Russia Earthquake News: ਰੂਸ ਦੇ ਪ੍ਰਸ਼ਾਂਤ ਤੱਟ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦੀ ਚੇਤਾਵਨੀ
Published : Jul 20, 2025, 1:41 pm IST
Updated : Jul 20, 2025, 1:41 pm IST
SHARE ARTICLE
Russia Earthquake News
Russia Earthquake News

ਰਿਕਟਰ ਪੈਮਾਨੇ ਉੱਤੇ 7.4 ਮਾਪੀ ਗਈ ਭੂਚਾਲ ਦੀ ਤੀਬਰਤਾ

Russia Earthquake News:  ਐਤਵਾਰ ਨੂੰ ਰੂਸ ਦੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ ਸਮੁੰਦਰ ਵਿੱਚ ਦੋ ਸ਼ਕਤੀਸ਼ਾਲੀ ਭੂਚਾਲ ਦਰਜ ਕੀਤੇ ਗਏ। ਜਿਨ੍ਹਾਂ ਵਿੱਚੋਂ ਇੱਕ 7.4 ਮਾਪਿਆ ਗਿਆ। ਇਸ ਤੋਂ ਬਾਅਦ, ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ ਨੇ ਇਸ ਖੇਤਰ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਹੈ।

ਜਾਣਕਾਰੀ ਅਨੁਸਾਰ, 7.4 ਤੀਬਰਤਾ ਵਾਲਾ ਭੂਚਾਲ 20 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਸੀ ਅਤੇ ਇਸ ਦਾ ਕੇਂਦਰ ਪੈਟ੍ਰੋਪਾਵਲੋਵਸਕ-ਕਾਮਚਟਸਕੀ ਸ਼ਹਿਰ ਤੋਂ 144 ਕਿਲੋਮੀਟਰ ਪੂਰਬ ਵਿੱਚ ਸਥਿਤ ਸੀ। ਇਸ ਸ਼ਹਿਰ ਦੀ ਆਬਾਦੀ ਲਗਭਗ 1.8 ਲੱਖ ਹੈ। ਇਸ ਤੋਂ ਕੁਝ ਮਿੰਟ ਪਹਿਲਾਂ, ਇਸੇ ਖੇਤਰ ਵਿੱਚ 6.7 ਤੀਬਰਤਾ ਦਾ ਇੱਕ ਹੋਰ ਭੂਚਾਲ ਵੀ ਦਰਜ ਕੀਤਾ ਗਿਆ ਸੀ।

ਇਨ੍ਹਾਂ ਦੋ ਸ਼ਕਤੀਸ਼ਾਲੀ ਭੂਚਾਲਾਂ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ, ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਅਧਿਕਾਰੀਆਂ ਨੇ ਤੱਟਵਰਤੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਉੱਚੇ ਖੇਤਰਾਂ ਵਿੱਚ ਜਾਣ ਦੀ ਸਲਾਹ ਦਿੱਤੀ ਹੈ।

ਐਮਰਜੈਂਸੀ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਮੁੰਦਰ ਵਿੱਚ ਇੰਨੀ ਤੀਬਰਤਾ ਦੇ ਭੂਚਾਲ ਤੋਂ ਬਾਅਦ, ਸੁਨਾਮੀ ਦੀ ਸੰਭਾਵਨਾ ਬਣੀ ਰਹਿੰਦੀ ਹੈ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement