸ਼ਾਸਨ ਨੇ ਇਕ ਵਾਰ ਫ਼ਿਰ ਤੋਂ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਪੋਰਟਲ ਖੋਲ ਦਿਤਾ ਹੈ, ਪਰ ਇਸ ਦੇ ਨਾਲ ਨਾਲ ਪ੍ਰਸ਼ਾਸਨ ਨੇ ਇਹ ਸ਼ਰਤ ਰੱਖੀ ਹੈ ਕਿ ਵਿਦੇਸ਼ੀ ਵਿਦਿਆਰਥੀਆਂ ਨੂੰ ਸਰਕਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੇ ਪਾਸਵਰਡ ਦੇਣੇ ਪੈਣਗੇ। ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਰਿਵਿਊ ਕਰਨ ਤੋਂ ਬਾਅਦ ਹੀ ਉਹ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨਗੇ।

ਇਸ ਦੇ ਨਾਲ ਹੀ ਵਿਭਾਗ ਨੇ ਇਹ ਵੀ ਕਿਹਾ ਕਿ ਅਧਿਕਾਰੀ ਇਨ੍ਹਾਂ ਵਿਦਿਆਰਥੀਆਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਦੇਖਣਗੇ ਕਿ ਕਿਤੇ ਉੇੇਹ ਅਮਰੀਕਾ ਵਿਰੋਧੀ ਤਾਂ ਨਹੀਂ, ਜਾਂ ਫਿਰ ਉਨ੍ਹਾਂ ਦੀ ਪੋਸਟਾਂ ਜਾਂ ਮੈਸੇਜ ਉਨ੍ਹਾਂ ਦੇ ਮੁਲਕ ਦੀ ਸਰਕਾਰ, ਸੱਭਿਆਚਾਰ ਤੇ ਸਿੱਧਾਂਤਾਂ ਦੇ ਖਿਲਾਫ਼ ਤਾਂ ਨਹੀਂ।

ਬੁੱਧਵਾਰ ਨੂੰ ਵਿਭਾਗ ਨੇ ਪਬਲਿਕ ਨੋਟਿਸ ਜਾਰੀ ਕਰਕੇ ਕਿਹਾ ਕਿ ਮਈ ਮਹੀਨੇ ’ਚ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ’ਤੇ ਜੋ ਰੋਕ ਲਗਾਈ ਗਈ ਸੀ, ਉਸ ਨੂੰ ਹਟਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਹੁਣ ਜਿਹੜੇ ਵੀ ਵਿਦਿਆਰਥੀ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਪਬਲਿਕ ਕਰਨਾ ਪਵੇਗਾ। ਇਸ ਦੇ ਨਾਲ ਹੀ ਵਿਭਾਗ ਨੂੰ ਇਹ ਮਨਜ਼ੂਰੀ ਦੇਣੀ ਪਵੇਗੀ ਕਿ ਉਹ ਵਿਦਿਆਰਥੀਆਂ ਦੇ ਖਾਤਿਆਂ ਨੂੰ ਰਿਵਿਊ ਕਰਨ, ਜੇ ਉਹ ਇਹ ਸ਼ਰਤਾਂ ਮੰਨਣ ਤੋਂ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਨੂੰ ਵੀਜ਼ਾ ਨਹੀਂ ਦਿਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਟਰੰਪ ਪ੍ਰਸ਼ਾਸਨ ਨੇ ਪਿਛਲੇ ਮਹੀਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ’ਤੇ ਅਸਥਾਈ ਰੋਕ ਲਗਾ ਦਿਤੀ ਸੀ। ਇਸ ਤੋਂ ਬਾਅਦ ਵਿਦਿਆਰਥੀ ਬੇਸਵਰੀ ਨਾਲ ਦੁਬਾਰਾ ਵੀਜ਼ਾ ਪੋਰਟਲ ਖੁੱਲਣ ਦੀ ਉਡੀਕ ਕਰ ਰਹੇ ਸੀ। ਚੀਨ, ਭਾਰਤ, ਮੈਕਸਿਕੋ ਤੇ ਫ਼ਿਲੀਪੀਨਜ਼ ਦੇ ਵਿਦਿਆਰਥੀਆਂ ਨੇ ਇਸ ਬਾਰੇ ਸੋਸ਼ਲ ਮੀਡੀਆ ’ਤੇ ਪੋਸਟਾਂ ਵੀ ਪਾਈਆਂ ਸੀ।                   (ਪੀਟੀਆਈ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement