Bangladesh Curfew News: ਹਿੰਸਕ ਪ੍ਰਦਰਸ਼ਨਾਂ ਵਿਚਾਲੇ ਬੰਗਲਾਦੇਸ਼ 'ਚ ਕਰਫਿਊ, ਹੁਣ ਤੱਕ 105 ਮੌਤਾਂ, ਫੌਜ ਕੀਤੀ ਗਈ ਤਾਇਨਾਤ
Published : Jul 20, 2024, 8:52 am IST
Updated : Jul 20, 2024, 9:01 am IST
SHARE ARTICLE
Bangladesh Curfew News
Bangladesh Curfew News

Bangladesh Curfew News:ਬੰਗਲਾਦੇਸ਼ 'ਚ ਸਰਕਾਰੀ ਨੌਕਰੀਆਂ 'ਚ ਰਿਜ਼ਰਵੇਸ਼ਨ ਦੇ ਖਿਲਾਫ ਚੱਲ ਰਿਹਾ ਵਿਦਿਆਰਥੀ ਪ੍ਰਦਰਸ਼ਨ ਹੋਰ ਹਿੰਸਕ ਹੁੰਦਾ ਜਾ ਰਿਹਾ ਹੈ

Bangladesh Imposes Curfew News: ਬੰਗਲਾਦੇਸ਼ 'ਚ ਸਰਕਾਰੀ ਨੌਕਰੀਆਂ 'ਚ ਰਿਜ਼ਰਵੇਸ਼ਨ ਦੇ ਖਿਲਾਫ ਚੱਲ ਰਿਹਾ ਵਿਦਿਆਰਥੀ ਪ੍ਰਦਰਸ਼ਨ ਹੋਰ ਹਿੰਸਕ ਹੁੰਦਾ ਜਾ ਰਿਹਾ ਹੈ। ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਸਰਕਾਰ ਨੇ ਦੇਸ਼ ਵਿਆਪੀ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: Bangladesh Curfew News: ਹਿੰਸਕ ਪ੍ਰਦਰਸ਼ਨਾਂ ਵਿਚਾਲੇ ਬੰਗਲਾਦੇਸ਼ 'ਚ ਕਰਫਿਊ, ਹੁਣ ਤੱਕ 105 ਮੌਤਾਂ, ਫੌਜ ਵੀ ਤਾਇਨਾਤ 

ਦੇਸ਼ 'ਚ ਫੈਲ ਰਹੀ ਅਸ਼ਾਂਤੀ ਨੂੰ ਰੋਕਣ 'ਚ ਪੁਲਿਸ ਨਾਕਾਮ ਰਹੀ ਹੈ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਸਰਕਾਰ ਨੇ ਕਰਫਿਊ ਲਗਾਉਣ ਅਤੇ ਫੌਜੀ ਬਲਾਂ ਦੀ ਤਾਇਨਾਤੀ ਦਾ ਐਲਾਨ ਕੀਤਾ। ਦੇਸ਼ 'ਚ ਪਿਛਲੇ ਕਈ ਦਿਨਾਂ ਤੋਂ ਜਾਨਲੇਵਾ ਝੜਪਾਂ ਚੱਲ ਰਹੀਆਂ ਹਨ, ਜਿਸ ਤੋਂ ਬਾਅਦ ਬੰਗਲਾਦੇਸ਼ ਦੀ ਸ਼ੇਖ ਹਸੀਨਾ ਸਰਕਾਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫੌਜੀ ਬਲਾਂ ਦੀ ਤਾਇਨਾਤੀ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: Punjab Weather Update: ਮੁਹਾਲੀ ਨਾਲ ਮੌਸਮ ਹੋਇਆ ਸੁਹਾਵਣਾ, ਅੱਜ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ 

ਬੰਗਲਾਦੇਸ਼ ਵਿੱਚ ਹੁਣ ਤੱਕ 105 ਮੌਤਾਂ ਹੋ ਚੁੱਕੀਆਂ 
ਬੰਗਲਾਦੇਸ਼ 'ਚ ਇਸ ਹਫਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪਾਂ 'ਚ ਕਰੀਬ 105 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਦਿਆਰਥੀਆਂ ਦਾ ਇਹ ਵਿਰੋਧ ਸ਼ੇਖ ਹਸੀਨਾ ਲਈ ਆਪਣੇ 15 ਸਾਲਾਂ ਦੇ ਕਾਰਜਕਾਲ ਦੌਰਾਨ ਵੱਡੀ ਚੁਣੌਤੀ ਬਣ ਗਿਆ ਹੈ। ਸ਼ੇਖ ਹਸੀਨਾ ਦੇ ਪ੍ਰੈਸ ਸਕੱਤਰ ਨਈਮੁਲ ਇਸਲਾਮ ਖਾਨ ਨੇ ਏਐਫਪੀ ਨੂੰ ਦੱਸਿਆ, "ਸਰਕਾਰ ਨੇ ਅਧਿਕਾਰੀਆਂ ਦੀ ਸਹਾਇਤਾ ਲਈ ਕਰਫਿਊ ਲਗਾਉਣ ਅਤੇ ਫੌਜ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ।" ਉਨ੍ਹਾਂ ਕਿਹਾ ਕਿ ਕਰਫਿਊ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from SBangladesh Curfew News, stay tuned to Rozana Spokesman)

SHARE ARTICLE

ਸਪੋਕਸਮੈਨ FACT CHECK

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement