
ਅਮਰੀਕਾ ਵਿਚ ਇਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਵਾਸ਼ਿੰਗਟਨ ਡੀਸੀ ਦੀਆਂ ਸੜਕਾਂ ਉਤੇ ਵੀਰਵਾਰ ਦੀ ਰਾਤ ਨੂੰ ਗੋਲੀਬਾਰੀ ਹੋਈ ਹੈ,
ਵਾਸ਼ਿੰਗਟਨ : ਅਮਰੀਕਾ ਦੇ ਵਾਸ਼ਿੰਗਟਨ ਦੀਆਂ ਸੜਕਾਂ 'ਤੇ ਗੋਲੀਬਾਰੀ ਹੋਣ ਦੀ ਖਬਰ ਹੈ। ਸਥਾਨਕ ਮੀਡੀਆ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਘਟਨਾ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਥਾਨ ਦੀ ਵਹਾਇਟ ਹਾਊਸ ਤੋਂ ਦੂਰੀ ਕੇਵਲ ਤਿੰਨ ਕਿਲੋਮੀਟਰ ਹੈ।
multiple people shot on streets of washington in america
ਸਥਾਨਕ ਮੀਡੀਆ ਦੇ ਅਨੁਸਾਰ ਵਾਸ਼ਿੰਗਟਨ ਦੀਆਂ ਗਲੀਆਂ 'ਚ ਗੋਲੀਆਂ ਦੀ ਅਵਾਜ ਸੁਣੀ ਗਈ। ਇਸ ਗੋਲੀਬਾਰੀ 'ਚ ਕਈ ਲੋਕਾਂ ਨੂੰ ਗੋਲੀ ਲੱਗੀ ਹੈ। ਪੁਲਿਸ ਦੇ ਅਨੁਸਾਰ ਘਟਨਾ 'ਚ ਛੇ ਲੋਕਾਂ ਨੂੰ ਗੋਲੀ ਲੱਗੀ ਹੈ।
#UPDATE One dead, five injured in Washington, D.C. shooting, says Police: Reuters https://t.co/Ry7A55UNGI
— ANI (@ANI) September 20, 2019
ਘਟਨਾ ਵੀਰਵਾਰ ਰਾਤ ਨੂੰ 10 ਵਜੇ ਵਾਪਰੀ। ਪੀੜਿਤਾਂ ਦੀ ਹਾਲਤ ਦੇ ਬਾਰੇ 'ਚ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਜਖ਼ਮੀਆਂ ਨੂੰ ਘਟਨਾ ਸਥਾਨ ਤੋਂ ਐਬੂਲੇਂਸ 'ਚ ਲਿਜਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਘਟਨਾ 'ਚ ਇੱਕ ਦੀ ਮੌਤ ਹੋ ਗਈ ਹੈ ਉਥੇ ਹੀ ਪੰਜ ਲੋਕ ਜਖ਼ਮੀ ਹੋ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।