
ਲੋਕਾਂ ਨੂੰ ਵਾਪਸ ਬੁਲਾਉਣ ਲਈ ਹੁਣ ਤੱਕ 11 ਉਡਾਣਾਂ ਦਾ ਸੰਚਾਲਨ ਕੀਤਾ ਹੈ ਨਾਲ ਹੀ, ਹੋਰ ਉਡਾਣਾਂ ਚਲਾਉਣ ਦੀ ਯੋਜਨਾ ਹੈ।
ਬਰਲਿਨ - ਜਰਮਨੀ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉਸ ਨੇ ਇਸ ਹਫਤੇ ਕਾਬੁਲ ਤੋਂ 1600 ਤੋਂ ਵੱਧ ਲੋਕਾਂ ਨੂੰ ਵਾਪਸ ਬੁਲਾਇਆ ਹੈ। ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਰਮਨ ਫੌਜਾਂ ਨੇ ਕਾਬੁਲ ਤੋਂ ਲੋਕਾਂ ਨੂੰ ਵਾਪਸ ਬੁਲਾਉਣ ਲਈ ਹੁਣ ਤੱਕ 11 ਉਡਾਣਾਂ ਦਾ ਸੰਚਾਲਨ ਕੀਤਾ ਹੈ ਨਾਲ ਹੀ, ਹੋਰ ਉਡਾਣਾਂ ਚਲਾਉਣ ਦੀ ਯੋਜਨਾ ਹੈ। ਜਰਮਨ ਸਰਕਾਰ ਨੇ ਦੇਸ਼ ਦੀ ਫੌਜ, ਸਹਾਇਤਾ ਸਮੂਹਾਂ ਜਾਂ ਨਿਊਜ਼ ਸੰਗਠਨਾਂ ਲਈ ਦੇਸ਼ ਤੋਂ ਬਾਹਰ ਕੰਮ ਕਰਨ ਵਾਲੇ ਸਾਰੇ ਨਾਗਰਿਕਾਂ ਅਤੇ ਸਥਾਨਕ ਅਫਗਾਨ ਕਾਮਿਆਂ ਦੀ ਮਦਦ ਕਰਨ ਦਾ ਵਾਅਦਾ ਕੀਤਾ ਹੈ।